ਪਠਾਨਕੋਟ: ਏਅਰਬੇਸ ਉੱਤੇ ਹੋਏ ਆਤੰਕੀ ਹਮਲੇ ਤੋਂ ਬਾਅਦ ਕੇਂਦਰ ਸਰਕਾਰ ਨੇ ਸ਼ਹਿਰ 'ਚ ਕੜੀ ਸੁਰੱਖਿਆ ਦੇ ਪ੍ਰਬੰਧ ਕੀਤੇ ਹਨ। ਕੇਂਦਰ ਸਰਕਾਰ ਨੇ ਫੈਸਲਾ ਲਿਆ ਹੈ ਕਿ ਪਠਾਨਕੋਟ 'ਚ ਐੱਨਐੱਸਜੀ ਸੈਂਟਰ ਸਥਾਪਿਤ ਕੀਤਾ ਜਾਵੇਗਾ, ਜਿਸ ਦੇ ਚਲਦੇ ਕੇਂਦਰ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਹਦਾਇਤ ਜਾਰੀ ਕੀਤੀਆਂ ਗਈਆਂ ਹਨ।
ਪਠਾਨਕੋਟ ਦੇ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਦੱਸਿਆ, ਕੀ ਉਨ੍ਹਾਂ ਨੂੰ ਕੇਂਦਰ ਵੱਲੋਂ ਇੱਕ ਚਿੱਠੀ ਜਾਰੀ ਹੋਈ ਹੈ। ਇਸ ਚਿੱਠੀ 'ਚ ਹਦਾਇਤ ਜਾਰੀ ਹੋਈ ਹੈ ਕਿ ਐੱਨਐੱਸਸੀ ਸੈਂਟਰ ਖੋਲ੍ਹਿਆ ਜਾਣਾ ਹੈ, ਜਿਸ ਲਈ ਪ੍ਰਸ਼ਾਸਨ ਵੱਲੋਂ ਜਗ੍ਹਾ ਦਾ ਪ੍ਰਬੰਧ ਕੀਤਾ ਜਾਵੇ। ਖਹਿਰਾ ਨੇ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਜਗ੍ਹਾ ਵੇਖੀ ਜਾ ਰਹੀ ਹੈ ਅਤੇ ਜਲਦ ਹੀ ਜਗ੍ਹਾ ਉਪਲੱਬਧ ਕਰਵਾਈ ਜਾਏਗੀ।
ਕੀ ਹੈ NSG
ਨੈਸ਼ਨਲ ਸਿਕਊਰਿਟੀ ਗਾਰਡ (ਐਨਐਸਜੀ) ਭਾਰਤ ਦੀ ਇੱਕ ਵਿਸ਼ੇਸ਼ ਪ੍ਰਤੀਕਿਰਿਆ ਇਕਾਈ ਹੈ ਜੋ ਮੁੱਖ ਤੌਰ 'ਤੇ ਅੱਤਵਾਦ ਵਿਰੋਧੀ ਗਤੀਵਿਧੀਆਂ ਲਈ ਵਰਤੀ ਜਾਂਦੀ ਹੈ। ਇਸ ਦਾ ਗਠਨ ਭਾਰਤੀ ਸੰਸਦ ਦੇ ਰਾਸ਼ਟਰੀ ਸੁਰੱਖਿਆ ਗਾਰਡ ਐਕਟ ਤਹਿਤ ਕੈਬਿਨੇਟ ਸਕੱਤਰੇਤ ਵੱਲੋਂ 1979 ਵਿੱਚ ਹੋਇਆ। ਇਹ ਪੂਰੀ ਤਰ੍ਹਾਂ ਕੇਂਦਰੀ ਅਰਧ ਸੈਨਿਕ ਬਲ ਦੇ ਢਾਂਚੇ ਦੇ ਅੰਦਰ ਕੰਮ ਕਰਦਾ ਹੈ। ਐੱਨਐੱਸਜੀ ਗ੍ਰਹਿ ਮੰਤਰਾਲੇ ਦੀ ਨਿਗਰਾਨੀ ਹੇਠ ਕੰਮ ਕਰਦਾ ਹੈ ਅਤੇ ਇਸਦੀ ਅਗਵਾਈ ਭਾਰਤੀ ਪੁਲਿਸ ਸੇਵਾ ਦੇ ਡਾਇਰੈਕਟਰ ਜਨਰਲ ਕਰਦਾ ਹੈ।