ਪਠਾਨਕੋਟ: ਗੁਰਦੁਆਰਾ ਸਿੰਘ ਸਭਾ ਦੇ ਵਿੱਚ ਖਾਲਸਾ ਸਥਾਪਨਾ ਦਿਵਸ ਦੇ ਮੌਕੇ 'ਤੇ ਨਗਰ ਕੀਰਤਨ ਸਜਾਇਆ ਗਿਆ। ਗੁਰੂ ਦੇ ਪੰਜ ਪਿਆਰਾਂ ਨੇ ਨਗਰ ਕੀਰਤਨ ਦੀ ਅਗਵਾਈ ਕੀਤੀ। ਸ਼ਹਿਰ ਦੇ ਲੋਕਾਂ ਨੇ ਭਾਰੀ ਗਿਣਤੀ ਦੇ ਵਿੱਚ ਪਾਲਕੀ ਸਾਹਿਬ ਦੇ ਦਰਸ਼ਨ ਦੀਦਾਰ ਕੀਤੇ। ਵਿਸਾਖੀ ਦਾ ਤਿਉਹਾਰ ਸਿੱਖਾਂ 'ਚ ਖਾਲਸਾ ਸਿਰਜਣਾ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ। ਵਿਸਾਖੀ ਵਾਲੇ ਦਿਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ 1699 'ਚ ਖਾਲਸਾ ਪੰਥ ਦੀ ਸਿਰਜਣਾ ਕੀਤੀ ਸੀ। ਇਸ ਲਈ ਇਸ ਦਿਨ ਨੂੰ ਖਾਲਸਾ ਸਿਰਜਣਾ ਦਿਵਸ ਦੇ ਰੂਪ 'ਚ ਵੀ ਮਨਾਇਆ ਜਾਂਦਾ ਹੈ। ਇਸ ਤਿਉਹਾਰ ਦੇ ਮੌਕੇ 'ਤੇ ਪਠਾਨਕੋਟ 'ਚ ਨਗਰ ਕੀਰਤਨ ਸਜਾਇਆ ਗਿਆ। ਇਸ ਨਗਰ ਕੀਰਤਨ ਦੇ ਵਿੱਚ ਜਿੱਥੇ ਭਾਰੀ ਗਿਣਤੀ ਦੇ ਵਿੱਚ ਸੰਗਤ ਨੇ ਹਿੱਸਾ ਲਿਆ।
ਗੁਰਦੁਆਰਾ ਸਿੰਘ ਸਭਾ ਦੇ ਪ੍ਰਧਾਨ ਨੇ ਕਿਹਾ ਕਿ ਨਗਰ ਕੀਰਤਨ ਵਿਸਾਖੀ ਦੇ ਮੌਕੇ ਤੇ ਖਾਲਸਾ ਸਿਰਜਨਾ ਦਿਵਸ 'ਤੇ ਸਜਾਇਆ ਗਿਆ ਹੈ। ਇਹ ਨਗਰ ਕੀਰਤਨ ਗੁਰਦੁਆਰਾ ਸਿੰਘ ਸਭਾ ਤੋਂ ਸ਼ੁਰੂ ਹੋ ਕੇ ਸ਼ਹਿਰ ਦੇ ਵੱਖ ਵੱਖ ਹਿੱਸਿਆਂ ਤੋਂ ਹੁੰਦਾ ਹੋਇਆ ਮੁੜ ਗੁਰਦੁਆਰਾ ਸਿੰਘ ਸਭਾ ਦੇ ਵਿੱਚ ਆ ਕੇ ਸਮਾਪਤ ਹੋਇਆ।