ਪਠਾਨਕੋਟ : ਮੀਰਥਲ ਇਲਾਕੇ ਵਿਚ ਐਸਟੀਐਫ ਨੇ ਭਾਰੀ ਮਾਤਰਾ 'ਚ ਡਰੱਗ ਅਤੇ ਨਕਦ ਬਰਾਮਦ ਕੀਤਾ। ਭਾਰੀ ਪੁਲਿਸ ਫੋਰਸ ਦੇ ਨਾਲ ਐਸਟੀਐੱਫ ਦੇ ਅਧਿਕਾਰੀ ਵੀ ਇਸ ਛਾਪੇਮਾਰੀ ਵਿਚ ਮੌਜੂਦ ਰਹੇ। ਇਸ ਮਾਮਲੇ ਵਿਚ ਇੱਕ ਆਰੋਪੀ ਹਿਰਾਸਤ ਵਿੱਚ ਲਿਆ ਗਿਆ ਹੈ ਅਤੇ ਬਾਕੀਆਂ ਦੀ ਤਲਾਸ਼ ਜਾਰੀ ਹੈ। ਐਸਟੀਐੱਫ ਵੱਲੋਂ ਕਈ ਵੱਡੇ ਖੁਲਾਸੇ ਹੋਣ ਦੀ ਉਮੀਦ ਜਤਾਈ ਜਾ ਰਹੀ ਹੈ।
ਕਾਂਗਰਸ ਸਰਕਾਰ ਨੇ ਸੱਤਾ ਵਿੱਚ ਆਓਣ ਤੋਂ ਪਹਿਲਾਂ ਨਸ਼ਾ ਮੁਕਤ ਪੰਜਾਬ ਕਰਨ ਦਾ ਵਾਅਦਾ ਕੀਤਾ ਸੀ ਜਿਸ ਦੇ ਚੱਲਦੇ ਸੂਬਾ ਸਰਕਾਰ ਵੱਲੋਂ ਐਸਟੀਐਫ ਦਾ ਗਠਨ ਕੀਤਾ ਗਿਆ ਸੀ। ਐਸਟੀਐਫ ਨੇ ਪਹਿਲਾਂ ਵੀ ਨਸ਼ਾ ਤਸਕਰੀ ਦੇ ਕਈ ਵੱਡੇ ਮਾਮਲਿਆਂ ਦਾ ਖੁਲਾਸਾ ਕੀਤਾ ਸੀ। ਇਸੇ ਕੜੀ ਦੇ ਚੱਲਦੇ ਸ਼ਨੀਵਾਰ ਨੂੰ ਐਸਟੀਐੱਫ ਵੱਲੋਂ ਪਠਾਨਕੋਟ ਜ਼ਿਲ੍ਹੇ ਦੇ ਕਸਬਾ ਮੀਰਥਲ ਦੇ ਤਸਕਰਾਂ ਦੇ ਠਿਕਾਣਿਆਂ ਤੇ ਛਾਪੇਮਾਰੀ ਕੀਤੀ ਅਤੇ ਭਾਰੀ ਮਾਤਰਾ ਦੇ ਵਿੱਚ ਡਰਗ ਅਤੇ ਕਰੋੜਾਂ ਰੁਪਏ ਬਰਾਮਦ ਕੀਤੇ।
ਇਹ ਵੀ ਪੜ੍ਹੋ: ਕਾਰਗਿਲ ਵਿਜੈ ਦਿਵਸ ਨੂੰ ਸਮਰਪਿਤ ਕੈਂਡਲ ਮਾਰਚ
ਦੱਸਣਯੋਗ ਗੱਲ ਹੈ ਕਿ ਮੀਰਥਲ ਇਲਾਕੇ ਦੇ ਨੇੜੇ ਕਈ ਠਿਕਾਣੇ ਅਜਿਹੇ ਹਨ ਜਿੱਥੇ ਡਰੱਗ ਦਾ ਵੱਡਾ ਕਾਰੋਬਾਰ ਪਿਛਲੇ ਲੰਬੇ ਸਮੇਂ ਤੋਂ ਹੁੰਦਾ ਆ ਰਿਹਾ ਸੀ। ਇਸ ਤੋਂ ਪਹਿਲਾਂ ਵੀ ਕਈ ਵਾਰ ਹਿਮਾਚਲ ਅਤੇ ਪੰਜਾਬ ਦੀ ਪੁਲਿਸ ਵੱਲੋਂ ਇਨ੍ਹਾਂ ਇਲਾਕਿਆਂ ਵਿੱਚ ਛਾਪੇਮਾਰੀ ਕਰ ਨਸ਼ਾ ਤਸਕਰਾਂ ਨੂੰ ਇਥੋਂ ਭਜਾਇਆ ਗਿਆ ਹੈ। ਇਸ ਛਾਪੇਮਾਰੀ 'ਚ ਐਸਟੀਐਫ ਲੁਧਿਆਣਾ ਨੇ ਪਠਾਨਕੋਟ ਪੁਲਿਸ ਨੂੰ ਨਾਲ ਲੈ ਕੇ ਪਠਾਨਕੋਟ 'ਚ ਡਰੱਗ ਦੀ ਵੱਡੀ ਖੇਪ ਨੂੰ ਬਰਾਮਦ ਕੀਤਾ ਹੈ ਅਤੇ ਤਸਕਰੀ ਵਿੱਚ ਇਸਤੇਮਾਲ ਹੋਣ ਵਾਲੇ ਕਰੋੜਾਂ ਰੁਪਏ ਜਬਤ ਕੀਤੇ ਹਨ।
ਅਧਿਕਾਰੀਆਂ ਤੋਂ ਮਿਲੀ ਜਾਣਕਾਰੀ ਮੁਤਾਬਕ ਉਨ੍ਹਾਂ ਦਾ ਇਹ ਆਪਰੇਸ਼ਨ ਲਗਾਤਾਰ ਚਲਦਾ ਰਹੇਗਾ ਅਤੇ ਹੋਰ ਵੀ ਕਈ ਠਿਕਾਣਿਆਂ 'ਤੇ ਛਾਪੇਮਾਰੀ ਕੀਤੀ ਜਾਵੇਗੀ। ਐਸਡੀਐਮ ਵੱਲੋਂ ਇੱਕ ਤਸਕਰ ਨੂੰ ਗ੍ਰਿਫ਼ਤਾਰ ਵੀ ਕੀਤਾ ਗਿਆ ਹੈ ਜਦਕਿ ਉਸਦੇ ਹੋਰ ਨਸ਼ਾ ਤਸਕਰਾਂ ਦੀ ਭਾਲ ਜਾਰੀ ਹੈ ਜਿਸ ਨੂੰ ਫੜਨ ਲਈ ਲਗਾਤਾਰ ਛਾਪੇਮਾਰੀ ਕੀਤੀ ਵੀ ਜਾ ਰਹੀ ਹੈ।