ਪਠਾਨਕੋਟ: ਨਗਰ ਨਿਗਮ ਦੇ ਸਫ਼ਾਈ ਕਰਮਚਾਰੀ ਵਾਟਰ ਸਪਲਾਈ ਅਤੇ ਆਊਟ ਸੋਰਸਿਜ਼ ਮੁਲਾਜ਼ਮਾਂ ਨੇ ਤਨਖਾਹਾਂ ਨਾ ਮਿਲਣ ਕਰਕੇ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਹੈ।
ਪਠਾਨਕੋਟ ਨਗਰ ਨਿਗਮ ਦੇ 500 ਆਊਟ ਸੋਰਸਿਜ਼ ਮੁਲਾਜ਼ਮਾਂ ਨੂੰ ਪਿਛਲੇ ਕੁਝ ਮਹੀਨਿਆਂ ਤੋਂ ਤਨਖਾਹ ਨਹੀਂ ਮਿਲੀ, ਜਿਸ ਕਾਰਨ ਉਨ੍ਹਾਂ ਨੇ ਸੜਕ 'ਤੇ ਉਤਰ ਕੇ ਸਰਕਾਰ ਦੇ ਖ਼ਿਲਾਫ਼ ਪ੍ਰਦਰਸ਼ਨ ਕੀਤਾ ਪਰ ਨਗਰ ਨਿਗਮ ਵੱਲੋਂ ਇਨ੍ਹਾਂ ਵੱਲ ਕੋਈ ਧਿਆਨ ਨਹੀਂ ਦਿਤਾ ਜਾ ਰਿਹਾ। ਮੁਲਾਜ਼ਮਾਂ ਨੇ ਖ਼ਾਲੀ ਪੀਪੇ ਅਤੇ ਭਾਂਡੇ ਖੜਕਾ ਕੇ ਪੰਜਾਬ ਸਰਕਾਰ ਦੇ ਕੰਨਾਂ ਤੱਕ ਆਵਾਜ਼ ਪਹੁੰਚਾ ਗੂੰਗੀ ਤੇ ਸੁੱਤੀ ਹੋਈ ਸਰਕਾਰ ਨੂੰ ਜਗਾਉਣ ਦੀ ਕੋਸ਼ਿਸ਼ ਕੀਤੀ ਗਈ।
ਪ੍ਰਦਰਸ਼ਨਕਾਰੀਆਂ ਨੇ ਦੱਸਿਆ ਕਿ ਉਨ੍ਹਾਂ ਨੂੰ ਪਿਛਲੇ ਕੁਝ ਮਹੀਨਿਆਂ ਦੀ ਤਨਖਾਹ ਨਹੀਂ ਆ ਰਹੀ, ਜਿਸ ਕਾਰਨ ਸਫ਼ਾਈ ਕਰਮਚਾਰੀ ਵਾਟਰ ਸਪਲਾਈ ਅਤੇ ਆਊਟ ਸੋਰਸਿਜ਼ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਮੁਜ਼ਹਰਾ ਕੀਤਾ।
ਇਹ ਵੀ ਪੜੋ: ਪੰਜਾਬ 'ਚ ਆਲ ਪਾਰਟੀ ਮੀਟਿੰਗ ਅੱਜ, ਪਾਣੀ ਦੇ ਮੁੱਦੇ 'ਤੇ ਹੋਵੇਗੀ ਚਰਚਾ
ਉਥੇ ਹੀ ਦੂਜੇ ਪਾਸੇ ਜਦੋਂ ਨਗਰ ਨਿਗਮ ਦੇ ਐਡੀਸ਼ਨਲ ਕਮਿਸ਼ਨਰ ਦੇ ਨਾਲ ਗੱਲ ਕੀਤੀ ਤਾਂ ਉਨ੍ਹਾਂ ਨੇ ਕਿਹਾ ਕਿ ਉਹ ਫੰਡਾਂ ਦਾ ਅਰੇਂਜ ਕਰ ਰਹੇ ਹਨ। ਜਦੋਂ ਫੰਡ ਮਿਲ ਜਾਣਗੇ ਤਾਂ ਇਨ੍ਹਾਂ ਦੀ ਤਨਖਾਹਾਂ ਵੀ ਦਿੱਤੀਆਂ ਜਾਣਗੀਆਂ।