ਪਠਾਨਕੋਟ: ਹਲਕਾ ਭੋਆ ਦੇ ਪਿੰਡ ਜੱਦੀ ਦੇ ਰਹਿਣ ਵਾਲੇ ਸੁਖਦੇਵ ਸਿੰਘ ਦੀ ਸਾਊਦੀ ਅਰਬ ਵਿੱਚ ਕੁਝ ਦਿਨ ਪਹਿਲਾਂ ਟਰਾਲਾ ਪਲਟਣ ਨਾਲ ਮੌਤ ਹੋ ਗਈ ਸੀ ਜਿਸ ਦੀ ਲਾਸ਼ ਨੂੰ ਵਾਪਸ ਆਪਣੇ ਵਤਨ ਲਿਆਉਣ ਲਈ ਮ੍ਰਿਤਕ ਦੇ ਪਰਿਵਾਰ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਸੀ ਪਰ ਅਜੇ ਤੱਕ ਸੁਖਦੇਵ ਸਿੰਘ ਦੀ ਲਾਸ਼ ਉਨ੍ਹਾਂ ਦੇ ਜੱਦੀ ਪਿੰਡ ਨਹੀਂ ਪੁੱਜੀ ਹੈ।
ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਸੁਖਦੇਵ ਸਿੰਘ 4 ਸਾਲ ਪਹਿਲਾਂ ਸਾਊਦੀ ਅਰਬ ਗਿਆ ਸੀ ਜਿੱਥੇ ਉਸ ਦੀ 7 ਅਗਸਤ ਨੂੰ ਟਰਾਲਾ ਪਲਟਣ ਨਾਲ ਮੌਤ ਹੋ ਗਈ ਸੀ। ਉਨ੍ਹਾਂ ਨੇ ਕਿਹਾ ਕਿ ਸੁਖਦੇਵ ਸਿੰਘ ਦੀ ਮੌਤ ਨੂੰ 25 ਦਿਨ ਬੀਤ ਚੁੱਕੇ ਹਨ ਪਰ ਅਜੇ ਤੱਕ ਸਰਕਾਰ ਨੇ ਉਨ੍ਹਾਂ ਦੇ ਮੁੱਡੇ ਦੀ ਲਾਸ਼ ਨੂੰ ਸਾਊਦੀ ਅਰਬ ਤੋਂ ਵਾਪਸ ਨਹੀਂ ਲਿਆਂਦਾ।
ਉਨ੍ਹਾਂ ਕਿਹਾ ਕਿ ਸੁਖਦੇਵ ਸਿੰਘ 2 ਭੈਣਾ ਦਾ ਇਕਲੌਤਾ ਵੀਰ ਸੀ। ਉਨ੍ਹਾਂ ਨੇ ਸਰਕਾਰ ਅੱਗੇ ਗੁਹਾਰ ਲਗਾਉਂਦੇ ਹੋਏ ਕਿਹਾ ਕਿ ਸੁਖਦੇਵ ਸਿੰਘ ਦੀ ਲਾਸ਼ ਨੂੰ ਜਲਦ ਤੋਂ ਜਲਦ ਵਾਪਸ ਆਪਣੇ ਵਤਨ ਲਿਆਂਦਾ ਜਾਵੇ ਤਾਂ ਜੋ ਕਿ ਉਹ ਉਸ ਦਾ ਅੰਤਿਮ ਸਸਕਾਰ ਕਰ ਸਕਣ।
ਇਹ ਵੀ ਪੜ੍ਹੋ:ਨਾਭਾ : ਪਿੰਡ ਧਾਰੋਂਕੀ ਦੇ ਲੋਕਾਂ ਨੇ ਕੋਰੋਨਾ ਟੈਸਟ ਕਰਨ ਪੁੱਜੀ ਸਿਹਤ ਵਿਭਾਗ ਦੀ ਟੀਮ ਦਾ ਕੀਤਾ ਵਿਰੋਧ