ਪਠਾਨਕੋਟ: ਪੰਜਾਬ ਕਾਂਗਰਸ ਦੇ ਕਾਟੋ ਕਲੇਸ਼ ਤੋਂ ਬਾਅਦ ਹੁਣ ਪੰਜਾਬ ਭਾਜਪਾ ਵਿੱਚ ਵੀ ਕਲੇਸ਼ ਵਧਦਾ ਹੀ ਜਾ ਰਿਹਾ ਹੈ ਤੇ ਕਈ ਭਾਜਪਾ ਆਗੂ ਖੇਤੀ ਕਾਨੂੰਨਾਂ ਦਾ ਵਿਰੋਧ ਕਰਨ ਲੱਗ ਗਏ ਹਨ ਤੇ ਕੇਂਦਰ ਸਰਕਾਰ ਨੂੰ ਇਹਨਾਂ ਨੂੰ ਰੱਦ ਕਰਨ ਦੀ ਅਪੀਲ ਕਰ ਰਹੇ ਹਨ। ਉਥੇ ਹੀ ਪਿਛਲੇ ਦਿਨੀਂ ਭਾਜਪਾ ਦੇ ਸੀਨੀਅਰ ਆਗੂ ਮਾਸਟਰ ਮੋਹਨ ਲਾਲ (Master Mohan Lal) ਨੇ ਕਿਹਾ ਸੀ ਕਿ ਭਾਜਪਾ ਦੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ (Ashwani Sharma) ਉਹਨਾਂ ਦੀ ਸਾਰ ਨਹੀਂ ਲੈ ਰਹੇ ਹਨ ਤੇ ਉਹਨਾਂ ਨੂੰ ਪਾਰਟੀ ਤੋਂ ਵਾਂਝਾ ਕੀਤਾ ਜਾ ਰਿਹਾ ਹੈ ਤਾਂ ਉਥੇ ਹੀ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ (Ashwani Sharma) ਨੇ ਕਿਹਾ ਕਿ ਮਾਸਟਰ ਮੋਹਨ ਲਾਲ (Master Mohan Lal) ਦੀ ਪਾਰਟੀ ਦੇ ਦਾਦਾ ਹਨ ਤੇ ਦਾਦਾ ਬਣ ਕੇ ਹੀ ਰਹਿਣ, ਪਿਓ ਬਣਨ ਦੀ ਕੋਸ਼ਿਸ਼ ਨਾ ਕਰਨ।
ਇਹ ਵੀ ਪੜੋ: ਪੰਜਾਬ ਕਾਂਗਰਸ ਕਲੇਸ਼: ਕੈਪਟਨ ਹੀ ਰਹਿਣਗੇ captain, sidhu 'ਤੇ ਸਸਪੈਂਸ ਬਰਕਰਾਰ
ਉਥੇ ਹੀ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ (Ashwani Sharma) ਨੇ ਕਿਹਾ ਕਿ ਕੁਝ ਲੋਕ ਪੰਜਾਬ ਦਾ ਮਾਹੌਲ ਖਰਾਬ ਕਰਨ ਦੀਆਂ ਕੋਸ਼ਿਸ਼ਾਂ ਕਰ ਰਹੇ ਹਨ, ਪਰ ਅਸੀਂ ਅਜਿਹਾ ਹੋਣ ਨਹੀਂ ਦੇਵਾਂਗੇ।
ਇਹ ਵੀ ਪੜੋ: ਇਤਿਹਾਸਿਕ ਰੇਟ ਫਸਲਾਂ ਦੇ ਨਹੀਂ ਸਗੋਂ ਪੈਟਰੋਲ ਡੀਜ਼ਲ ਦੇ ਵਧੇ: ਵੇਰਕਾ