ਪਠਾਨਕੋਟ : ਕਾਇਆ ਕਲਪ ਮੁਹਿੰਮ ਦੇ ਤਹਿਤ ਪਠਾਨਕੋਟ ਦੇ ਸਿਵਲ ਹਸਪਤਾਲ ਨੇ ਪਹਿਲਾ ਸਥਾਨ ਹਾਸਲ ਕੀਤਾ ਹੈ। ਇਹ ਅਵਾਰਡ ਸਿਵਲ ਹਸਪਤਾਲ ਨੂੰ ਇਸ ਲਈ ਦਿੱਤਾ ਗਿਆ ਹੈ ਕਿਉਂਕਿ ਇਹ ਹਸਪਤਾਲ ਹੋਰਨਾਂ ਸਰਕਾਰੀ ਹਸਪਤਾਲਾਂ ਨਾਲੋਂ ਵੱਖ ਹੈ। ਇਥੇ ਇਲਾਜ ਲਈ ਆਉਣ ਵਾਲੇ ਮਰੀਜ਼ਾਂ ਨੂੰ ਹਰ ਤਰ੍ਹਾਂ ਦੀਆਂ ਸੁਵਿਧਾਵਾਂ ਦਿੱਤੀਆਂ ਜਾਂਦੀਆਂ ਹਨ।
ਜੇਕਰ ਮਰੀਜ਼ਾਂ ਦੀ ਸਹੂਲਤ ਦੀ ਗੱਲ ਕੀਤੀ ਜਾਵੇ ਤਾਂ ਇਥੇ ਆਉਣ ਵਾਲੇ ਮਰੀਜ਼ਾਂ ਨੂੰ ਸਾਰੀ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ। ਇਥੇ ਮਰੀਜ਼ਾਂ ਨੂੰ ਲੰਬੀਆਂ-ਲੰਬੀਆਂ ਲਾਈਨਾਂ 'ਚ ਨਹੀਂ ਲੱਗਣਾ ਪੈਂਦਾ। ਮਰੀਜ਼ ਆਪਣੀ ਵਾਰੀ ਆਉਣ 'ਤੇ ਇਲਾਜ ਕਰਵਾਉਂਦੇ ਹਨ। ਮਰੀਜ਼ਾਂ ਲਈ ਚੰਗੀ ਸਹੂਲਤਾਂ ਮੁਹੱਈਆ ਕਰਵਾ ਕੇ ਇਹ ਹਸਪਤਾਲ ਸਟੇਟ ਅਵਾਰਡੀ ਹਸਪਤਾਲ ਬਣ ਗਿਆ ਹੈ।
ਇਸ ਅਵਾਰਡ ਬਾਰੇ ਜਾਣਕਾਰੀ ਦਿੰਦੇ ਹੋਏ ਭੁਪਿੰਦਰ ਸਿੰਘ, ਐਸਐਮਓ ਨੇ ਦੱਸਿਆ ਕਿ ਇਸ ਹਸਪਤਾਲ ਵਿੱਚ ਮਰੀਜ਼ਾਂ ਦੀ ਹਰ ਜ਼ਰੂਰਤ ਦਾ ਖ਼ਿਆਲ ਰੱਖਿਆ ਜਾਂਦਾ ਹੈ ਅਤੇ ਇਲਾਜ ਲਈ ਮਾਹਿਰ ਡਾਕਟਰਾਂ ਦੀ ਟੀਮ ਨੂੰ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਮਰੀਜ਼ਾਂ ਨੂੰ ਸਰਕਾਰੀ ਹਸਪਤਾਲਾਂ ਵਿੱਚ ਹੀ ਸਹੂਲਤ ਦੇ ਮੁਤਾਬਕ ਸਹੀ ਇਲਾਜ ਮਿਲ ਜਾਵੇ ਤਾਂ ਉਨ੍ਹਾਂ ਨੂੰ ਨਿੱਜੀ ਹਸਪਤਾਲਾਂ ਵਿੱਚ ਇਲਾਜ ਲਈ ਜ਼ਿਆਦਾ ਪੈਸੇ ਨਹੀਂ ਖਰਚਣੇ ਪੈਣਗੇ।
ਅਵਾਰਡ ਬਾਰੇ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੱਸਿਆ ਕਿ ਪਠਾਨਕੋਟ ਸਿਵਲ ਹਸਪਤਾਲ ਪਿਛਲੇ ਚਾਰ ਸਾਲਾਂ ਤੋਂ ਲਗਾਤਾਰ ਕਾਇਆ ਕਲਪ ਦੇ ਇਸ ਮੁਕਾਬਲੇ ਵਿੱਚ ਜੇਤੂ ਰਿਹਾ ਹੈ। ਇਸ ਵਾਰ ਹਸਪਤਾਲ ਨੇ ਸੂਬੇ ਦੇ ਸਭ ਤੋਂ ਵਧੀਆ ਹਸਪਤਾਲ ਹੋਣ ਦਾ ਮਾਣ ਹਾਸਲ ਕੀਤਾ ਹੈ। ਇਸ ਤੋਂ ਪਹਿਲਾਂ ਵੀ ਦੋ ਇਹ ਹਸਪਤਾਲ ਦੋ ਵਾਰ ਅਵਾਰਡੀ ਅਤੇ ਦੋ ਵਾਰ ਦੂਜਾ ਸਥਾਨ ਹਾਸਲ ਕਰ ਚੁੱਕਾ ਹੈ।