ਪਠਾਨਕੋਟ:ਸਥਾਨਕ ਪਿੰਡ ਸਿਹੋੜਾ ਕਲਾਂ ਦੇ ਨੌਜਵਾਨਾਂ ’ਤੇ ਕੁਝ ਵਿਅਕਤੀਆਂ ਵੱਲੋਂ ਹਮਲਾ (youth attacked in pathankot)ਕੀਤੇ ਜਾਣ ਦਾ ਦੋਸ਼ ਲੱਗਿਆ ਹੈ। ਕੁੱਟਮਾਰ ਵਿੱਚ ਨੌਜਵਾਨ ਬੁਰੀ ਤਰ੍ਹਾਂ ਜਖ਼ਮੀ ਹੋ ਗਿਆ (congress worker seriously injured in attack) ਹੈ ਤੇ ਉਸ ਨੂੰ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਪੀੜਤ ਨੌਜਵਾਨ ਦੀ ਰਿਸ਼ਤੇਦਾਰ ਮਹਿਲਾ ਨੇ ਦੋਸ਼ ਲਗਾਇਆ ਹੈ ਕਿ ਇਹ ਚੋਣਾਂ ਦੌਰਾਨ ਪਏ ਵੈਰ ਦਾ ਨਤੀਜਾ ਹੈ (relative alleged post poll attack)। ਉਨ੍ਹਾਂ ਆਮ ਆਦਮੀ ਪਾਰਟੀ ਦੀ ਕਾਰਗੁਜਾਰੀ ’ਤੇ ਸੁਆਲ ਚੁੱਕੇ ਹਨ।
ਦੂਜੇ ਪਾਸੇ ਇਸ ਘਟਨਾ ਦੇ ਨਾਲ ਹੀ ਵਿਰੋਧੀਆਂ ਨੇ ਵੀ ਆਮ ਆਦਮੀ ਪਾਰਟੀ ’ਤੇ ਨਿਸ਼ਾਨੇ ਲਗਾਉਣੇ ਸ਼ੁਰੂ ਕਰ ਦਿੱਤੇ ਹਨ। ਸਾਬਕਾ ਵਿਧਾਇਕ ਜੋਗਿੰਦਰਪਾਲ ਦਾ ਕਹਿਣਾ ਹੈ ਕਿ ਬੀਤੀ ਰਾਤ ਵੀ ਕੁਝ ਅਜਿਹਾ ਹੀ ਵੇਖਣ ਨੂੰ ਮਿਲਿਆ, ਜਿਥੇ ਇੱਕ ਨੌਜਵਾਨ ’ਤੇ ਕੁਝ ਵਿਅਕਤੀਆਂ ਨੇ ਤੇਜਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ, ਜਿਸ ਨੂੰ ਗੰਭੀਰ ਰੂਪ ਵਿੱਚ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ ਤੇ ਨੌਜਵਾਨ ਦੀ ਹਾਲਤ ਸਥਿਰ ਬਣੀ ਹੋਈ ਹੈ।
ਸਾਬਕਾ ਵਿਧਾਇਕ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨਦਿਆਂ ਹੀ ਭੋਆ ਹਲਕੇ ਵਿੱਚ ਤਣਾਅ ਵਧਣ ਲੱਗ ਪਿਆ ਹੈ ਤੇ ਇਸ ਦਾ ਅੰਦਾਜਾ ਇਸੇ ਤੋਂ ਲਗਾਇਆ ਜਾ ਸਕਦਾ ਹੈ ਕਿ ਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ ਕਾਂਗਰਸੀ ਵਰਕਰਾਂ ’ਤੇ ਹਮਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਸਾਰਾ ਕੁਝ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਤੇ ਉਹ ਇਸ ਹਮਲੇ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਗੱਲਬਾਤ ਕਰਨਗੇ।
ਇਹ ਵੀ ਪੜ੍ਹੋ:ਸੀਐੱਮ ਮਾਨ ਦੀ ਕੇਂਦਰ ਕੋਲੋਂ ਸਪੈਸ਼ਲ ਪੈਕੇਜ ਦੀ ਮੰਗ ਤੋਂ ਬਾਅਦ ਵਿਰੋਧੀਆਂ ਦੇ ਨਿਸ਼ਾਨੇ ’ਤੇ 'ਆਪ'