ਪਠਾਨਕੋਟ: ਪੰਚਾਇਤ ਦਿਹਾੜੇ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਦੇ ਅਲੱਗ-ਅਲੱਗ ਪੰਚਾਇਤਾਂ ਦੇ ਸਰਪੰਚਾਂ ਨਾਲ ਲਾਈਵ ਗੱਲਬਾਤ ਕੀਤੀ। ਇਹ ਮੌਕਾ ਪੰਜਾਬ ਦੇ ਪਿੰਡ ਹਾੜਾ ਦੀ ਮਹਿਲਾ ਸਰਪੰਚ ਪਲਵੀ ਠਾਕਰ ਨੂੰ ਵੀ ਮਿਲਿਆ। ਪਲਵੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੌਜੂਦਾ ਹਾਲਾਤਾਂ 'ਤੇ ਗੱਲ ਕਰਦੇ ਹੋਏ ਕਿਹਾ ਕਿ ਕੋਰੋਨਾ ਵਾਇਰਸ ਤੋਂ ਬਚਣ ਦੇ ਲਈ ਉਨ੍ਹਾਂ ਨੇ ਆਪਣੇ ਪਿੰਡ ਦੇ ਵਿੱਚ ਪੁਖ਼ਤਾ ਇੰਤਜ਼ਾਮ ਕੀਤੇ ਹੋਏ ਹਨ।
ਇਸ ਤੋਂ ਇਲਾਵਾ ਕਿਸੇ ਨੂੰ ਵੀ ਪਿੰਡ ਦੇ ਵਿੱਚ ਨਹੀਂ ਆਉਣ ਦਿੱਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਪਿੰਡ 'ਚ ਪੂਰੇ ਲੌਕਡਾਊਨ ਦੀ ਪਾਲਣਾ ਕੀਤੀ ਜਾ ਰਹੀ ਹੈ। ਪਲਵੀ ਨੇ ਕਿਹਾ ਕਿ ਕਿਸਾਨਾਂ ਦੀ ਫਸਲ ਤਿਆਰ ਹੈ ਜਿਸ ਨੂੰ ਲੈ ਕੇ ਵੀ ਪਿੰਡ ਵੱਲੋਂ ਪੂਰੇ ਪ੍ਰਬੰਧ ਕੀਤੇ ਗਏ ਹਨ, ਸੋਸ਼ਲ ਡਿਸਟੈਂਸ ਦਾ ਧਿਆਨ ਰੱਖਦੇ ਹੋਏ ਹੀ ਫ਼ਸਲ ਮੰਡੀਆਂ ਵਿੱਚ ਭੇਜੀ ਜਾ ਰਹੀ ਹੈ।