ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਦਿਆਰਥੀਆਂ ਦੇ ਮਾਪਿਆਂ ਨੇ ਕਿਹਾ ਕਿ ਹੁਣ ਨਿੱਜੀ ਸਕੂਲ ਨੇ ਆਪਣੀਆਂ ਮਨਮਰਜ਼ੀਆਂ ਦੀ ਹੱਦ ਮੁਕਾ ਛੱਡੀ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਤਾਂ ਸਕੂਲ ਪ੍ਰਬੰਧਨ ਦੀ ਮਨਮਾਨੀ ਸਿਰਫ਼ ਸਕੂਲ ਤੱਕ ਹੀ ਸੀਮਤ ਸੀ ਪਰ ਹੁਣ ਹਰ ਗੱਲ ਵਿੱਚ ਸਕੂਲ ਪ੍ਰਬੰਧਕ ਆਪਣਾ ਨਾਦਰਸ਼ਾਹੀ ਫ਼ੁਰਮਾਨ ਜਾਰੀ ਕਰ ਦਿੰਦਾ ਹੈ। ਇਸ ਦੇ ਚਲਦਿਆਂ ਉਨ੍ਹਾਂ ਨੇ ਰੋਸ ਪ੍ਰਦਰਸ਼ਨ ਕਰ ਕੇ ਰੋਡ ਜਾਮ ਕਰਨ ਦਾ ਫ਼ੈਸਲਾ ਲਿਆ ਹੈ।
ਇਸ ਤੋਂ ਇਲਾਵਾ ਮਾਪਿਆਂ ਨੇ ਸਕੂਲ ਪ੍ਰਬੰਧਨ ਤੇ ਕਿਤਾਬਾਂ ਵੀ ਸਕੂਲ ਤੋਂ ਹੀ ਖ਼ਰੀਦਣ ਲਈ ਮਾਪਿਆਂ ਨੂੰ ਮਜਬੂਰ ਕਰਨ ਦਾ ਦੋਸ਼ ਲਾਇਆ ਹੈ। ਉਨ੍ਹਾਂ ਕਿਹਾ ਕਿ ਫ਼ੀਸ ਤੋਂ ਇਲਾਵਾ, ਸਕੂਲ ਪ੍ਰਬੰਧਨ ਜਨਰੇਟਰ ਫ਼ੀਸ, ਫੰਕਸ਼ਨ ਫ਼ੀਸ, ਸਮਾਰਟ ਕਲਾਸ ਫੀਸ, ਮਿਊਜ਼ਿਕ ਫ਼ੀਸ ਅਤੇ ਹੋਰ ਕਈ ਤਰ੍ਹਾਂ ਦੀ ਫ਼ੀਸ ਵਸੂਲ ਲੈਂਦੇ ਹਨ। ਇਸ ਦੇ ਨਾਲ ਹੀ ਮਾਪਿਆਂ ਵੱਲੋਂ ਸਕੂਲ ਪ੍ਰਸ਼ਾਸਨ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਦੀ ਇੱਕ ਨਾ ਸੁਣੀ ਗਈ ਤੇ ਸਕੂਲ ਪ੍ਰਬੰਧਕਾਂ ਨੇ ਇਨ੍ਹਾਂ ਸਾਰਿਆਂ ਇਲਜ਼ਾਮਾਂ ਤੋਂ ਕਿਨਾਰਾ ਕਰ ਲਿਆ।