ਪਠਾਨਕੋਟ: ਸਾਲ 1971 ਭਾਰਤ ਪਾਕਿ ਜੰਗ ਦੀ ਜਿੱਤ ਪੂਰਾ ਦੇਸ਼ ਮਨਾ ਰਿਹਾ ਹੈ ਅਤੇ ਇਸ ਜਿੱਤ ਦੀ ਸਵਰਨ ਜੈਅੰਤੀ ਦੇ ਮੌਕੇ ’ਤੇ ਇੱਕ ਸ਼ੌਰਿਆਂਜਲੀ ਯਾਤਰਾ ਕੱਢੀ ਗਈ। ਇਸ ਯਾਤਰਾ ਨੂੰ ਇੱਕ ਸਤੰਬਰ ਨੂੰ ਉੱਤਰ ਪ੍ਰਦੇਸ਼ ਤੋਂ ਸ਼ੁਰੂ ਹੋਈ ਸੀ, ਜੋਕਿ ਹੁਣ ਦੇਸ਼ ਦੇ ਵੱਖ-ਵੱਖ ਸੂਬਿਆਂ ਦੇ ਵਿੱਚ ਹੁੰਦੀ ਹੋਈ ਪਠਾਨਕੋਟ ਪਹੁੰਚੀ। ਦੱਸ ਦਈਏ ਕਿ ਇਹ ਸ਼ੌਰਿਆਂਜਲੀ ਯਾਤਰਾ ਉਨ੍ਹਾਂ ਸ਼ਹੀਦਾਂ ਦੇ ਘਰ ਉਨ੍ਹਾਂ ਦੇ ਪਰਿਵਾਰਾਂ ਨੂੰ ਮਿਲਣ ਜਾ ਰਹੀ ਹੈ, ਜਿਨ੍ਹਾਂ ਨੇ 1971 ਦੀ ਜੰਗ ਦੇ ਵਿੱਚ ਆਪਣੀ ਸ਼ਹਾਦਤ ਦਿੱਤੀ ਸੀ। ਨਾਲ ਹੀ ਸ਼ੌਰਿਆਂਜਲੀ ਯਾਤਰਾ ਦੇ ਮੈਂਬਰ ਸ਼ਹੀਦਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਆਪਣੇ ਤੌਰ ਤੇ ਸਨਮਾਨਿਤ ਕਰ ਰਹੀ ਹੈ।
ਦੱਸ ਦਈਏ ਕਿ ਜ਼ਿਲ੍ਹੇ ’ਚ ਪਹੁੰਚੀ ਸ਼ੌਰਿਆਂਜਲੀ ਯਾਤਰਾ ਦੇ ਮੈਂਬਰਾਂ ਵੱਲੋਂ 1971 ਦੀ ਜੰਗ ਚ ਸ਼ਹੀਦ ਹੋਏ ਜਵਾਨਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਯਾਤਰਾ ਦਾ ਸ਼ਹੀਦ ਪਰਿਵਾਰ ਸੁਰੱਖਿਆ ਪ੍ਰੀਸ਼ਦ ਵੱਲੋਂ ਸਵਾਗਤ ਕੀਤਾ ਗਿਆ।
ਇਸ ਸ਼ੌਰਿਆਂਜਲੀ ਯਾਤਰਾ ਦੇ ਮੈਂਬਰਾਂ ਨੇ ਦੱਸਿਆ ਕਿ ਇਸ ਯਾਤਰਾ ਦਾ ਮੁੱਖ ਉਦੇਸ਼ ਇਹ ਹੈ ਕਿ ਦੇਸ਼ ਦੇ ਲੋਕਾਂ ਨੂੰ 1971 ਦੇ ਵਿੱਚ ਸ਼ਹੀਦ ਹੋਏ ਜਵਾਨਾਂ ਦੇ ਬਾਰੇ ਜਾਣਕਾਰੀ ਦਿੱਤੀ ਜਾਵੇ ਅਤੇ ਉਨ੍ਹਾਂ ਸ਼ਹੀਦਾਂ ਨੂੰ ਹਮੇਸ਼ਾ ਯਾਦ ਰੱਖਣ ਦੇ ਲਈ ਪ੍ਰੇਰਿਤ ਕਰਨਾ। ਨਾਲ ਹੀ ਉਨ੍ਹਾਂ ਨੇ ਇਹ ਵੀ ਦੱਸਿਆ ਕਿ ਇਹ ਯਾਤਰਾ ਇੱਕ ਸਤੰਬਰ ਨੂੰ ਉੱਤਰ ਪ੍ਰਦੇਸ਼ ’ਚ ਭਾਰਤ ਦੌਰੇ ਲਈ ਸ਼ੁਰੂ ਕੀਤੀ ਗਈ ਹੈ। ਇਸ ਜੰਗ ਦੇ 50 ਸਾਲ ਪੂਰੇ ਕਰਨ ’ਤੇ ਲੋਕਾਂ ਨੂੰ 1971 ਜੰਗ ਦੇ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਪਰਿਵਾਰਾਂ ਨੂੰ ਮਿਲਿਆ ਜਾ ਰਿਹਾ ਹੈ ਜਿਨ੍ਹਾਂ ਦੇ ਪਰਿਵਾਰਿਕ ਮੈਂਬਰਾਂ ਨੇ ਇਸ ਜੰਗ ਦੇ ਵਿਚ ਆਪਣੇ ਆਪ ਨੂੰ ਕੁਰਬਾਨ ਕਰ ਦਿੱਤਾ।
ਦੂਜੇ ਪਾਸੇ ਸ਼ਹੀਦ ਪਰਿਵਾਰ ਸੁਰੱਖਿਆ ਪ੍ਰੀਸ਼ਦ ਦੇ ਪ੍ਰਧਾਨ ਰਵਿੰਦਰ ਵਿੱਕੀ ਨੇ ਦੱਸਿਆ ਕਿ ਇਸ ਯਾਤਰਾ ਦੇ ਮੈਂਬਰ ਉਨ੍ਹਾਂ ਸ਼ਹੀਦਾਂ ਨੂੰ ਸ਼ਰਧਾਂਜਲੀ ਦੇ ਰਹੇ ਹਨ ਜਿਨ੍ਹਾਂ ਨੇ 1971 ਦੀ ਜੰਗ ਦੇ ਵਿੱਚ ਆਪਣੀ ਸ਼ਹਾਦਤ ਦਿੱਤੀ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਜਾ ਰਿਹਾ ਹੈ।
ਇਹ ਵੀ ਪੜੋ: ਰਿਟਰੀਟ ਸੈਰੇਮਨੀ ਦੇਖਣ ਲਈ ਸੈਲਾਨੀਆਂ ਨੂੰ ਕਰਨਾ ਹੋਵੇਗਾ ਹੋਰ ਇੰਤਜ਼ਾਰ