ਪਠਾਨਕੋਟ: ਸਤਿਗੁਰੂ ਰਵਿਦਾਸ ਜੀ ਮਹਾਰਾਜ ਦੇ 643 ਵੇਂ ਪ੍ਰਕਾਸ਼ ਪਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਸ ਨਗਰ ਕੀਰਤਨ ਵਿੱਚ ਪੰਜਾਬ, ਜੰਮੂ ਅਤੇ ਹਿਮਾਚਲ ਦੇ ਨਾਲ ਨਾਲ ਕਈ ਹੋਰ ਸੂਬਿਆਂ ਤੋਂ ਆਈ ਸੰਗਤ ਨੇ ਸ਼ਿਰਕਤ ਕੀਤੀ। ਨਗਰ ਕੀਰਤਨ ਵਿੱਚ ਸਤਿਗੁਰੂ ਰਵਿਦਾਸ ਦੀ ਪਾਲਕੀ ਦੇ ਨਾਲ ਨਾਲ ਭਾਰਤ ਦੇ ਸੰਵਿਧਾਨ ਦੀ ਝਾਂਕੀ ਵੀ ਆਕਰਸ਼ਨ ਦਾ ਕੇਂਦਰ ਰਹੀ।
ਡੇਰਾ ਸਵਾਮੀ ਗਿਰੀ ਆਸ਼ਰਮ ਪਠਾਨਕੋਟ ਦੇ ਵੱਲੋਂ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ 643ਵੇਂ ਪ੍ਰਕਾਸ਼ ਪਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਕੱਢਿਆ ਗਿਆ। ਨਗਰ ਕੀਰਤਨ ਵਿੱਚ ਮੁੱਖ ਤੌਰ 'ਤੇ ਡੇਰੇ ਦੇ ਗੱਦੀ ਨਸ਼ੀਨ ਸਵਾਮੀ ਗੁਰਦੀਪ ਗਿਰੀ ਮਹਾਰਾਜ ਪੁੱਜੇ, ਉੱਥੇ ਭੋਆ ਦੇ ਵਿਧਾਇਕ ਜੋਗਿੰਦਰ ਪਾਲ ਵੀ ਇਸ ਨਗਰ ਕੀਰਤਨ ਵਿੱਚ ਸ਼ਾਮਲ ਹੋਏ।
ਜਾਣਕਾਰੀ ਦਿੰਦੇ ਹੋਏ ਗੱਦੀ ਨਸ਼ੀਨ ਸਵਾਮੀ ਗੁਰਦੀਪ ਗਿਰੀ ਮਹਾਰਾਜ ਨੇ ਕਿਹਾ ਕਿ ਇਸ ਨਗਰ ਕੀਰਤਨ ਵਿੱਚ ਸ਼ਹਿਰ ਦੀ ਕਈ ਸਮਾਜਿਕ ਅਤੇ ਧਾਰਮਿਕ ਜਥੇਬੰਦੀਆਂ ਨੇ ਵੱਧ ਚੜ੍ਹਕੇ ਹਿੱਸਾ ਲਿਆ। ਉਨ੍ਹਾਂ ਨੇ ਕਿਹਾ ਕਿ ਅੱਜ ਕੱਲ੍ਹ ਦੇਸ਼ 'ਚ ਸੰਵਿਧਾਨ ਨਾਲ ਛੇੜਛਾੜ ਦੀ ਕਈ ਗੱਲਾਂ ਸਾਹਮਣੇ ਆ ਰਹੀਆਂ ਹਨ ਜਿਸ ਨੂੰ ਵੇਖਦੇ ਹੋਏ ਨਗਰ ਕੀਰਤਨ ਟਚ ਨੌਜਵਾਨਾਂ ਵੱਲੋਂ ਭਾਰਤ ਦੇ ਸੰਵਿਧਾਨ ਦੀ ਇੱਕ ਝਾਕੀ ਤਿਆਰ ਕੀਤੀ ਗਈ।
ਉੱਥੇ ਨਗਰ ਕੀਰਤਨ ਦੇ ਰਾਹੀਂ ਲੋਕਾਂ ਨੂੰ ਇਹ ਉਪਦੇਸ਼ ਦਿੱਤਾ ਜਾ ਰਿਹਾ ਹੈ ਕਿ ਸਾਨੂੰ ਸਭ ਨੂੰ ਗੁਰੂ ਜੀ ਵੱਲੋਂ ਦਿੱਤੇ ਗਏ ਸੰਦੇਸ਼ਾਂ ਤੇ ਚੱਲਣਾ ਚਾਹੀਦਾ ਹੈ ਅਤੇ ਬੁਰਾਈ ਦਾ ਤਿਆਗ ਕਰਨਾ ਚਾਹੀਦਾ ਹੈ। ਨਗਰ ਕੀਰਤਨ ਵਿੱਚ ਪੁੱਜੇ ਭੋਆ ਦੇ ਵਿਧਾਇਕ ਨੇ ਸਤਿਗੁਰ ਰਵਿਦਾਸ ਮਹਾਰਾਜ ਦੇ ਪ੍ਰਕਾਸ਼ ਭਰ ਦੇ ਲੋਕਾਂ ਨੂੰ ਵਧਾਈ ਦਿੱਤੀ ।