ETV Bharat / state

ਸੂਬੇ ਵਿੱਚ ਪਰਾਲੀ ਸਾੜਨ ਦੇ 15,000 ਮਾਮਲੇ ਪਰ ਪਠਾਨਕੋਟ ਸਭ ਤੋਂ ਵੱਖਰਾ

ਸੂਬੇ ਵਿੱਚ ਸੈਟੇਲਾਈਟ ਰਾਹੀਂ ਪਰਾਲੀ ਸਾੜਨ ਦੇ ਕਰੀਬ 15 ਹਜ਼ਾਰ ਮਾਮਲੇ ਸਾਹਮਣੇ ਆਏ ਹਨ, ਉੱਥੇ ਹੀ ਪਠਾਨਕੋਟ ਵਿੱਚ ਹੁਣ ਤੱਕ ਪਰਾਲੀ ਸਾੜਨ ਦਾ ਇੱਕ ਵੀ ਮਾਮਲਾ ਸਾਹਮਣੇ ਨਹੀਂ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਰਾਲੀ ਨੂੰ ਅੱਗ ਨਾ ਲਾਉਣ ਵਿੱਚ ਪੂਰਾ ਸਹਿਯੋਗ ਕੀਤਾ ਜਾ ਰਿਹਾ ਹੈ।

ਫ਼ੋਟੋ
author img

By

Published : Oct 31, 2019, 6:25 PM IST

ਪਠਾਨਕੋਟ: ਪੰਜਾਬ ਵਿੱਚ ਸੂਬਾ ਸਰਕਾਰ ਵੱਲੋਂ ਪਰਾਲੀ ਨਾ ਸਾੜਨ ਨੂੰ ਲੈ ਕੇ ਕਈ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ, ਪਰ ਸਰਕਾਰ ਦੀਆਂ ਲੱਖਾਂ ਕੋਸ਼ਿਸ਼ਾਂ ਦੇ ਬਾਵਜੂਦ ਪਰਾਲੀ ਸਾੜਨ ਦੇ ਮਾਮਲੇ ਨਹੀਂ ਰੁਕ ਰਹੇ ਹਨ। ਪੰਜਾਬ ਵਿੱਚ ਸੈਟੇਲਾਈਟ ਰਾਹੀਂ ਪਰਾਲੀ ਸਾੜਨ ਦੇ ਕਰੀਬ 15 ਹਜ਼ਾਰ ਮਾਮਲੇ ਸਾਹਮਣੇ ਆ ਗਏ ਹਨ, ਪਰ ਪਠਾਨਕੋਟ ਵਿੱਚ ਹੁਣ ਤੱਕ ਪਰਾਲੀ ਸਾੜਨ ਦਾ ਇੱਕ ਵੀ ਮਾਮਲਾ ਸਾਹਮਣੇ ਨਹੀਂ ਆਇਆ ਹੈ।

ਵੀਡੀਓ

ਇਸ ਬਾਰੇ ਕਿਸਾਨਾਂ ਦਾ ਕਹਿਣਾ ਹੈ ਕਿ ਉਹ ਪਰਾਲੀ ਨੂੰ ਖੇਤਾਂ ਵਿੱਚ ਵਾਹ ਕੇ ਫਿਰ ਪਸ਼ੂਆਂ ਦੇ ਚਾਰੇ ਦੇ ਲਈ ਇਸਤੇਮਾਲ ਕਰਦੇ ਹਨ। ਇਸ ਨਾਲ ਜ਼ਮੀਨ ਵੀ ਉਪਜਾਊ ਹੋ ਰਹੀ ਹੈ ਤੇ ਪਸ਼ੂਆਂ ਲਈ ਚਾਰਾ ਵੀ ਮਿਲ ਰਿਹਾ ਹੈ। ਇੰਨਾਂ ਹੀ ਨਹੀਂ ਉਹ ਪਰਾਲੀ ਨੂੰ ਵੇਚ ਕੇ ਵੱਧ ਮੁਨਾਫ਼ਾ ਵੀ ਕਮਾ ਰਹੇ ਹਨ। ਇਸ ਤੋਂ ਇਲਾਵਾ ਕਿਸਾਨਾਂ ਨੇ ਦੂਜੇ ਪਿੰਡ ਦੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਤੇ ਵਾਤਾਵਰਣ ਨੂੰ ਪ੍ਰਦੂਸ਼ਣ ਰਹਿਤ ਬਣਾਉਣ ਦੀ ਅਪੀਲ ਕੀਤੀ।

ਉੱਥੇ ਹੀ ਖੇਤੀਬਾੜੀ ਅਫ਼ਸਰ ਅਮਰੀਕ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਰਾਲੀ ਨਾ ਸਾੜਨ ਲਈ ਕਿਸਾਨਾਂ ਦਾ ਪੂਰਾ ਸਹਿਯੋਗ ਕੀਤਾ ਜਾ ਰਿਹਾ ਹੈ। ਇਸ ਦੇ ਚਲਦਿਆਂ ਪਠਾਨਕੋਟ ਵਿੱਚ ਪ੍ਰਦੂਸ਼ਣ ਵੀ ਘੱਟਿਆ ਤੇ ਪਰਾਲੀ ਸਾੜਨ ਦਾ ਮਾਮਲਾ ਵੀ ਨਹੀਂ ਸਾਹਮਣੇ ਆਇਆ।

Intro:

ਜਿੱਥੇ ਇੱਕ ਪਾਸੇ ਪੰਜਾਬ ਦੇ ਕਿਸਾਨਾਂ ਦੇ ਵੱਲੋਂ ਪਰਾਲੀ ਜਲਾਉਣ ਦੇ 15 ਹਜ਼ਾਰ ਦੇ ਨੇੜੇ ਮਾਮਲੇ ਸਾਹਮਣੇ ਆਏ ਹਨ ਉੱਥੇ ਪਠਾਨਕੋਟ ਚ ਪਿਛਲੇ ਤਿੰਨ ਸਾਲਾਂ ਤੋਂ ਪਰਾਲੀ ਨਾ ਜਲਾਨ ਦੇ ਮਾਮਲੇ ਘੱਟ ਹੁੰਦੇ ਜਾ ਰਹੇ ਹਨ ਜਿੱਥੇ ਪਠਾਨਕੋਟ ਚ ਪਰਾਲੀ ਨੂੰ ਜਲਾਉਣ ਦੇ 2016 ਚ 28 ਮਾਮਲੇ 2017 ਚ 12 ਮਾਮਲੇ 2018 ਚ ਅਤੇ 2018 ਚ 9 ਮਾਮਲੇ ਸਾਹਮਣੇ ਆਏ ਸੀ ਜਦਕਿ ਇਸ ਵਾਰ ਇਹ ਦੱਸਿਆ ਜਾ ਰਿਹਾ ਹੈ ਕਿ ਸੈਟੇਲਾਈਟ ਰਾਹੀਂ ਪੂਰੇ ਪੰਜਾਬ ਚ 15 ਹਜ਼ਾਰ ਦੇ ਨੇੜੇ ਪਰਾਲੀ ਜਲਾਨ ਦੇ ਮਾਮਲੇ ਸਾਹਮਣੇ ਆਏ ਹਨ ਉੱਥੇ ਪਠਾਨਕੋਟ ਚ ਇਸ ਵਾਰ ਹੁਣ ਤੱਕ ਇੱਕ ਵੀ ਮਾਮਲਾ ਪਰਾਲੀ ਜਲਾਦਾ ਸਾਹਮਣੇ ਨਹੀਂ ਆਇਆ ਹੈ ਜਿਸ ਵਿੱਚ ਪ੍ਰਸ਼ਾਸਨ ਦੇ ਇੱਕ ਅਹਿਮ ਯੋਗਦਾਨ ਹੈ ਕਿਸਾਨਾਂ ਨੂੰ ਜਾਗਰੂਕ ਕਰਨ ਦੇ ਲਈ ਇਸ ਸਾਲ ਵੀ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ ਵੇਖਿਆ ਗਿਆ। ਕੋਈ ਵੀ ਕਿਸਾਨ ਪਰਾਲੀ ਨੂੰ ਅੱਗ ਨਾ ਲਾ ਸਕੇ ਇਸ ਦੇ ਕਈ ਕੰਮ ਕੀਤੇ ਗਏ ਹਨ ਇਸ ਦੇ ਨਾਲ ਨਾਲ ਕਿਸਾਨ ਵੀ ਜਾਗਰੂਕ ਨਜ਼ਰ ਆਇਆ ਹੈ ਕਿਸਾਨ ਪਰਾਲੀ ਨੂੰ ਅੱਗ ਨਾ ਲਾ ਕੇ ਪਰਾਲੀ ਨੂੰ ਜਾਂ ਤੇ ਜ਼ਮੀਨ ਚ ਵਾਹ ਰਿਹਾ ਹੈ ਜਾਂ ਪਸ਼ੂਆਂ ਦੇ ਚਾਰੇ ਲਈ ਇਸਤੇਮਾਲ ਕਰ ਰਿਹਾ ਹੈ ਜਿਸ ਕਾਰਨ ਜ਼ਮੀਨ ਉਪਜਾਊ ਹੋ ਰਹੀ ਹੈ ਉੱਥੇ ਪਰਾਲੀ ਨੂੰ ਵੇਚ ਕੇ ਕਿਸਾਨ ਮੁਨਾਫ਼ਾ ਵੀ ਕਮਾ ਰਹੇ ਹਨ ਜਾਂ ਫਿਰ ਪਸ਼ੂਆਂ ਦੇ ਚਾਰੇ ਦੇ ਚ ਇਸਤੇਮਾਲ ਕਰ ਆਪਣਾ ਖਰਚ ਘਟਾ ਰਹੇ ਹਨ।Body:ਇਸ ਬਾਰੇ ਗੱਲਬਾਤ ਕਰਦੇ ਹੋਏ ਕਿਸਾਨਾਂ ਨੇ ਦੱਸਿਆ ਕਿ ਅਸੀਂ ਪਰਾਲੀ ਨੂੰ ਖੇਤਾਂ ਵਿਚ ਵਾਹ ਕੇ ਜਾਂ ਫਿਰ ਪਸ਼ੂਆਂ ਦੇ ਚਾਰੇ ਦੇ ਲਈ ਇਸਤੇਮਾਲ ਕਰ ਰਹੇ ਹਾਂ ਇਸ ਨਾਲ ਜ਼ਮੀਨ ਵੀ ਉਪਜਾਊ ਹੋ ਰਹੀ ਹੈ ਉੱਥੇ ਹੀ ਪਸ਼ੂਆਂ ਦੇ ਲਈ ਚਾਰਾ ਵੀ ਮਿਲ ਰਿਹਾ ਹੈ ਇਹੋ ਨਹੀਂ ਇਹ ਪਰਾਲੀ ਨੂੰ ਵੇਚ ਕੇ ਅਸੀਂ ਵੱਧ ਮੁਨਾਫਾ ਵੀ ਕਮਾ ਰਹੇ ਹਾਂ ਇਸ ਲਈ ਉਹ ਦੂਸਰੇ ਕਿਸਾਨਾਂ ਨੂੰ ਵੀ ਪਰਾਲੀ ਨਾ ਜਲਾਉਣ ਅਤੇ ਵਾਤਾਵਰਨ ਨੂੰ ਪ੍ਰਦੂਸ਼ਣ ਰਹਿਤ ਬਣਾਉਣ ਦੀ ਅਪੀਲ ਕਰਦੇ ਹੋਏ ਵੀ ਨਜ਼ਰ ਆਏ।

ਬਾਈਟ--ਸੁਖਵਿੰਦਰ ਸਿੰਘ (ਕਿਸਾਨ)
ਬਾਈਟ--ਹਰਦੀਪ ਸਿੰਘ (ਕਿਸਾਨ) Conclusion:ਇਸੇ ਬਾਰੇ ਜਦ ਖੇਤੀਬਾੜੀ ਮਾਹਿਰਾਂ ਨਾਲ ਗੱਲਬਾਤ ਕੀਤੀ ਗਈ ਤੇ ਉਨ੍ਹਾਂ ਨੇ ਕਿਹਾ ਕਿ ਜਿੱਥੇ ਪੰਜਾਬ ਚ ਸੈਟੇਲਾਈਟ ਵੱਲੋਂ 15 ਹਜ਼ਾਰ ਮਾਮਲੇ ਪਰਾਲੀ ਫੂਕਣ ਦੇ ਸਾਹਮਣੇ ਆਏ ਹਨ ਉੱਥੇ ਪਠਾਨਕੋਟ ਇੱਕ ਅਜਿਹਾ ਜ਼ਿਲ੍ਹਾ ਹੈ ਜਿੱਥੇ ਹੁਣ ਤੱਕ ਇਕ ਵੀ ਮਾਮਲਾ ਸਾਹਮਣੇ ਨਹੀਂ ਆਇਆ।
ਬਾਈਟ--ਅਮਰੀਕ ਸਿੰਘ (ਖੇਤੀਬਾੜੀ ਅਫ਼ਸਰ)
ETV Bharat Logo

Copyright © 2024 Ushodaya Enterprises Pvt. Ltd., All Rights Reserved.