ਪਠਾਨਕੋਟ: ਜ਼ਿਲ੍ਹੇ ਦੇ ਇੱਕ ਪਾਸੇ ਇੰਡੋ-ਪਾਕ ਸਰਹੱਦ ਅਤੇ ਦੂਜੇ ਪਾਸੇ ਜੰਮੂ ਕਸ਼ਮੀਰ ਦੀ ਸੀਮਾ ਲਗਦੀ ਹੈ। ਜਿਸ ਨੂੰ ਲੈ ਕੇ ਪੁਲਿਸ ਵੱਲੋਂ ਆਏ ਦਿਨ ਸੂਤਰਾਂ ਦੇ ਹਵਾਲੇ ਤੋਂ ਕਈ ਤਰ੍ਹਾਂ ਦੀ ਇਨਪੁੱਟ ਮਿਲਦੇ ਰਹਿੰਦੇ ਹਨ, ਜਿਸ ਨੂੰ ਲੈ ਕੇ ਪੁਲਿਸ ਵੱਲੋਂ ਸਮੇਂ-ਸਮੇਂ ‘ਤੇ ਜ਼ਿਲ੍ਹੇ ਦੇ ਵਿੱਚ ਪੂਰੀ ਤਰ੍ਹਾਂ ਨਾਕਾਬੰਦੀ ਕੀਤੀ ਜਾਂਦੀ ਹੈ।
ਇਸ ਦੇ ਚਲਦੇ ਅੱਜ ਪਠਾਨਕੋਟ ਪੁਲਿਸ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਥਾਵਾਂ ‘ਤੇ ਸਖ਼ਤੀ ਨਾਲ ਨਾਕਾਬੰਦੀ ਕੀਤੀ ਗਈ, ਜਿਸ ਵਿੱਚ ਪਠਾਨਕੋਟ-ਅੰਮ੍ਰਿਤਸਰ ਕੌਮੀ ਸ਼ਾਹ ਮਾਰਗ ਦੇ ਉੱਪਰ ਪੈਂਦੇ ਲਦਪਾਲਮਾ ਟੋਲ ਪਲਾਜ਼ਾ ਨੂੰ ਪੁਲਿਸ ਛਾਉਣੀ ਵਿੱਚ ਤਬਦੀਲ ਕਰ ਦਿੱਤਾ ਗਿਆ। ਸ਼ਹਿਰ ਵਿੱਚ ਹਰ ਆਉਣ ਜਾਣ ਵਾਲੀ ਗੱਡੀ ਨੂੰ ਚੈੱਕ ਕੀਤਾ ਜਾ ਰਿਹਾ ਸੀ।
ਇਸ ਤੋਂ ਇਲਾਵਾ ਇੰਡੋ-ਪਾਕਿ ਸਰਹੱਦ ਦੇ ਨਾਲ ਲੱਗਦੇ ਇਲਾਕਿਆਂ ਦੇ ਵਿੱਚ ਵੀ ਪੁਲਿਸ ਵੱਲੋਂ ਪੂਰੀ ਤਰ੍ਹਾਂ ਨਾਕਾਬੰਦੀ ਕੀਤੀ ਗਈ, ਤਾਂ ਕਿ ਕਿਸੇ ਤਰ੍ਹਾਂ ਦਾ ਕੋਈ ਵੀ ਸ਼ਰਾਰਤੀ ਅਨਸਰ ਕਿਸੇ ਵਾਰਦਾਤ ਨੂੰ ਅੰਜਾਮ ਨਾ ਦੇ ਸਕੇ, ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪੁਲਿਸ ਅਧਿਕਾਰੀ ਨੇ ਕਿਹਾ, ਕਿ ਸ਼ਰਾਰਤੀ ਅਨਸਰਾਂ ‘ਤੇ ਨਕੇਲ ਕੱਸਣ ਦੇ ਲਈ ਪੁਲਿਸ ਵੱਲੋਂ ਜ਼ਿਲ੍ਹੇ ਦੇ ਵਿੱਚ ਪੂਰੀ ਤਰ੍ਹਾਂ ਸੁਰੱਖਿਆ ਵਧਾਈ ਗਈ ਹੈ। ਤਾਂ ਕਿ ਕੋਈ ਸ਼ਰਾਰਤੀ ਅਨਸਰ ਕਿਸੇ ਵਾਰਦਾਤ ਨੂੰ ਅੰਜਾਮ ਨਾ ਦੇ ਸਕੇ।
ਸਰਹੱਦੀ ਜ਼ਿਲ੍ਹਾਂ ਹੋਣ ਕਰਕੇ ਕੁਝ ਸਮਾਂ ਪਹਿਲਾਂ ਇੱਥੇ ਦੇ ਏਅਰ ਵੇਸ ‘ਤੇ ਕੁਝ ਅੱਤਵਾਦੀਆਂ ਵੱਲੋਂ ਹਮਲਾ ਕੀਤਾ ਗਿਆ ਸੀ। ਜਿਸ ਵਿੱਚ ਕਈ ਆਮ ਨਾਗਰਿਕਾਂ ਦੀ ਮੌਤ ਹੋ ਗਈ ਸੀ, ਤੇ ਨਾਲ ਹੀ ਕੁਝ ਸੁਰੱਖਿਆ ਬਲ ਵੀ ਇਸ ਅੱਤਵਾਦੀ ਹਮਲੇ ਵਿੱਚ ਸ਼ਹੀਦ ਹੋਏ ਸਨ।
ਇਹ ਵੀ ਪੜ੍ਹੋ:ਸਰਹੱਦੀ ਇਲਾਕੇ ਦੇ 7 ਪਿੰਡਾਂ ਨੂੰ ਸਿਰਫ਼ ਬੇੜੀ ਦਾ ਸਹਾਰਾ