ਪਠਾਨਕੋਟ : ਭੋਆ ਦੇ ਸਾਬਕਾ ਕਾਂਗਰਸੀ ਵਿਧਾਇਕ ਜੋਗਿੰਦਰ ਪਾਲ ਦੇ ਕਰੱਸ਼ਰ ਰੇਤਾ ਬਜਰੀ ਦੇ ਕਾਰੋਬਾਰ 'ਤੇ ਮਾਈਨਿੰਗ ਵਿਭਾਗ 'ਤੇ ਪੁਲਿਸ ਦੀ ਛਾਪੇਮਾਰੀ ਕੀਤੀ। ਨਾਜਾਇਜ਼ ਮਾਈਨਿੰਗ ਕਰਨ ਵਾਲੇ ਟਿਕਾਣਿਆਂ 'ਤੇ ਵੱਡੀ ਕਾਰਵਾਈ ਕੀਤੀ। ਪੁਲਿਸ ਨੇ ਨਾਜਾਇਜ਼ ਮਾਈਨਿੰਗ ਕਰ ਰਹੀ JCB ਮਸ਼ੀਨ ਸਮੇਤ ਤਿੰਨ ਵਾਹਨ ਜ਼ਬਤ ਕੀਤੇ ਹਨ। ਛਾਪੇਮਾਰੀ ਦੌਰਾਨ ਗੱਡੀਆਂ ਛੱਡ ਕੇ ਜੋਗਿੰਦਰ ਪਾਲ ਦੇ ਦੋਸਤ ਗਏ ਸਨ।
ਹਲਕਾ ਭੋਆ ਦੇ ਸਾਬਕਾ ਕਾਂਗਰਸੀ ਵਿਧਾਇਕ ਜੋਗਿੰਦਰ ਪਾਲ ਜੋ ਕਿ ਅਕਸਰ ਹੀ ਆਪਣੀ ਨੋਟਬੰਦੀ ਕਾਰਨ ਸੁਰਖੀਆਂ ਵਿੱਚ ਰਹਿੰਦੇ ਹਨ, ਜਿਸ ਦਾ ਮਾਈਨਿੰਗ ਦੇ ਕਾਰੋਬਾਰ ਵਿੱਚ ਵੱਡਾ ਹੱਥ ਹੋਣ ਦਾ ਖੁਲਾਸਾ ਹੋਇਆ ਸੀ। ਜਿਸ ਵਿੱਚ ਮਾਈਨਿੰਗ ਵਿਭਾਗ ਨੇ ਕ੍ਰਿਸ਼ਨਾ ਸਟੋਨ ਕਰੱਸ਼ਰ 'ਤੇ ਛਾਪਾ ਮਾਰਿਆ ਸੀ। ਜਿਸ ਕਾਰਨ ਨਜਾਇਜ਼ ਮਾਈਨਿੰਗ ਸਥਾਨ 'ਤੇ ਹੀ ਇੱਕ ਟਰੈਕਟਰ ਟਰਾਲੀ ਅਤੇ ਇੱਕ ਟਰੱਕ ਨੂੰ ਕਾਬੂ ਕਰਨ ਲਈ ਮਸ਼ੀਨ ਦੀ ਵਰਤੋਂ ਕੀਤੀ ਗਈ।
ਇਹ ਵੀ ਪੜ੍ਹੋ:- CM ਮਾਨ ਨੂੰ ਰਾਜਾ ਵੜਿੰਗ ਦਾ ਠੋਕਵਾਂ ਜਵਾਬ !
ਦੱਸਿਆ ਜਾ ਰਿਹਾ ਹੈ ਕਿ ਇਹ ਸਟੋਨ ਕਰੱਸ਼ਰ ਸਾਬਕਾ ਵਿਧਾਇਕ ਜੋਗਿੰਦਰ ਪਾਲ ਵੱਲੋਂ ਚਲਾਇਆ ਜਾਂਦਾ ਹੈ। ਜਿਸ ਕਾਰਨ ਮਾਈਨਿੰਗ ਵਿਭਾਗ ਨੇ ਪੁਲਿਸ ਪ੍ਰਸ਼ਾਸਨ ਨੂੰ ਇਸ ਦੀ ਸੂਚਨਾ ਦੇ ਕੇ ਬਣਦੀ ਕਾਰਵਾਈ ਕਰਨ ਲਈ ਕਿਹਾ ਹੈ। ਇਸ ਸਬੰਧੀ ਜਦੋਂ ਮਾਈਨਿੰਗ ਅਧਿਕਾਰੀ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਕ੍ਰਿਸ਼ਨਾ ਸਟੋਨ ਕਰੱਸ਼ਰ ਵੱਲੋਂ ਨਾਜਾਇਜ਼ ਮਾਈਨਿੰਗ ਕੀਤੀ ਜਾ ਰਹੀ ਹੈ, ਜਿਸ ਕਾਰਨ ਜਦੋਂ ਛਾਪੇਮਾਰੀ ਕੀਤੀ ਗਈ ਤਾਂ ਇਕ ਮਸ਼ੀਨ ਨਾਜਾਇਜ਼ ਮਾਈਨਿੰਗ ਕਰਦੀ ਫੜੀ ਗਈ, ਜਿਸ ਤੋਂ ਇਲਾਵਾ ਇਕ ਟਰੈਕਟਰ ਟਰਾਲੀ ਵੀ ਬਰਾਮਦ ਹੋਈ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਜਿਸ ਤੋਂ ਬਾਅਦ ਬਣਦੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ:- 'ਕਾਂਗਰਸੀਆਂ ਦੇ ਖੂਨ ਦਾ ਕਤਰਾ-ਕਤਰਾ ਭ੍ਰਿਸ਼ਟਾਚਾਰ ਨਾਲ ਭਰਿਆ ਹੋਇਆ'