ਪਠਾਨਕੋਟ: ਗਰਮੀਆਂ ਦੇ ਮੌਸਮ ਦੇ ਚੱਲਦਿਆਂ ਪਹਾੜਾਂ 'ਚ ਬਰਫ਼ ਦਾ ਪਿੰਘਲਣਾ ਲਗਾਤਾਰ ਜਾਰੀ ਹੈ। ਇਸ ਦੇ ਚੱਲਦਿਆਂ ਡੈਮਾਂ 'ਚ ਪਾਣੀ ਦਾ ਪੱਧਰ ਵੀ ਵਧਣਾ ਸ਼ੁਰੂ ਹੋ ਚੁੱਕਿਆ ਹੈ। ਇਸ ਦੇ ਨਾਲ ਹੀ ਖੇਤੀ ਸਬੰਧੀ ਫਸਲਾਂ ਨੂੰ ਲੈਕੇ ਵੀ ਡੈਮਾਂ ਦਾ ਪਾਣੀ ਅਕਸਰ ਛੱਡਿਆ ਜਾਂਦਾ ਰਿਹਾ ਹੈ।
ਇਸ ਸਬੰਧੀ ਰਣਜੀਤ ਸਾਗਰ ਡੈਮ ਸ਼ਾਹਪੁਰ ਕੰਡੀ ਟਾਊਨਸ਼ਿਪ ਦੇ ਕਾਰਜਕਾਰੀ ਇੰਜੀਨੀਅਰ ਪ੍ਰੋਜੈਕਟ ਅਤੇ ਆਰ.ਐਮ. ਮੰਡਲ ਗਗਨਦੀਪ ਸਿੰਘ ਨੇ ਇੱਕ ਪ੍ਰੈਸ ਬਿਆਨ ਰਾਹੀਂ ਆਮ ਲੋਕਾਂ ਨੂੰ ਸੂਚਿਤ ਕਰਦੇ ਹੋਏ ਦੱਸਿਆ ਹੈ ਕਿ ਪੰਜਾਬ ਵਿੱਚ ਬਿਜਲੀ ਅਤੇ ਸਿੰਚਾਈ ਲਈ ਪਾਣੀ ਦੀ ਡਿਮਾਂਡ ਵੱਧ ਜਾਣ ਕਾਰਨ ਰਣਜੀਤ ਸਾਗਰ ਡੈਮ ਤੋਂ ਪਾਣੀ ਦਾ ਬਹਾਅ ਕਿਸੇ ਵੀ ਸਮੇਂ ਵਧਾਇਆ ਜਾਂ ਘਟਾਇਆ ਜਾ ਸਕਦਾ ਹੈ।
ਇਹ ਵੀ ਪੜ੍ਹੋ: ਕਾਨੂੰਨ ਵਿਵਸਥਾ ਨੂੰ ਲੈ ਕੇ ਕਾਂਗਰਸ ਦੀ ਰਾਜਪਾਲ ਨਾਲ ਮੁਲਾਕਾਤ
ਇਸ ਸਬੰਧੀ ਉਨ੍ਹਾਂ ਦਰਿਆ ਕਿਨਾਰੇ ਰਹਿਣ ਵਾਲੇ ਲੋਕਾਂ ਨੂੰ ਸੂਚਿਤ ਕਰਦੇ ਹੋਏ ਦੱਸਿਆ ਕਿ ਉਹ ਦਰਿਆ ਦੇ ਕਿਨਾਰਿਆਂ ਤੋਂ ਦੂਰ ਰਹਿਣ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਦਰਿਆ ਵਿੱਚੋਂ ਆਪਣੇ ਮਾਲ/ਡੰਗਰ ਜਾਂ ਖੁਦ ਨੂੰ ਸੁਰਖਿਅਤ ਥਾਵਾਂ 'ਤੇ ਲਿਜਾਇਆ ਜਾਵੇ। ਉਨ੍ਹਾਂ ਦੱਸਿਆ ਕਿ ਜਾਣਕਾਰੀ ਮਿਲਣ ਤੋਂ ਬਾਅਦ ਵੀ ਇਸ ਸਬੰਧੀ ਵਰਤੀ ਗਈ ਅਣਗਹਿਲੀ ਕਰਕੇ ਹੋਣ ਵਾਲੇ ਨੁਕਸਾਨ ਸਬੰਧਿਤ ਖੁਦ ਜਿੰਮੇਵਾਰ ਹੋਣਗੇ ਅਤੇ ਰਣਜੀਤ ਸਾਗਰ ਡੈਮ ਪ੍ਰਸ਼ਾਸਨ ਇਸ ਲਈ ਜਿੰਮੇਵਾਰ ਨਹੀਂ ਹੋਵੇਗਾ।
ਇਹ ਵੀ ਪੜ੍ਹੋ: ED ਨੇ ਰਾਹੁਲ ਅਤੇ ਸੋਨੀਆ ਗਾਂਧੀ ਨੂੰ ਭੇਜਿਆ ਸੰਮਨ