ਬੀਤੇ ਦਿਨੀਂ ਪੁਲਵਾਮਾ 'ਚ ਸੀਆਰਪੀਐੱਫ਼ ਦੇ ਜਵਾਨਾਂ ਨਾਲ ਹੋਈ ਦਹਿਸ਼ਤਗਰਦੀ ਤੋਂ ਬਾਅਦ ਉਨ੍ਹਾਂ ਦੇ ਪਰਿਵਾਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਹਰ ਕੋਈ ਚਾਹੁੰਦਾ ਹੈ ਕਿ ਸ਼ਹੀਦਾਂ ਦੇ ਪਰਿਵਾਰਾਂ ਦੀ ਮਦਦ ਕੀਤੀ ਜਾਵੇ ਤੇ ਉਨ੍ਹਾਂ ਨੂੰ ਬਣਦਾ ਸਨਮਾਨ ਵੀ ਦਿੱਤਾ ਜਾਵੇ।
ਇਸੇ ਨੂੰ ਵੇਖਦਿਆਂ ਵਿਧਾਨ ਸਭਾ ਹਲਕਾ ਭੋਆ ਦੇ ਵਿਧਾਇਕ ਜੋਗਿੰਦਰ ਪਾਲ ਨੇ ਆਪਣੀ ਇਕ ਮਹੀਨੇ ਦੀ ਤਨਖ਼ਾਹ ਸ਼ਹੀਦਾਂ ਦੇ ਪਰਿਵਾਰਾਂ ਨੂੰ ਦੇਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਬਾਕੀ ਵਿਧਾਇਕਾਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਵੀ ਆਪਣੀ ਇੱਕ ਮਹੀਨੇ ਦੀ ਤਨਖ਼ਾਹ ਸ਼ਹੀਦਾਂ ਦੇ ਪਰਿਵਾਰਾਂ ਨੂੰ ਦੇਣ।