ETV Bharat / state

ਐਮ.ਐਲ.ਏ. ਅਮਿਤ ਵਿੱਜ ਦੀ ਹਾਲਤ ਵਿਗੜੀ, ਇਲਾਜ ਲਈ ਅੰਮ੍ਰਿਤਸਰ ਰੈਫਰ - amit viz

ਪਠਾਨਕੋਟ ਵਿੱਚ ਕੋਰੋਨਾ ਮਹਾਂਮਾਰੀ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ। ਮੰਗਲਵਾਰ ਨੂੰ ਕੋਰੋਨਾ ਪੌਜ਼ੀਟਿਵ ਪਾਏ ਗਏ ਵਿਧਾਇਕ ਅਮਿਤ ਵਿੱਜ ਦੀ ਅਚਾਨਕ ਹਾਲਤ ਵਿਗੜ ਗਈ, ਜਿਨ੍ਹਾਂ ਨੂੰ ਅੰਮ੍ਰਿਤਸਰ ਵਿਖੇ ਇਲਾਜ ਲਈ ਰੈਫਰ ਕੀਤਾ ਗਿਆ ਹੈ।

ਐਮ.ਐਲ.ਏ. ਅਮਿਤ ਵਿੱਜ ਦੀ ਹਾਲਤ ਵਿਗੜੀ, ਇਲਾਜ ਲਈ ਅੰਮ੍ਰਿਤਸਰ ਰੈਫਰ

author img

By

Published : Aug 11, 2020, 6:41 PM IST

ਪਠਾਨਕੋਟ: ਵਿਧਾਇਕ ਅਮਿਤ ਵਿੱਜ ਨੂੰ ਮੰਗਲਵਾਰ ਸਿਹਤ ਵਿਗੜਨ ਕਾਰਨ ਸਿਵਲ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ। ਤਬੀਅਤ ਜ਼ਿਆਦਾ ਖ਼ਰਾਬ ਹੋਣ ਕਾਰਨ ਉਨ੍ਹਾਂ ਨੂੰ ਸਿਵਲ ਹਸਪਤਾਲ ਤੋਂ ਅੰਮ੍ਰਿਤਸਰ ਵਿਖੇ ਇੱਕ ਨਿੱਜੀ ਹਸਪਤਾਲ ਵਿੱਚ ਰੈਫਰ ਕੀਤਾ ਗਿਆ ਹੈ। ਦਸਿਆ ਜਾ ਰਿਹਾ ਹੈ ਕਿ ਪਿਛਲੇ ਕੁੱਝ ਦਿਨਾਂ ਤੋਂ ਉਨ੍ਹਾਂ ਨੂੰ ਹਲਕਾ ਬੁਖਾਰ ਸੀ।

ਐਮ.ਐਲ.ਏ. ਅਮਿਤ ਵਿੱਜ ਦੀ ਹਾਲਤ ਵਿਗੜੀ, ਇਲਾਜ ਲਈ ਅੰਮ੍ਰਿਤਸਰ ਰੈਫਰ

ਜਾਣਕਾਰੀ ਅਨੁਸਾਰ ਲੰਘੀ ਪੰਜ ਅਗਸਤ ਨੂੰ ਵਿਧਾਇਕ ਦਾ ਕੋਰੋਨਾ ਟੈਸਟ ਪੌਜ਼ੀਟਿਵ ਆਇਆ ਸੀ, ਜਿਸ ਉਪਰੰਤ ਉਨ੍ਹਾਂ ਨੂੰ ਘਰ ਵਿੱਚ ਹੀ ਆਈਸੋਲੇਟ ਕੀਤਾ ਗਿਆ, ਪਰ ਮੰਗਲਵਾਰ ਨੂੰ ਵਿਧਾਇਕ ਦੀ ਤਬੀਅਤ ਵਿਗੜ ਗਈ ਅਤੇ ਸਾਹ ਲੈਣ ਵਿੱਚ ਦਿੱਕਤ ਆਉਣ ਲਗ ਗਈ।

ਸਿਵਲ ਸਰਜਨ ਪਠਾਨਕੋਟ ਨੇ ਕਿਹਾ ਕਿ ਅਮਿਤ ਵਿੱਜ ਦੀ ਹਾਲਤ ਥੋੜ੍ਹੀ ਖ਼ਰਾਬ ਹੋ ਗਈ ਸੀ, ਜਿਸ ਕਾਰਨ ਉਨ੍ਹਾਂ ਨੂੰ ਅੰਮ੍ਰਿਤਸਰ ਇਲਾਜ ਲਈ ਭੇਜਿਆ ਗਿਆ ਹੈ।

ਵਰਨਣਯੋਗ ਹੈ ਕਿ ਜ਼ਿਲ੍ਹੇ ਵਿੱਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਪਠਾਨਕੋਟ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਦਾ ਅੰਕੜਾ 621 ਤੱਕ ਪਹੁੰਚ ਗਿਆ ਹੈ।

ETV Bharat Logo

Copyright © 2025 Ushodaya Enterprises Pvt. Ltd., All Rights Reserved.