ਪਠਾਨਕੋਟ: ਸੂਬੇ ਵਿੱਚ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ 'ਤੇ ਕਾਰਵਾਈ ਕਰਨ ਵਾਲਿਆਂ 'ਤੇ ਸਖ਼ਤੀ ਅਪਨਾਉਣ ਸਬੰਧੀ ਐਸਐਸਪੀ ਦੀਪਕ ਹਿਲੌਰੀ ਨੇ ਆਪਣਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੁਲਿਸ ਅੱਗੇ ਤੋਂ ਲੋਕਾਂ ਨਾਲ ਮਾੜਾ ਵਿਵਹਾਰ ਨਹੀਂ ਕਰੇਗੀ ਤੇ ਹੁਣ ਤੋਂ ਅਜਿਹਾ ਨਹੀਂ ਹੋਵੇਗਾ।
ਦੱਸ ਦਈਏ, ਕੋਰੋਨਾ ਵਾਇਰਸ ਦੇ ਵੱਧ ਰਹੇ ਮਾਮਲਿਆਂ ਨੂੰ ਵੇਖਦਿਆਂ ਪੰਜਾਬ 'ਚ ਕਰਫਿਊ ਲਗਾਇਆ ਗਿਆ ਹੈ। ਇਸ ਤੋਂ ਬਾਅਦ ਪੰਜਾਬ ਪੁਲਿਸ ਬਿਨਾਂ ਵਜ੍ਹਾ ਘਰ ਤੋਂ ਬਾਹਰ ਆ ਰਹੇ ਲੋਕਾਂ ਵਿਰੁੱਧ ਸਖ਼ਤ ਰਵੱਈਆ ਅਪਣਾ ਰਹੀ ਹੈ। ਪੁਲਿਸ ਲੋਕਾਂ ਨੂੰ ਡੰਡ ਬੈਠਕਾਂ ਕਢਵਾਉਣ ਦੇ ਨਾਲ-ਨਾਲ ਡੰਡੇ ਵੀ ਵਰ੍ਹਾ ਰਹੀ ਹੈ। ਇਸ ਸਬੰਧੀ ਕਈ ਵੀਡੀਓ ਵੀ ਵਾਇਰਲ ਹੋ ਰਹੀਆਂ ਹਨ। ਹੁਣ ਪਠਾਨਕੋਟ ਦੇ ਐੱਸਐੱਸਪੀ ਨੇ ਕਿਹਾ ਕਿ ਉਨ੍ਹਾਂ ਨੇ ਖ਼ੁਦ ਸਾਰੇ ਨਾਕਿਆਂ ਦਾ ਜਾਇਜ਼ਾ ਲਿਆ ਤੇ ਹੁਣ ਅੱਗੇ ਤੋਂ ਅਜਿਹਾ ਨਹੀਂ ਹੋਵੇਗਾ।
ਇੱਥੇ ਦੱਸਣਾ ਬਣਦਾ ਹੈ ਕਿ ਪੰਜਾਬ ਸਰਕਾਰ ਨੇ ਕੋਰੋਨਾ ਵਾਇਰਸ ਦੇ ਬਚਾਅ ਲਈ ਕਰਫਿਊ ਦਾ ਐਲਾਨ ਕੀਤਾ ਹੈ ਤੇ ਜਿਸ ਦਾ ਉਲੰਘਣ ਕਰਨ ਵਾਲਿਆਂ 'ਤੇ ਪੁਲਿਸ ਸਖ਼ਤੀ ਅਪਣਾ ਰਹੀ ਹੈ ਪਰ ਹੁਣ ਸ਼ਾਇਦ ਐੱਸਐੱਸਪੀ ਦੇ ਬਿਆਨ ਤੋਂ ਬਾਅਦ ਪੁਲਿਸ ਲਾਠੀਚਾਰਜ ਕਰਦੀ ਹੈ ਜਾਂ ਨਹੀਂ।