ਪਠਾਕੋਟ:ਪੰਜਾਬ ਸਰਕਾਰ ਵੱਲੋਂ ਮੰਡੀਆਂ ਦੇ ਵਿਚ ਪਈ ਫਸਲ ਦੀ ਲਿਫਟਿੰਗ ਦੇ ਵੱਡੇ ਵੱਡੇ ਦਆਵੇ ਕੀਤੇ ਜਾ ਰਹੇ ਹਨ ਪਰ ਜ਼ਮੀਨੀ ਹਕੀਕਤ ਕੁਝ ਹੋਰ ਹੀ ਦੇਖਣ ਨੂੰ ਮਿਲ ਰਹੀ ਹੈ ਜਿਥੇ ਲਿਫਟਿੰਗ ਨਹੀਂ ਹੋ ਰਹੀ ਅਤੇ ਸਰਹੱਦੀ ਕਸਬਾ ਬਮਿਆਲ ਵਿਖੇ ਸਥਿਤ ਦਾਣਾ ਮੰਡੀ ਵਿਚ ਜਿਥੇ ਸਮੇਂ ਸਿਰ ਲਿਫਟਿੰਗ ਨਾ ਹੋਣ ਦੇ ਕਾਰਨ ਆੜ੍ਹਤੀ ਅਤੇ ਪ੍ਰਵਾਸੀ ਮਜਦੂਰ ਪ੍ਰੇਸ਼ਾਨ ਹੋ ਰਹੇ ਹਨ।ਬਾਰਿਸ਼ ਹੋਣ ਨਾਲ ਮੰਡੀ ਵਿਚ ਪਾਣੀ ਖੜ੍ਹਾ ਹੈ ਜਿਸ ਕਾਰਨ ਕਣਕ ਦੀ ਫਸਲ ਖਰਾਬ ਹੋ ਰਹੀ ਹੈ।
ਉਨ੍ਹਾਂ ਦਾ ਕਹਿਣਾ ਹੈ ਕਿ ਸਰਕਾਰ ਤੋਂ ਮੰਗ ਕਰਦੇ ਹਾਂ ਕਿ ਜਲਦੀ ਤੋਂ ਜਲਦੀ ਕਣਕ ਦੀ ਲਿਫਟਿੰਗ ਕੀਤੀ ਜਾਵੇ ਅਤੇ ਕਣਕ ਨੂੰ ਖਰਾਬ ਹੋਣ ਤੋਂ ਬਚਾਇਆ ਜਾ ਸਕੇ।
ਇਹ ਵੀ ਪੜੋ:ਜਾਣੋ ਕਿਵੇਂ ਘਰ ਬੈਠੇ ਤੁਸੀ ਕਰ ਸਕਦੇ ਹੋ ਕੋਰੋਨਾ ਟੈਸਟ....