ਪਠਾਨਕੋਟ: ਦੇਸ਼ ਵਿੱਚ ਜਬਰ ਜਨਾਹ ਦੇ ਮਾਮਲੇ ਰੁਕਣ ਦਾ ਨਾਂਅ ਨਹੀਂ ਲੈ ਰਹੇ। ਨਿੱਤ ਕਿਤੇ ਨਾ ਕਿਤੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ। ਅਜਿਹਾ ਹੀ ਮਾਮਲਾ ਪਠਾਨਕੋਟ ਤੋਂ ਸਾਹਮਣੇ ਆਇਆ ਹੈ ਜਿਥੇ ਇੱਕ ਲੜਕੀ ਨਾਲ ਕੁੱਟਮਾਰ ਅਤੇ ਜਬਰ ਜਨਾਹ ਹੋਇਆ। ਪੁਲਿਸ ਨੇ ਦੋਸ਼ੀ ਨੂੰ ਪਠਾਨਕੋਟ ਤੋਂ ਗ੍ਰਿਫ਼ਤਾਰ ਕਰ ਲਿਆ ਹੈ।
ਜਾਣਕਾਰੀ ਦਿੰਦੇ ਹੋਏ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਥਾਣਾ ਡਿਵੀਜ਼ਨ ਨੰਬਰ ਇੱਕ ਦੇ ਵਿੱਚ ਮਾਮਲਾ ਸਾਹਮਣੇ ਆਇਆ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਕਿਸੇ ਲੜਕੀ ਨੂੰ ਸੋਨੂੰ ਨਾਂਅ ਦੇ ਮੁੰਡੇ ਨੇ ਅਗਵਾ ਕਰ ਕੇ ਉਸ ਨਾਲ ਜਬਰ ਜਨਾਹ ਕੀਤਾ ਹੈ।
ਇਹ ਵੀ ਪੜ੍ਹੋ: 'ਸਾਡਾ ਸਭ ਦਾ ਇੱਕੋ ਮਕਸਦ... ਸ਼੍ਰੋਮਣੀ ਕਮੇਟੀ ਨੂੰ ਬਾਦਲਾਂ ਦੇ ਚੁੰਗਲ ਤੋਂ ਅਜ਼ਾਦ ਕਰਵਾਉਣਾ'
ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਦੋਸ਼ੀ ਦੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਸੀ ਅਤੇ ਪੀੜਤ ਲੜਕੀ ਦੇ ਮਿਲਣ ਤੋਂ ਬਾਅਦ ਉਸਦੇ ਬਿਆਨਾਂ ਦੇ ਆਧਾਰ 'ਤੇ ਦੋਸ਼ੀ 'ਤੇ ਰੇਪ ਅਤੇ ਕੁੱਟਮਾਰ ਦਾ ਮਾਮਲਾ ਦਰਜ ਕਰ ਲਿਆ ਹੈ।