ਪਠਾਨਕੋਟ : ਕਾਇਆਕਲਪ ਯੋਜਨਾ ਦੇ ਤਹਿਤ ਸਰਕਾਰੀ ਹਸਪਤਾਲ ਪਠਾਨਕੋਟ ਦਾ ਨਿਰੀਖਣ ਕਰਨ ਲਈ ਚੰਡੀਗੜ੍ਹ ਤੋਂ ਇੱਕ ਟੀਮ ਪਹੁੰਚੀ। ਟੀਮ ਵੱਲੋਂ ਹਸਪਤਾਲ ਵਿੱਚ ਮਰੀਜ਼ਾਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਦਾ ਨਿਰੀਖਣ ਕੀਤਾ ਗਿਆ ਹੈ।
ਇਸ ਬਾਰੇ ਜਾਣਕਾਰੀ ਦਿੰਦੇ ਹੋਏ ਜਾਂਚ ਅਧਿਕਾਰੀ ਵਿਕਰਾਂਤ ਨੇ ਦੱਸਿਆ ਕਿ ਇਸ ਯੋਜਨਾ ਤਹਿਤ ਪੰਜਾਬ ਦੇ 18 ਹਸਪਤਾਲ ਵਿੱਚ ਆਉਂਦੇ ਹਨ। ਉਨ੍ਹਾਂ ਕਿਹਾ ਇਸ ਜਾਂਚ ਵਿੱਚ ਹਸਪਤਾਲ ਵਿੱਚ ਦਿੱਤੀਆਂ ਜਾ ਰਹੀਆਂ ਸਹੂਲਤਾਂ ਤੇ ਸਾਫ਼-ਸਫਾਈ ਦੀ ਜਾਂਚ ਕੀਤੀ ਗਈ ਹੈ।
ਇਹ ਵੀ ਪੜ੍ਹੋ : ਪੰਜਾਬ ਬਜਟ 2020 : ਪੰਜਾਬ ਸਰਕਾਰ ਦੇ ਪਿਛਲੇ 2 ਬਜਟਾਂ 'ਚ ਸਿੱਖਿਆ ਲਈ ਕੀਤੇ ਗਏ ਐਲਾਨਾਂ ਦਾ ਲੇਖਾ-ਜੋਖਾ
ਇਸ ਨਿਰਿਖਣ ਬਾਰੇ ਗੱਲ ਕਰਦੇ ਹੋੲ ਐੱਸ.ਐੱਮ.ਓ. ਡਾਕਟਰ ਭੁਪਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਹਸਪਤਾਲ ਵਿੱਚ ਯੋਜਨਾ ਵਿੱਚ 2 ਵਾਰ ਪੰਜਾਬ ਵਿੱਚੋਂ ਪਹਿਲੇ ਤੇ 2 ਵਾਰ ਦੂਜੇ ਨੰਬਰ 'ਤੇ ਰਹਿ ਚੁੱਕਿਆ ਹੈ। ਉਨ੍ਹਾਂ ਦੱਸਿਆ ਕਿ ਪਹਿਲੇ ਨੰਬਰ 'ਤੇ ਰਹਿਣ ਵਾਲੇ ਹਸਪਤਾਲ ਨੂੰ 25 ਲੱਖ ਦੀ ਗਰਾਂਟ ਦਿੱਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਹਸਪਤਾਲ ਦੀ ਪੂਰੀ ਟੀਮ ਹਸਪਤਾਲ ਵਿੱਚ ਆਏ ਮਰੀਜ਼ਾਂ ਨੂੰ ਚੰਗੀਆਂ ਸਿਹਤ ਸਹੂਲਤਾਂ ਦੇਣ ਲਈ ਮਹਿਨਤ ਕਰ ਰਹੀ ਹੈ।