ਪਠਾਨਕੋਟ: ਸੁਜਾਨਪੁਰ ਪੁਲਿਸ ਵੱਲੋਂ ਪੰਜਾਬ ਜੰਮੂ ਬਾਰਡਰ ਦੇ ਉੱਪਰ ਲਗਾਏ ਗਏ ਨਾਕੇ ਦੌਰਾਨ ਜਦੋਂ ਚੈਕਿੰਗ ਕੀਤੀ ਜਾ ਰਹੀ ਸੀ ਤਾਂ ਜੰਮੂ ਵਾਲੇ ਪਾਸਿਓਂ ਤਿੰਨ ਲੋਕ ਪੈਦਲ ਪੰਜਾਬ ਦੀ ਸਰਹੱਦ ਵਿੱਚ ਦਾਖ਼ਲ ਹੁੰਦੇ ਹੋਏ ਦਿਖਾਈ ਦਿੱਤੇ। ਪੁਲਿਸ ਨੂੰ ਵੇਖ ਕੇ ਉਨ੍ਹਾਂ ਨੇ ਆਪਣੇ ਹੱਥਾਂ ਦੇ ਵਿੱਚ ਫੜੇ ਹੋਏ ਬੈਗ ਸੁੱਟ ਦਿੱਤੇ।
ਇਸ ਤੋਂ ਬਾਅਦ ਪੁਲਿਸ ਨੇ ਜਦੋਂ ਉਨ੍ਹਾਂ ਕੋਲੋਂ ਪੁੱਛਗਿੱਛ ਕੀਤੀ ਤਾਂ ਉਹ ਕੋਈ ਸਹੀ ਜਵਾਬ ਨਾ ਦੇ ਸਕੇ ਅਤੇ ਜਦੋਂ ਪੁਲਿਸ ਨੇ ਸੁਟੇ ਹੋਏ ਬੈਗਾਂ ਦੀ ਤਲਾਸ਼ੀ ਲਈ ਤਾਂ ਉਨ੍ਹਾਂ ਵਿੱਚੋਂ ਵੱਖ-ਵੱਖ ਬੈਗਾਂ ਵਿੱਚੋਂ ਕੁੱਲ 35 ਕਿੱਲੋ ਭੁੱਕੀ ਬਰਾਮਦ ਕੀਤੀ ਗਈ। ਫਿਲਹਾਲ ਪੁਲਿਸ ਨੇ ਤਿੰਨਾਂ ਤਸਕਰਾਂ ਉੱਪਰ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਡੀਐੱਸਪੀ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਵੱਲੋਂ ਪੰਜਾਬ ਜੰਮੂ ਬਾਰਡਰ ਮਾਧੋਪੁਰ ਵਿਖੇ ਨਾਕਾ ਲਗਾਇਆ ਹੋਇਆ ਸੀ। ਜੰਮੂ ਵਾਲੇ ਪਾਸਿਓਂ ਤਿੰਨ ਲੋਕ ਆਉਂਦੇ ਹੋਏ ਦਿਖਾਈ ਦਿੱਤੇ ਜਿਨ੍ਹਾਂ ਉੱਪਰ ਪੁਲਿਸ ਨੂੰ ਸ਼ੱਕ ਹੋਇਆ। ਜਦੋਂ ਉਨ੍ਹਾਂ ਕੋਲੋਂ ਪੁੱਛਗਿੱਛ ਕੀਤੀ ਤਾਂ ਉਨ੍ਹਾਂ ਵੱਲੋਂ ਜਿਹੜੇ ਤਿੰਨ ਬੈਗ ਪਿੱਛੇ ਸੁੱਟ ਦਿੱਤੇ ਗਏ ਸਨ, ਉਨ੍ਹਾਂ ਵਿੱਚੋਂ 35 ਕਿੱਲੋ ਭੁੱਕੀ ਬਰਾਮਦ ਕੀਤੀ ਗਈ। ਫਿਲਹਾਲ ਪੁਲਿਸ ਨੇ ਤਿੰਨਾਂ 'ਤੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।