ETV Bharat / state

5 ਦਿਨਾਂ ਤੋਂ ਪਾਣੀ ਨਾ ਆਉਣ ਕਾਰਨ ਲੋਕਾਂ ਨੇ ਜਲ ਸਪਲਾਈ ਵਿਭਾਗ ਵਿਰੁੱਧ ਕੀਤਾ ਪ੍ਰਦਰਸ਼ਨ - ਜਲ ਸਪਲਾਈ ਵਿਭਾਗ

ਪਠਾਨਕੋਟ ਦੇ ਹਲਕਾ ਭੋਆ ਵਿਖੇ ਪਿਛਲੇ 5 ਦਿਨਾਂ ਤੋਂ ਪਾਣੀ ਦੀ ਸਪਲਾਈ ਨਾ ਹੋਣ ਕਰਕੇ ਲੋਕਾਂ ਵੱਲੋਂ ਜਲ ਸਪਲਾਈ ਵਿਭਾਗ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ।

pathankot people protest against water supply department
5 ਦਿਨਾਂ ਤੋਂ ਪਾਣੀ ਨਾ ਆਉਣ ਕਾਰਨ ਲੋਕਾਂ ਨੇ ਜਲ ਸਪਲਾਈ ਵਿਭਾਗ ਵਿਰੁੱਧ ਕੀਤਾ ਪ੍ਰਦਰਸ਼ਨ
author img

By

Published : Jul 11, 2020, 5:23 PM IST

ਪਠਾਨਕੋਟ: ਹਲਕਾ ਭੋਆ ਦੇ ਪਿੰਡ ਧੁੱਪਸੜੀ ਦੇ ਲੋਕਾਂ ਵੱਲੋਂ ਜਲ ਸਪਲਾਈ ਵਿਭਾਗ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਲੋਕਾਂ ਵੱਲੋਂ ਇਸ ਦਾ ਕਾਰਨ ਦੱਸਿਆ ਜਾ ਰਿਹਾ ਹੈ ਕਿ ਪਿੰਡ ਵਿੱਚ ਪਿਛਲੇ 5 ਦਿਨਾਂ ਤੋਂ ਪੀਣ ਵਾਲਾ ਪਾਣੀ ਨਹੀਂ ਆ ਰਿਹਾ, ਜਿਸ ਦੇ ਚੱਲਦੇ ਲੋਕਾਂ ਦਾ ਗਰਮੀ ਵਿੱਚ ਬੁਰਾ ਹਾਲ ਹੋ ਰਿਹਾ ਹੈ।

ਵੇਖੋ ਵੀਡੀਓ

ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਪ੍ਰਸ਼ਾਸਨ ਦੇ ਧਿਆਨ ਦੇ ਵਿੱਚ ਵੀ ਕਈ ਵਾਰ ਲਿਆਂਦਾ ਗਿਆ ਪਰ ਉਸ ਦੇ ਬਾਵਜੂਦ ਪ੍ਰਸ਼ਾਸਨ ਵੱਲੋਂ ਕੋਈ ਵੀ ਧਿਆਨ ਨਹੀਂ ਦਿੱਤਾ ਗਿਆ। ਲੋਕਾਂ ਨੇ ਦੱਸਿਆ ਕਿ ਪਿੰਡ ਵਾਸੀ ਪੀਣ ਵਾਲੇ ਪਾਣੀ ਨੂੰ ਦੂਰੋਂ ਲਿਆ ਕੇ ਆਪਣਾ ਕੰਮ ਚਲਾ ਰਹੇ ਹਨ। ਉਨ੍ਹਾਂ ਨੇ ਜਲ ਸਪਲਾਈ ਵਿਭਾਗ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਜਲਦ ਸਪਲਾਈ ਨਾ ਠੀਕ ਕੀਤੀ ਗਈ ਤਾਂ ਉਨ੍ਹਾਂ ਵੱਲੋਂ ਡੀਸੀ ਦਫ਼ਤਰ ਦੇ ਬਾਹਰ ਧਰਨਾ ਲਾਇਆ ਜਾਵੇਗਾ।

ਇਹ ਵੀ ਪੜ੍ਹੋ: ਜਲੰਧਰ: ਕਰੰਟ ਨਾਲ ਪਿਓ-ਪੁੱਤ ਦੀ ਮੌਤ ਤੋਂ ਬਾਅਦ ਲੋਕਾਂ ਨੇ ਬਿਜਲੀ ਵਿਭਾਗ ਖ਼ਿਲਾਫ਼ ਕੀਤਾ ਪ੍ਰਦਰਸ਼ਨ

ਇਸ ਬਾਰੇ ਗੱਲ ਕਰਦੇ ਹੋਏ ਪਿੰਡ ਵਾਸੀਆਂ ਨੇ ਕਿਹਾ ਕਿ ਉਨ੍ਹਾਂ ਵੱਲੋਂ ਜਦੋਂ ਵੀ ਜਲ ਸਪਲਾਈ ਵਿਭਾਗ ਨੂੰ ਪੁੱਛਿਆ ਜਾਂਦਾ ਹੈ ਤਾਂ ਉਹ ਉਨ੍ਹਾਂ ਦੇ ਸਿਰ ਲਾਰਿਆਂ ਦਾ ਪੰਡ ਮੜ੍ਹ ਦਿੰਦੇ ਹਨ ਅਤੇ ਹੱਲ ਕੁੱਝ ਵੀ ਨਹੀਂ ਕੀਤਾ ਜਾਂਦਾ। ਉਨ੍ਹਾਂ ਰੋਸ ਪ੍ਰਗਟਾਉਂਦਿਆਂ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੁਸ਼ਕਿਲਾਂ ਸਬੰਧੀ ਜਲਦੀ ਕਾਰਵਾਈ ਨਾ ਕੀਤੀ ਤਾਂ ਉਨ੍ਹਾਂ ਵੱਲੋਂ ਪ੍ਰਦਰਸ਼ਨ ਹੋਰ ਤੇਜ਼ ਕਰ ਦਿੱਤਾ ਜਾਵੇਗਾ।

ETV Bharat Logo

Copyright © 2025 Ushodaya Enterprises Pvt. Ltd., All Rights Reserved.