ETV Bharat / state

ਵਿਧਾਇਕ ਜੋਗਿੰਦਰ ਪਾਲ ਨੇ ਸਮੂਹਿਕ ਜਬਰ-ਜਨਾਹ ਦੇ ਮਾਮਲੇ 'ਚ ਕਾਰਵਾਈ ਕਰਨ ਦੇ ਦਿੱਤੇ ਹੁਕਮ - ਦਲਿਤ ਮਹਿਲਾ

ਪਠਾਨਕੋਟ ਦੇ ਸਰਹੱਦੀ ਖੇਤਰ ਹਲਕਾ ਭੋਆ ਵਿੱਚ ਇੱਕ ਦਲਿਤ ਮਹਿਲਾ ਨਾਲ ਜਬਰ ਜਨਾਹ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

MLA Joginder Pal orders action in gang rape case
ਵਿਧਾਇਕ ਜੋਗਿੰਦਰ ਪਾਲ ਨੇ ਸਮੂਹਿਕ ਜਬਰ-ਜਨਾਹ ਦੇ ਮਾਮਲੇ 'ਚ ਕਾਰਵਾਈ ਕਰਨ ਦੇ ਦਿੱਤੇ ਹੁਕਮ
author img

By

Published : Oct 10, 2020, 11:00 PM IST

ਪਠਾਨਕੋਟ: ਦੇਸ਼ ਦੇ ਵਿੱਚ ਸਮੂਹਿਕ ਜਬਰ-ਜਨਾਹ ਰੁਕਣ ਦਾ ਨਾਮ ਨਹੀਂ ਲੈ ਰਹੇ। ਆਏ ਦਿਨ ਕਿਤੇ ਨਾ ਕਿਤੇ ਜਬਰ-ਜਨਾਹ ਦੇ ਮਾਮਲੇ ਸਾਹਮਣੇ ਆ ਰਹੇ ਹਨ। ਇਸੇ ਤਰ੍ਹਾਂ ਦਾ ਹੀ ਇੱਕ ਮਾਮਲਾ ਪਠਾਨਕੋਟ ਦੇ ਸਰਹੱਦੀ ਖੇਤਰ ਹਲਕਾ ਭੋਆ ਦੇ ਵਿੱਚ ਸਾਹਮਣੇ ਆਇਆ ਹੈ। ਜਿੱਥੇ ਕਿ ਇੱਕ ਦਲਿਤ ਮਹਿਲਾ ਦੇ ਨਾਲ ਦੇ ਹੀ ਪਿੰਡ ਦੇ ਤਿੰਨ ਨੌਜਵਾਨਾਂ ਨੇ ਸਮੂਹਿਕ ਜਬਰ-ਜਨਾਹ ਕੀਤਾ ਹੈ।

ਵਿਧਾਇਕ ਜੋਗਿੰਦਰ ਪਾਲ ਨੇ ਸਮੂਹਿਕ ਜਬਰ-ਜਨਾਹ ਦੇ ਮਾਮਲੇ 'ਚ ਕਾਰਵਾਈ ਕਰਨ ਦੇ ਦਿੱਤੇ ਹੁਕਮ

ਪੀੜਤ ਨੇ ਇਸ ਪੂਰੇ ਮਾਮਲੇ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ ਪਰ ਇੱਕ ਮਹੀਨਾ ਬੀਤ ਜਾਣ ਦੇ ਬਾਅਦ ਜਿੱਥੇ ਪੁਿਲਸ ਨੇ ਮਾਮਲਾ ਤਾਂ ਦਰਜ ਕਰ ਲਿਆ ਹੈ ਪਰ ਮੁਲਜ਼ਮ ਸਲਾਖਾਂ ਤੋਂ ਕਾਫ਼ੀ ਦੂਰ ਹਨ। ਪੀੜਤ ਮਹਿਲਾ ਦੇ ਨਾਲ ਹੋਏ ਇਸ ਪੂਰੇ ਮਾਮਲੇ ਦੀ ਜਾਂਚ ਕਰਨ ਦੇ ਹੁਕਮ ਵੀ ਹਲਕਾ ਭੋਆ ਦੇ ਵਿਧਾਇਕ ਜੋਗਿੰਦਰ ਪਾਲ ਨੇ ਵੀ ਪੁਲਿਸ ਨੂੰ ਦਿੱਤੀ। ਉਧਰ ਪੁਲਿਸ ਵੀ ਇਸ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ।

ਇਸ ਬਾਰੇ ਗੱਲ ਕਰਦੇ ਹੋਏ ਪੀੜਤ ਮਹਿਲਾ ਨੇ ਆਪਣੇ ਨਾਲ ਹੋਏ ਪੂਰੇ ਮਾਮਲੇ ਦਾ ਖੁਲਾਸਾ ਕੀਤਾ। ਉਥੇ ਹੀ ਮਹਿਲਾ ਦੇ ਘਰ ਪੁੱਜੇ ਹਲਕਾ ਭੋਆ ਦੇ ਵਿਧਾਇਕ ਜੋਗਿੰਦਰ ਪਾਲ ਨੇ ਮਹਿਲਾ ਕੋਲ ਪੁੱਜ ਇਸ ਪੂਰੇ ਮਾਮਲੇ ਦੇ ਬਾਰੇ ਜਾਣਕਾਰੀ ਹਾਸਲ ਕੀਤੀ। ਇਸੇ ਨਾਲ ਹੀ ਉਨ੍ਹਾਂ ਨੇ ਪੁਲਿਸ ਨੂੰ ਵੀ ਸਖਤੀ ਨਾਲ ਇਸ ਪੂਰੇ ਮਾਮਲੇ ਦੀ ਜਾਂਚ ਦੇ ਹੁਕਮ ਦਿੱਤੇ ਹਨ।

ਇਸ ਤੋਂ ਇਲਾਵਾ ਜਦੋਂ ਡੀਐੱਸਪੀ ਅਦਿਤਿਆ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਨੇ ਕਿਹਾ ਕਿ ਅਸੀਂ ਇਸ ਸਾਰੇ ਮਾਮਲੇ ਦੀ ਹਰ ਪਹਿਲੂ ਤੋਂ ਜਾਂਚ ਕੀਤੀ ਜਾ ਰਹੀ ਹੈ। ਇਸ ਵਿੱਚ ਜੋ ਵੀ ਮੁਲਜ਼ਮ ਪਾਇਆ ਗਿਆ ਉਸ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.