ਪਠਾਨਕੋਟ: ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਮੁੱਢਲੀਆਂ ਸਹੂਲਤਾਂ ਲਈ ਵੱਡੇ-ਵੱਡੇ ਵਾਅਦੇ ਕੀਤੇ ਜਾਂਦੇ ਹਨ ਪਰ ਜ਼ਮੀਨੀ ਹਕੀਕਤ ਸਰਕਾਰ ਦੇ ਵਾਅਦਿਆਂ ਦੀ ਪੋਲ ਖੋਲ੍ਹ ਦਿੰਦੀ ਹੈ। ਪਠਾਨਕੋਟ ਵਿੱਚ ਸੀਵਰੇਜ ਬਲਾਕੇਜ ਦੀ ਸਮੱਸਿਆ ਨੂੰ ਲੈ ਕੇ ਲੋਕਾਂ ਨੇ ਆਪਣਾ ਰੋਸ ਜ਼ਾਹਰ ਕੀਤਾ। ਇਸ ਦੇ ਨਾਲ ਹੀ ਲੋਕਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਪੀਣ ਵਾਲਾ ਪਾਣੀ ਵੀ ਸਾਫ਼ ਨਹੀਂ ਮਿਲ ਰਿਹਾ।
ਪਠਾਨਕੋਟ ਦੇ ਵਾਰਡ ਨੰਬਰ 38 ਦੇ ਲੋਕਾਂ ਨੇ ਆਪਣਾ ਰੋਸ ਜ਼ਾਹਰ ਕਰਦਿਆਂ ਕਿਹਾ ਕਿ ਵਿਧਾਇਕ ਬੱਸ ਵੋਟਾਂ ਵੇਲੇ ਹੀ ਦਿਖਾਈ ਦਿੰਦੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਵਾਰਡ ਵਿੱਚ ਗਲੀਆਂ ਨਾਲੀਆਂ ਦਾ ਬੁਰਾ ਹਾਲ ਹੈ ਅਤੇ ਸੀਵਰੇਜ ਦੀ ਨਿਕਾਸੀ ਵੀ ਨਹੀਂ ਹੈ। ਸਥਾਨਕ ਲੋਕਾਂ ਨੇ ਕਿਹਾ ਕਿ ਉਹ ਕਈ ਵਾਰ ਪ੍ਰਸ਼ਾਸਨ ਅੱਗੇ ਗੁਹਾਰ ਲਗਾ ਚੁੱਕੇ ਹਨ ਪਰ ਉਨ੍ਹਾਂ ਦਾ ਕੋਈ ਹੱਲ ਨਹੀਂ ਕੀਤਾ ਜਾ ਰਿਹਾ।
ਇਹ ਵੀ ਪੜ੍ਹੋ: ਮੁਹੰਮਦ ਯਾਮੀਨ ਨੇ ਰਜ਼ੀਆ ਸੁਲਤਾਨਾ ਅਤੇ ਉਨ੍ਹਾਂ ਦੇ ਪਤੀ 'ਤੇ ਲਾਏ ਕਤਲ ਦੇ ਦੋਸ਼, ਖੁਦ ਲਈ ਮੰਗੀ ਸੁਰੱਖਿਆ
ਲੋਕਾਂ ਨੇ ਇਹ ਵੀ ਕਿਹਾ ਕਿ ਘਰਾਂ ਵਿੱਚ ਸਾਫ਼ ਪਾਣੀ ਵੀ ਨਹੀਂ ਆ ਰਿਹਾ ਹੈ। ਪੀਣ ਵਾਲੇ ਪਾਣੀ ਤੋਂ ਬਿਨ੍ਹਾਂ ਗੁਜ਼ਾਰਾ ਕਰਨਾ ਬਹੁਤ ਮੁਸ਼ਕਿਲ ਹੋਇਆ ਪਿਆ ਹੈ। ਇਲਾਕਾ ਵਾਸੀਆਂ ਨੇ ਵਿਧਾਇਕ ਨੂੰ ਮੰਗ ਕੀਤੀ ਕਿ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਜਲਦੀ ਤੋਂ ਜਲਦੀ ਹੱਲ ਕੀਤਾ ਜਾਵੇ।