ਪਠਾਨਕੋਟ: ਸੂਬੇ ’ਚ ਵਧ ਰਹੇ ਕੋਰੋਨਾ ਦੇ ਮਾਮਲਿਆਂ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਕੋਰੋਨਾ ਨੂੰ ਲੈ ਕੇ ਸਖਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਸਰਕਾਰ ਵੱਲੋਂ ਲੋਕਾਂ ਨੂੰ ਵਾਰ-ਵਾਰ ਅਪੀਲ ਕੀਤੀ ਜਾ ਰਹੀ ਹੈ ਕਿ ਲੋਕ ਘਰੋਂ ਬਾਹਰ ਮਾਸਕ ਪਾ ਕੇ ਹੀ ਨਿਕਲਣ ਅਤੇ ਇਸਦੇ ਨਾਲ ਹੀ ਗੱਡੀਆਂ ਬੱਸਾਂ ਅਤੇ ਮੋਟਰਸਾਈਕਲ ’ਤੇ ਜਾਣ ਵਾਲੇ ਲੋਕਾਂ ਦੀ ਗਿਣਤੀ ਨੂੰ ਨਿਰਧਾਰਿਤ ਕੀਤਾ ਗਿਆ ਹੈ। ਜਿਨ੍ਹਾਂ ਦੀ ਪਾਲਣਾ ਪੁਲਿਸ ਪ੍ਰਸ਼ਾਸਨ ਵੱਲੋਂ ਸਖ਼ਤੀ ਨਾਲ ਕਰਵਾਈ ਜਾ ਰਹੀ ਹੈ। ਸਰਕਾਰ ਵੱਲੋਂ ਵਾਰ ਵਾਰ ਅਪੀਲ ਕੀਤੇ ਜਾਣ ਦੇ ਬਾਵਜੁਦ ਵੀ ਕੁਝ ਲੋਕ ਕੋਰੋਨਾ ਨਿਯਮਾਂ ਦੀ ਪਾਲਣਾ ਨਹੀਂ ਕਰ ਰਹੇ ਹਨ। ਜਿਸ ਕਾਰਨ ਪੁਲਿਸ ਪ੍ਰਸ਼ਾਸਨ ਵੱਲੋਂ ਥਾਂ ਥਾਂ ਤੇ ਨਾਕੇ ਲਗਾ ਕੇ ਸਖਤੀ ਵਰਤੀ ਜਾ ਰਹੀ ਹੈ।
ਲੋਕ ਕੋਰੋਨਾ ਨਿਯਮਾਂ ਦੀ ਕਰਨ ਪਾਲਣਾ-ਏਸੀਪੀ
ਇਸੇ ਦੇ ਚੱਲਦੇ ਪਠਾਨਕੋਟ ਅੰਮ੍ਰਿਤਸਰ ਨੈਸ਼ਨਲ ਹਾਈਵੇ ’ਤੇ ਕਸਬਾ ਸਰਨਾ ਦੇ ਨੇੜੇ ਜਿੱਥੇ ਏਸੀਪੀ ਅਦਿਤੀਆ ਨੇ ਖ਼ੁਦ ਨਾਕੇ ਦੀ ਕਮਾਨ ਸੰਭਾਲੀ ਅਤੇ ਆਉਣ ਜਾਣ ਵਾਲੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕੋਰੋਨਾ ਨਿਯਮਾਂ ਦੀ ਪਾਲਣਾ ਕਰਨ। ਨਾਲ ਹੀ ਪੁਲਿਸ ਮੁਲਾਜ਼ਮਾਂ ਨੂੰ ਵੀ ਕਈ ਹਦਾਇਤਾਂ ਦਿੱਤੀਆਂ।
ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਕਾਰਵਾਈ-ਏਸੀਪੀ
ਇਸ ਮੌਕੇ ਏਸੀਪੀ ਅਦਿਤੀਆ ਨੇ ਕਿਹਾ ਕਿ ਉਹ ਖੁਦ ਨਾਕਿਆਂ ’ਤੇ ਜਾ ਕੇ ਚੈਕਿੰਗ ਕਰ ਰਹੇ ਹਨ। ਨਾਕਾਬੰਦੀ ਦੌਰਾਨ ਪੁਲਿਸ ਲੋਕਾਂ ਨੂੰ ਕੋਰੋਨਾ ਨਿਯਮਾਂ ਦੀ ਪਾਲਣਾ ਕਰਨ ਲਈ ਅਪੀਲ ਕਰ ਰਹੀ ਹੈ। ਨਾਲ ਹੀ ਜੋ ਵੀ ਲੋਕ ਕੋਰੋਨਾ ਨਿਯਮਾਂ ਦੀ ਪਾਲਣਾ ਨਹੀਂ ਕਰ ਰਹੇ ਹਨ ਉਨ੍ਹਾਂ ਦੇ ਖਿਲਾਫ ਕਾਰਵਾਈ ਵੀ ਕੀਤੀ ਜਾ ਰਹੀ ਹੈ।
ਇਹ ਵੀ ਪੜੋ: LIVE: ਮੰਗਲਵਾਰ ਨੂੰ ਪੰਜਾਬ 'ਚ 217 ਮੌਤਾਂ, 8,668 ਨਵੇਂ ਮਾਮਲਿਆਂ ਦੀ ਪੁਸ਼ਟੀ