ਪਠਾਨਕੋਟ: ਕੋਰੋਨਾ ਮਹਾਂਮਾਰੀ ਦੇ ਚਲਦੇ ਦੇਸ਼ ਦੀ ਸਰਕਾਰ ਵੱਲੋਂ ਪੂਰੇ ਦੇਸ਼ ਵਿਚ ਲਾਕਡਾਊਨ ਲਗਾ ਦਿੱਤਾ ਗਿਆ ਸੀ, ਜਿਸ ਤੋਂ ਬਾਅਦ ਹਰ ਸੂਬੇ ਵੱਲੋਂ ਹੋਰਨਾਂ ਸੂਬਿਆਂ ਦੇ ਲੋਕਾਂ ਲਈ ਬਾਰਡਰ ਖੋਲ੍ਹ ਦਿੱਤੇ ਗਏ ਸਨ, ਪਰ ਹੁਣ ਜੰਮੂ ਕਸ਼ਮੀਰ ਵਿਚ ਦਾਖ਼ਲ ਹੋਣ ਤੋਂ ਪਹਿਲਾਂ ਕੋਵਿਡ ਟੈਸਟ ਕਰਵਾਉਣਾ ਪਵੇਗਾ।
ਇਸ ਮੌਕੇ ਧਰਨਾ ਦੇ ਰਹੇ ਲੋਕਾਂ ਨੇ ਦੱਸਿਆ ਕਿ ਜੋ ਲੋਕ ਰੋਜ਼ਾਨਾ ਪਠਾਨਕੋਟ ਤੋਂ ਜੰਮੂ ਕੰਮ ਲਈ ਜਾਂਦੇ ਹਨ ਉਨ੍ਹਾਂ ਨੂੰ ਬਹੁਤ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੇ ਵਿਰੋਧ ’ਚ ਲੋਕਾਂ ਨੇ ਪੰਜਾਬ ਜੰਮੂ ਬਾਰਡਰ ’ਤੇ ਸਥਿਤ ਮਾਧੋਪੁਰ ਨੈਸ਼ਨਲ ਹਾਈਵੇਅ ਜਾਮ ਕਰ ਦਿੱਤਾ। ਇਸ ਮੌਕੇ ਉਨ੍ਹਾਂ ਮੰਗ ਕੀਤੀ ਕਿ ਪ੍ਰਸ਼ਾਸ਼ਨ ਵੱਲੋਂ ਇਸ ਨਿਯਮ ਨੂੰ ਹਟਾਇਆ ਜਾਵੇ।
ਇਸ ਬਾਰੇ ਗੱਲ ਕਰਦੇ ਹੋਏ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਉਹ ਰੋਜ਼-ਰੋਜ਼ ਕੋਰੋਨਾ ਟੈਸਟ ਕਰਵਾ ਕਰਵਾ ਤੰਗ ਆ ਚੁੱਕੇ ਹਨ। ਉਨ੍ਹਾਂ ਨੇ ਕਿਹਾ ਕਿ ਪਹਿਲਾਂ ਕੋਰੋਨਾ ਦਾ ਪਾਸ ਬਣਾਇਆ ਜਾਂਦਾ ਸੀ ਪਰ ਹੁਣ ਜੰਮੂ ਸਰਕਾਰ ਵੱਲੋਂ ਰੋਜ਼ਾਨਾ ਟੈਸਟ ਕਰਵਾਉਣ ਦੀ ਹਦਾਇਤ ਜਾਰੀ ਕੀਤੀ ਗਈ ਹੈ, ਜਿਸ ਦੇ ਸਬੰਧ ’ਚ ਉਹ ਜੰਮੂ ਪ੍ਰਸ਼ਾਸਨ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਹਨ।