ਪਠਾਨਕੋਟ: ਪਠਾਨਕੋਟ-ਅੰਮ੍ਰਿਤਸਰ ਨੈਸ਼ਨਲ ਹਾਈਵੇਅ 'ਤੇ ਉਸ ਵੇਲੇ ਹਫ਼ੜਾ-ਦਫ਼ੜਾ ਮੱਚ ਗਈ ਜਿਸ ਵੇਲੇ ਹਿਮਾਚਲ ਰੋਡਵੇਜ਼ ਦੀ ਬੱਸ ਤੇ ਆਟੋ ਵਿਚਾਲੇ ਟੱਕਰ ਹੋ ਗਈ। ਇਸ ਦੌਰਾਨ ਜ਼ਖ਼ਮੀ ਹੋਈ ਔਰਤਾਂ ਤੇ ਡਰਾਈਵਰ ਨੂੰ ਇਲਾਜ ਲਈ ਸਿਵਲ ਹਸਪਤਾਲ ਭਰਤੀ ਕਰਵਾਇਆ ਗਿਆ ਹੈ।
ਇਨ੍ਹਾਂ 'ਚੋਂ 3 ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਇਸ ਸਬੰਧੀ ਪੀੜਤ ਨੇ ਦੱਸਿਆ ਕਿ ਉਹ ਆਟੋ 'ਚ ਸਵਾਰ ਹੋ ਕੇ ਪਿੰਡ ਪੜੋਲੀ ਜਾ ਰਹੇ ਸਨ। ਇਸ ਦੌਰਾਨ ਪਿੱਛੋਂ ਆ ਰਹੀ ਤੇਜ਼ ਰਫ਼ਤਾਰ 'ਚ ਬੱਸ ਨੇ ਆਟੋ ਨੂੰ ਟੱਕਰ ਮਾਰ ਦਿੱਤੀ।
ਦੂਜੇ ਪਾਸੇ ਮੌਕੇ 'ਤੇ ਪਹੁੰਚੇ ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਉਨ੍ਹਾਂ ਨੂੰ ਕੰਟਰੋਲ ਰੂਮ ਤੋਂ ਫ਼ੋਨ ਆਇਆ ਸੀ ਕਿ ਪਠਾਨਕੋਟ-ਅੰਮ੍ਰਿਤਸਰ ਕੌਮੀ ਰਾਹ 'ਤੇ ਸੜਕ ਹਾਦਸੇ ਵਾਪਰਿਆ। ਪੁਲਿਸ ਨੇ ਸਿਵਲ ਹਸਪਤਾਲ 'ਚ ਪੀੜਤਾਂ ਦੇ ਬਿਆਨ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।