ਪਠਾਨਕੋਟ: ਮਲਕਪੁਰ ਚੌਕ ਵਿੱਚ ਕੁੱਝ ਨੌਜਵਾਨਾਂ ਵੱਲੋਂ ਨਸ਼ੇ ਦੀ ਹਾਲਤ ਦੇ ਵਿੱਚ ਹੁੱਲੜਬਾਜ਼ੀ ਕੀਤੀ ਜਾ ਰਹੀ ਸੀ ਜਿਸ ਦੀ ਸ਼ਿਕਾਇਤ ਉੱਥੋਂ ਦੇ ਸਥਾਨਕ ਲੋਕਾਂ ਨੇ ਪੁਲਿਸ ਨੂੰ ਦਿੱਤੀ।
ਸ਼ਿਕਾਇਤ ਮਿਲਣ ਤੋਂ ਮੌਕੇ ਉੱਤੇ ਪੁੱਜੀ ਪੁਲਿਸ ਦੇ ਦੋ ਮੁਲਾਜ਼ਮਾਂ ਨਾਲ ਵੀ ਨੌਜਵਾਨਾਂ ਵੱਲੋਂ ਬਦਸਲੂਕੀ ਕੀਤੀ ਗਈ ਅਤੇ ਪੁਲਿਸ ਮੁਲਾਜ਼ਮਾਂ ਦੇ ਨਾਲ ਹੱਥੋਪਾਈ ਕਰਨ ਦੀ ਵੀ ਕੋਸ਼ਿਸ਼ ਕੀਤੀ।
ਇਸ ਮਾਮਲੇ ਬਾਰੇ ਹੋਰ ਜਾਣਕਾਰੀ ਦਿੰਦੇ ਹੋਏ ਐੱਸ.ਐੱਚ.ਓ. ਅਵਤਾਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਇੱਕ ਸ਼ਿਕਾਇਤ ਮਿਲੀ ਸੀ ਕਿ ਕੁੱਝ ਨੌਜਵਾਨ ਨਸ਼ੇ ਦੀ ਹਾਲਤ ਵਿੱਚ ਹੁੱਲੜਬਾਜ਼ੀ ਕਰ ਰਹੇ ਹਨ। ਜਦੋਂ ਸਾਡੇ ਮੁਲਾਜ਼ਮਾਂ ਨੇ ਇੱਥੇ ਆ ਕੇ ਉਨ੍ਹਾਂ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨੇ ਸਾਡੇ ਮੁਲਾਜ਼ਮਾਂ ਦੇ ਨਾਲ ਹੀ ਬਦਸਲੂਕੀ ਕੀਤੀ। ਜਿਸ ਦੇ ਚੱਲਦੇ ਅਸੀਂ ਮੌਕੇ ਉੱਤੇ ਆ ਕਿ ਉਨ੍ਹਾਂ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਪਰ ਉਨ੍ਹਾਂ ਨੇ ਸਾਡੀ ਵੀ ਨਹੀਂ ਮੰਨੀ ਅਤੇ ਲੋਕਾਂ ਦੇ ਨਾਲ-ਨਾਲ ਸਾਡੇ ਨਾਲ ਵੀ ਬਦਸਲੂਕੀ ਕੀਤੀ ਹੈ। ਇਸ ਤੋਂ ਬਾਅਦ ਅਸੀਂ ਉਨ੍ਹਾਂ ਨੌਜਵਾਨਾਂ ਦਾ ਡਾਕਟਰੀ ਮੁਆਇਨਾ ਕਰਵਾ ਕੇ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।