ਪਠਾਨਕੋਟ: ਅਧੁਨਿਕ ਯੁੱਗ ਵਿੱਚ ਕਿਹਾ ਜਾਂਦਾ ਹੈ ਕਿ ਕੁੜੀਆਂ ਤੇ ਮੁੰਡਿਆਂ ਵਿੱਚ ਕੋਈ ਫ਼ਰਕ ਨਹੀਂ ਹੈ। ਪਰ ਇਸ ਦੇ ਉਲਟ ਕਈ ਅਜਿਹੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਹਨ ਜੋ ਸਮਾਜ ਨੂੰ ਸ਼ਰਮਸਾਰ ਕਰ ਦਿੰਦਿਆਂ ਹਨ। ਪਠਾਨਕੋਟ ਤੋਂ ਇੱਕ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਇੱਕ ਨਵ-ਵਿਆਹੁਤਾ ਨੇ ਸਹੁਰਿਆਂ ਵੱਲੋਂ ਪਰੇਸ਼ਾਨ ਕੀਤੇ ਜਾਣ ਨੂੰ ਲੈ ਕੇ ਖੁਦਕੁਸ਼ੀ ਕਰ ਲਈ।
ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਸਹੁਰੇ ਪਰਿਵਾਰ ਵੱਲੋਂ ਲਗਾਤਾਰ ਉਨ੍ਹਾਂ ਦੀ ਧੀ ਨੂੰ ਦਾਜ ਲਈ ਤੰਗ ਕੀਤਾ ਜਾ ਰਿਹਾ ਸੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਬੀਤੀ ਰਾਤ ਮੋਬਾਈਲ ਰਿਚਾਰਜ ਨੂੰ ਲੈ ਕੇ ਕੋਈ ਝਗੜਾ ਹੋਇਆ ਸੀ। ਕਿਹਾ ਜਾ ਰਿਹਾ ਹੈ ਕਿ ਇਸ ਝਗੜੇ ਤੋਂ ਪਰੇਸ਼ਾਨ ਹੋ ਕੇ ਨਵ-ਵਿਆਹੁਤਾ ਵੱਲੋਂ ਖੁਦਕੁਸ਼ੀ ਕੀਤੀ ਗਈ ਹੈ।
ਇਹ ਵੀ ਪੜ੍ਹੋ: ਲੁਧਿਆਣਾ ਦੇ ਕਾਕੋਵਾਲ ਇਲਾਕੇ 'ਚ ਦੋ ਧਿਰਾਂ ਵਿਚਾਲੇ ਝਗੜਾ, ਸੀਸੀਟੀਵੀ ਵੀਡੀਓ ਵਾਇਰਲ
ਇਸ ਸਬੰਧੀ ਐਸਪੀ ਪ੍ਰਭਜੋਤ ਸਿੰਘ ਵਿਰਕ ਨੇ ਦੱਸਿਆ ਕਿ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਸਹੁਰੇ ਪਰਿਵਾਰ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।