ਪਠਾਨਕੋਟ : ਪਾਕਿਸਤਾਨ ਵੱਲੋਂ ਜੰਮੂ ਕਸ਼ਮੀਰ ਦੇ ਸਰਹੱਦੀ ਇਲਾਕਿਆਂ ਦੇ ਵਿੱਚ ਲਗਾਤਾਰ ਕੀਤੀ ਜਾ ਰਹੇ ਡਰੋਨ ਐਕਟੀਵਿਟੀ ਨੂੰ ਵੇਖਦੇ ਹੋਏ ਪਠਾਨਕੋਟ ਪੁਲਿਸ ਪੂਰੀ ਤਰ੍ਹਾਂ ਅਲਰਟ ਤੇ ਹੈ। ਸ਼ਹਿਰ ਦੇ ਵਿੱਚ ਵੱਖ-ਵੱਖ ਜਗ੍ਹਾ ਤੇ ਪੁਲਿਸ ਵੱਲੋਂ ਨਾਕੇ ਲਗਾ ਕੇ ਹਰ ਆਉਣ ਜਾਣ ਵਾਲੀ ਗੱਡੀ ਨੂੰ ਚੈੱਕ ਕੀਤਾ ਜਾ ਰਿਹਾ ਹੈ।
ਇੱਕ ਪਾਸੇ ਪੁਲੀਸ ਵੱਲੋਂ ਸ਼ਹਿਰ ਦੇ ਅੰਦਰੂਨੀ ਹਿੱਸੇ ਵਿੱਚ ਜਗ੍ਹਾ-ਜਗ੍ਹਾ ਤੇ ਨਾਕੇ ਲਗਾਏ ਗਏ ਉਥੇ ਹੀ ਸਰਹੱਦੀ ਖੇਤਰ ਬਮਿਆਲ ਅਤੇ ਮਾਧੋਪੁਰ ਵਿਖੇ ਇੰਟਰਸਟੇਟ ਨਾਕਿਆਂ ਤੇ ਜੰਮੂ ਕਸ਼ਮੀਰ ਤੋਂ ਆਉਣ ਵਾਲੀ ਹਰ ਗੱਡੀ ਨੂੰ ਚੈੱਕ ਕੀਤਾ ਜਾ ਰਿਹਾ ਹੈ।
ਐੱਸਐੱਸਪੀ ਪਠਾਨਕੋਟ ਖੁਦ ਪੁਲੀਸ ਨਾਕਿਆਂ ਦਾ ਨਿਰੀਖਣ ਕਰ ਰਹੇ ਹਨ। ਪੱਤਰਕਾਰਾ ਨਾਲ ਗੱਲਬਾਤ ਕਰਦੇ ਹੋਏ ਐੱਸਐੱਸਪੀ ਨੇ ਕਿਹਾ ਕਿ 15 ਅਗਸਤ ਨੂੰ ਧਿਆਨ ਵਿੱਚ ਰੱਖਦੇ ਹੋਏ ਜੰਮੂ-ਕਸ਼ਮੀਰ ਦੇ ਵਿੱਚ ਬਾਰਡਰ ਏਰੀਏ ਵਿੱਚ ਜੋ ਪਾਕਿਸਤਾਨ ਵੱਲੋਂ ਐਕਟੀਵਿਟੀ ਕੀਤੀ ਜਾ ਰਹੀ ਹੈ ਉਸ ਨੂੰ ਵੇਖਦੇ ਹੋਏ ਪਠਾਨਕੋਟ ਜ਼ਿਲ੍ਹੇ ਦੇ ਇੰਟਰ ਸਟੇਟ ਨਾਕੇ ਤੇ ਪੁਲਿਸ ਨੇ ਚੌਕਸੀ ਵਧਾਈ ਹੈ ਅਤੇ ਹਰ ਆ ਜਾਣ ਵਾਲੀ ਗੱਡੀ ਨੂੰ ਚੈੱਕ ਕੀਤਾ ਜਾ ਰਿਹਾ ਹੈ
ਇਹ ਵੀ ਪੜ੍ਹੋਂ : ਲੁਧਿਆਣਾ ਦੇ ਸਿਵਲ ਹਸਪਤਾਲ ਦੀ ਵੱਡੀ ਲਾਪਰਵਾਹੀ ਆਈ ਸਾਹਮਣੇ