ਪਠਾਨਕੋਟ: ਤਰਨਤਾਰਨ ਵਿੱਚ ਹੋਏ ਹਮਲੇ ਤੋਂ ਬਾਅਦ ਜਿੱਥੇ ਪੂਰੇ ਪੰਜਾਬ ਵਿੱਚ ਪੁਲਿਸ ਅਲਰਟ (Police on alert in Punjab) ਉੱਤੇ ਹੈ, ਉਥੇ ਹੀ ਸੰਵੇਦਨਸ਼ੀਲ ਜ਼ਿਲ੍ਹਾ ਪਠਾਨਕੋਟ ਵਿੱਚ ਪੁਲਸ ਵਲੋਂ ਚੌਕਸੀ ਵਧਾ ਦਿੱਤੀ ਗਈ ਹੈ, ਜਿੱਥੇ ਅੰਤਰਰਾਜੀ ਪੁਆਇੰਟਾਂ ਉੱਤੇ ਪੁਲਸ ਫੋਰਸ ਵਧਾ ਦਿੱਤੀ (Increased police force at interstate points) ਗਈ ਹੈ, ਉਥੇ ਹੀ ਪੁਲਸ ਵੱਲੋਂ ਧਾਰਮਿਕ ਸਥਾਨਾਂ ਉੱਤੇ ਵੀ ਚੈਕਿੰਗ ਅਭਿਆਨ ਚਲਾਇਆ ਗਿਆ।ਜਿਸ ਦੇ ਚੱਲਦਿਆਂ ਅੱਜ ਪਠਾਨਕੋਟ ਪੁਲਿਸ ਨੇ ਜ਼ਿਲ੍ਹੇ ਦੇ ਵੱਖ-ਵੱਖ ਧਾਰਮਿਕ ਸਥਾਨਾਂ ਉੱਤੇ ਚੈਕਿੰਗ ਮੁਹਿੰਮ ਚਲਾਈ।
ਸੀਸੀਟੀਵੀ ਕੈਮਰੇ: ਧਾਰਮਿਕ ਸਥਾਨਾਂ ਉੱਤੇ ਜਿੱਥੇ ਸੀਸੀਟੀਵੀ ਕੈਮਰੇ ਨਹੀਂ ਹਨ ਪੁਲਿਸ ਨੇ ਉੱਥੇ ਪ੍ਰਬੰਧਕਾਂ ਨੂੰ ਸੀਸੀਟੀਵੀ ਕੈਮਰੇ ਲਗਾਉਣ ਦੇ ਨਿਰਦੇਸ਼ (Instructions for installing CCTV cameras) ਦਿੱਤੇ ਗਏ ਅਤੇ ਜਿੱਥੇ ਸੀਸੀਟੀਵੀ ਕੈਮਰੇ ਲਗਾਏ ਗਏ ਹਨ, ਉਹਨਾਂ ਨੂੰ 24 ਘੰਟੇ ਲਗਾਤਾਰ ਕੈਮਰੇ ਚਲਾਉਣ ਦੇ ਨਿਰਦੇਸ਼ ਦਿੱਤੇ ਗਏ। ਇਸ ਤੋਂ ਇਲਾਵਾ ਕਈ ਥਾਵਾਂ ਉੱਤੇ ਸੀਸੀਟੀਵੀ ਫੁਟੇਜ ਦੀ ਵੀ ਤਲਾਸ਼ੀ ਲਈ ਗਈ। ਸੰਵੇਦਨਸ਼ੀਲ ਥਾਵਾਂ ਉੱਤੇ ਡੀਐੱਸਪੀ ਰੈਂਕ ਦੇ ਅਧਿਕਾਰੀਆਂ ਦੀ ਨਿਗਰਾਨੀ ਹੇਠ ਚੈਕਿੰਗ ਮੁਹਿੰਮ (Supervision of officers of DSP rank) ਦਾ ਨਿਰੀਖਣ ਕੀਤਾ ਗਿਆ।
ਇਹ ਵੀ ਪੜ੍ਹੋ: ਕੇਂਦਰ ਅਤੇ ਪੰਜਾਬ ਸਰਕਾਰ ਖ਼ਿਲਾਫ਼ ਕਿਸਾਨਾਂ ਦਾ ਵੱਡਾ ਐਕਸ਼ਨ, ਪੰਜਾਬ ਦੇ 18 ਟੋਲ ਪਲਾਜ਼ੇ ਬੰਦ ਕਰਨ ਦਾ ਕੀਤਾ ਐਲਾਨ
ਕੈਮਰਿਆਂ ਦੀ ਵਰਤੋਂ: ਇਸ ਸਬੰਧੀ ਡੀ.ਐਸ.ਪੀ ਨੇ ਦੱਸਿਆ ਕਿ ਉੱਚ ਅਧਿਕਾਰੀਆਂ ਦੀ ਅਗਵਾਈ ਹੇਠ ਜ਼ਿਲ੍ਹੇ ਅੰਦਰ ਵੱਖ-ਵੱਖ ਥਾਵਾਂ ਉੱਤੇ ਸਥਿਤ ਧਾਰਮਿਕ ਸਥਾਨਾਂ 'ਤੇ ਚੈਕਿੰਗ ਮੁਹਿੰਮ ਚਲਾਈ ਗਈ ਹੈ, ਉੱਥੇ ਹੀ ਸੀ.ਸੀ.ਟੀ.ਵੀ ਕੈਮਰੇ 24 ਘੰਟੇ ਚਲਾਉਣ ਦੀਆਂ ਹਦਾਇਤਾਂ ਵੀ ਦਿੱਤੀਆਂ ਗਈਆਂ ਹਨ, ਤਾਂ ਜੋ ਲੋੜ ਪੈਣ 'ਤੇ , ਸੀਸੀਟੀਵੀ ਕੈਮਰਿਆਂ ਦੀ ਵਰਤੋਂ ਕੀਤੀ ਜਾ ਸਕਦੀ ਹੈ।