ਪਠਾਨਕੋਟ: ਕੋਰੋਨਾ ਮਹਾਂਮਾਰੀ ਦੌਰਾਨ ਲੋਕਾਂ ਨੂੰ ਬਚਾਉਣ ਦੇ ਲਈ ਸਰਕਾਰ ਵੱਲੋਂ ਕਈ ਯਤਨ ਕੀਤੇ ਜਾ ਰਹੇ ਹਨ। ਦੂਜੇ ਪਾਸੇ ਪ੍ਰਾਈਵੇਟ ਹਸਪਤਾਲ ਵੱਲੋਂ ਪ੍ਰਦੂਸ਼ਣ ਕੰਟਰੋਲ ਬੋਰਡ ਵਿਭਾਗ ਦੇ ਨਿਯਮਾਂ ਦੀਆਂ ਧੱਜੀਆਂ ਸ਼ਰੇਆਮ ਉਡਾਈਆਂ ਜਾ ਰਹੀਆਂ ਹਨ। ਦੱਸ ਦਈਏ ਕਿ ਪ੍ਰਾਈਵੇਟ ਹਸਪਤਾਲਾਂ ਵਿੱਚ ਇਸਤੇਮਾਲ ਕੀਤੇ ਗਏ ਬਾਇਓ ਮੈਡੀਕਲ ਵੇਸਟ ਜਿਵੇਂ ਕਿ ਸਰਿੰਜ, ਗਲੱਵਜ਼ ਅਤੇ ਕੋਟਨ ਨੂੰ ਖੁੱਲ੍ਹੇ ਮੈਦਾਨ ਦੇ ਵਿੱਚ ਸੁੱਟਿਆ ਜਾ ਰਿਹਾ ਹੈ। ਜਿਸ ਕਾਰਨ ਇੰਨਫੈਕਸ਼ਨ ਫੈਲਣ ਦਾ ਵਧ ਖਤਰਾ ਰਹਿੰਦਾ ਹੈ।
ਸਥਾਨਕ ਲੋਕਾਂ ਨੇ ਲਗਾਈ ਗੁਹਾਰ
ਇਸ ਸਬੰਧ ’ਚ ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਇਸ ਮਹਾਂਮਾਰੀ ਦੇ ਵਿੱਚ ਜਿੱਥੇ ਲੋਕ ਸੇਵਾ ਕਰ ਰਹੇ ਹਨ ਉੱਥੇ ਹੀ ਪ੍ਰਾਈਵੇਟ ਹਸਪਤਾਲ ਆਪ੍ਰੇਸ਼ਨ ਵਿੱਚ ਇਸਤੇਮਾਲ ਕੀਤੇ ਗਏ ਸਾਮਾਨ ਨੂੰ ਖੁੱਲ੍ਹੇ ਵਿੱਚ ਸੁੱਟ ਰਹੇ ਹਨ ਜਿਸ ਨੂੰ ਲੈ ਕੇ ਕਿਤੇ ਨਾ ਕਿਤੇ ਹਸਪਤਾਲਾਂ ਦੀ ਨਾਲਾਇਕੀ ਸਾਹਮਣੇ ਆ ਰਹੀ ਹੈ। ਸਥਨਾਕ ਲੋਕਾਂ ਨੇ ਸਰਕਾਰ ਅਤੇ ਪ੍ਰਸ਼ਾਸਨ ਅੱਗੇ ਗੁਹਾਰ ਲਗਾਈ ਹੈ ਕਿ ਉਹ ਇਸ ਵੱਲ ਧਿਆਨ ਦੇਣ।
ਹਸਪਤਾਲ ਖਿਲਾਫ ਕੀਤੀ ਜਾਵੇਗੀ ਕਾਰਵਾਈ
ਦੂਜੇ ਪਾਸੇ ਜਦੋਂ ਸਿਵਲ ਸਰਜਨ ਪਠਾਨਕੋਟ ਦੇ ਨਾਲ ਗੱਲ ਕੀਤੀ ਤਾਂ ਉਨ੍ਹਾਂ ਨੇ ਕਿਹਾ ਕਿ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ ਜੇਕਰ ਕਿਸੇ ਹਸਪਤਾਲ ਵੱਲੋਂ ਇਸ ਤਰ੍ਹਾਂ ਦਾ ਕੁਝ ਕੀਤਾ ਜਾ ਰਿਹਾ ਹੈ ਤਾਂ ਜਾਂਚ ਕਰਕੇ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜੋ: ਭਾਰਤ ਦੇ ਇਨ੍ਹਾਂ ਸ਼ਹਿਰਾਂ 'ਚ 26 ਨੂੰ ਦਿਖਾਈ ਦੇਵੇਗਾ ਚੰਦਰਗ੍ਰਹਿਣ