ਪਠਾਨਕੋਟ: ਪਿਛਲੇ ਕਈ ਮਹੀਨਿਆਂ ਤੋਂ ਪਠਾਨਕੋਟ ਦੀ ਸਬਜ਼ੀ ਮੰਡੀ ਵਿੱਚ ਬਿਜਲੀ ਦੀ ਸਪਲਾਈ ਨਹੀਂ ਹੋ ਰਹੀ ਜਿਸ ਕਾਰਨ ਮੰਡੀ ਦੇ ਦੁਕਾਨਦਾਰਾਂ ਤੇ ਗਾਹਕਾਂ ਨੂੰ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਦੁਕਾਨਦਾਰਾਂ ਨੇ ਕਿਹਾ ਕਿ ਕੁਝ ਮਹੀਨੇ ਪਹਿਲਾਂ ਬਿਜਲੀ ਦੇ ਖੰਭੇ ਵਿੱਚ ਕਰੰਟ ਆਉਂਦਾ ਸੀ ਜਿਸ ਕਰਕੇ ਬਿਜਲੀ ਵਿਭਾਗ ਵੱਲੋਂ ਖੰਭੇ ਨਾਲੋਂ ਬਿਜਲੀ ਕੱਟ ਦਿੱਤੀ ਗਈ ਸੀ। ਇਸ ਤੋਂ ਬਾਅਦ ਪਾਵਰ ਕਾਰਪੋਰੇਸ਼ਨ ਵੱਲੋਂ ਉਸ ਕੱਟੀ ਹੋਈ ਬਿਜਲੀ ਨੂੰ ਦੁਬਾਰਾ ਜੋੜਣ ਲਈ ਕੋਈ ਨਹੀਂ ਆਇਆ। ਉਨ੍ਹਾਂ ਨੇ ਕਿਹਾ ਕਿ ਬਿਜਲੀ ਦੀ ਸਪਲਾਈ ਨਾ ਹੋਣ ਉੱਤੇ ਦੁਕਾਨਦਾਰਾਂ ਨੂੰ ਅੱਤ ਦੀ ਗਰਮੀ ਵਿੱਚ ਪੱਖੀਆਂ ਝੱਲ ਕੇ ਗੁਜ਼ਾਰਾ ਕਰਨਾ ਪੈ ਰਿਹਾ ਹੈ। ਇਸ ਤੋਂ ਇਲਾਵਾ ਗਾਹਕਾਂ ਨੂੰ ਸਮਾਨ ਖਰੀਦਣ ਵਿੱਚ ਵੀ ਦਿੱਕਤ ਹੋ ਰਹੀ ਹੈ।
ਉਨ੍ਹਾਂ ਨੇ ਕਿਹਾ ਕਿ ਸ਼ਾਮ ਵੇਲੇ ਹੀ ਗਾਹਕ ਘਰ ਤੋਂ ਬਾਹਰ ਸਮਾਨ ਦੀ ਖਰੀਦਦਾਰੀ ਕਰਨ ਲਈ ਆਉਂਦੇ ਹਨ ਪਰ ਬਿਜਲੀ ਨਾ ਹੋਣ ਕਾਰਨ ਉਹ ਕੁਝ ਨਹੀਂ ਖਰੀਦ ਰਹੇ। ਉਨ੍ਹਾਂ ਕਿਹਾ ਕਿ ਉਨ੍ਹਾਂ ਇਸ ਸਬੰਧ ਵਿੱਚ ਕਈ ਵਾਰ ਪ੍ਰਸ਼ਾਸਨ ਨੂੰ ਲਿਖਤੀ ਵੀ ਦੇ ਚੁੱਕੇ ਹਨ ਪਰ ਅਜੇ ਤੱਕ ਕੋਈ ਹੱਲ ਨਹੀਂ ਹੋਇਆ। ਉਨ੍ਹਾਂ ਨੇ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਇਸ ਸਮੱਸਿਆ ਦਾ ਹਲ ਜਲਦ ਤੋਂ ਜਲਦ ਕੀਤਾ ਜਾਵੇ।
ਇਹ ਵੀ ਪੜ੍ਹੋ: ਨੂੰਹ ਨੇ ਭੈਣ ਨਾਲ ਮਿਲ ਕੇ ਸਹੁਰੇ ਦਾ ਕੀਤਾ ਕਤਲ, ਦੋਵੇ ਭੈਣਾਂ ਹਿਰਾਸਤ 'ਚ