ਪਠਾਨਕੋਟ: ਸਕਾਲਰਸ਼ਿਪ ਘੋਟਾਲਾ ਮਾਮਲਾ ਲਗਾਤਾਰ ਭਖਦਾ ਜਾ ਰਿਹਾ ਹੈ। ਵੱਖ ਵੱਖ ਸਿਆਸੀ ਧਿਰ ਦੇ ਆਗੂ ਕੈਬਿਨੇਟ ਮੰਤਰੀ ਸਾਧੂ ਸਿੰਘ ਧਰਮਸੋਤ 'ਤੇ ਨਿਸ਼ਾਨੇ ਵਿਨ੍ਹਦੇ ਹੋਏ ਵਿਖਾਈ ਦੇ ਰਹੇ ਹਨ। ਪਠਾਨਕੋਟ 'ਚ ਵੀ ਭਾਜਪਾ ਐਸਸੀ ਮੋਰਚੇ ਵੱਲੋਂ ਪੰਜਾਬ ਸਰਕਾਰ ਤੇ ਮੰਤਰੀ ਧਰਮਸੋਤ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ।
ਭਾਜਪਾ ਐਸਸੀ ਮੋਰਚੇ ਦੇ ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ ਕੈਬਿਨੇਟ ਮੰਤਰੀ ਨੇ ਬੱਚਿਆਂ ਨੂੰ ਮਿਲਣ ਵਾਲੇ ਵਜ਼ੀਫ਼ੇ ਨੂੰ ਹੀ ਖਾ ਲਿਆ ਹੈ। ਉਨ੍ਹਾਂ ਮੰਗ ਕੀਤੀ ਹੈ ਕਿ ਪੰਜਾਬ ਸਰਕਾਰ ਕੈਬਿਨੇਟ ਮੰਤਰੀ ਧਰਮਸੋਤ ਨੂੰ ਅਹੁਦੇ ਤੋਂ ਬਰਖ਼ਾਸਤ ਕਰਨ ਤੇ ਉਨ੍ਹਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦੇਣ।
ਪੰਜਾਬ ਵਿੱਚ ਸਕਾਲਰਸ਼ਿਪ ਘੁਟਾਲੇ ਨੂੰ ਲੈ ਕੇ ਗਰਮਾਈ ਸਿਆਸਤ ਤੋਂ ਬਾਅਦ ਸਰਕਾਰ ਨੇ ਜਾਂਚ ਤੇਜ਼ ਕਰ ਦਿੱਤੀ ਹੈ। 63.91 ਕਰੋੜ ਦੇ ਸਮਾਜਿਕ ਨਿਆਂ ਅਧਿਕਾਰ ਅਤੇ ਘੱਟ ਗਿਣਤੀ ਵਿਭਾਗ ਦੇ ਐਡੀਸ਼ਨਲ ਸਕੱਤਰ ਕਿਰਪਾ ਸ਼ੰਕਰ ਸਰੋਜ ਦੀ ਜਾਂਚ ਰਿਪੋਰਟ ਦੀ ਹੁਣ ਪੜਤਾਲ ਕੀਤੀ ਜਾਵੇਗੀ। ਇਸ ਦੇ ਲਈ ਚੀਫ਼ ਸਕੱਤਰ ਵਿਨੀ ਮਹਾਜਨ ਨੇ ਤਿੰਨ IAS ਅਫ਼ਸਰਾਂ ਦਾ ਪੈਨਲ ਤਿਆਰ ਕੀਤਾ ਹੈ ਜਿਸ ਵਿੱਚ ਪ੍ਰਿੰਸੀਪਲ ਸਕੱਤਰ ਫਾਈਨਾਂਸ ਕੇ.ਐੱਸ ਪੀ ਸਿਨਹਾ,ਪ੍ਰਿੰਸੀਪਲ ਸਕੱਤਰ ਪਲਾਨਿੰਗ ਜਸਪਾਲ ਸਿੰਘ, ਸਕੱਤਰ ਵਿਜਲੈਂਸ ਵਿਵੇਕ ਪ੍ਰਤਾਪ ਸਿੰਘ ਮੈਂਬਰ ਹੋਣਗੇ।