ਪਠਾਨਕੋਟ: ਬੀਤੀ ਰਾਤ ਪਠਾਨਕੋਟ ਦੇ ਡਲਹੌਜ਼ੀ ਰੋਡ 'ਤੇ ਸਥਿਤ ਸ਼ਨੀਦੇਵ ਮੰਦਿਰ ਨੇੜੇ ਇਕ ਜਨਰਲ ਹੋਲਸੇਲਰ ਦੇ ਗੁਦਾਮ 'ਚ ਅੱਗ ਲੱਗ ਗਈ। ਅੱਗ ਲੱਗਣ ਤੋਂ ਬਾਅਦ ਉਥੇ ਰਹਿੰਦੇ ਮਜ਼ਦੂਰਾਂ ਨੇ ਦੁਕਾਨ ਮਾਲਕ ਨੂੰ ਇਸ ਬਾਰੇ ਸੂਚਿਤ ਕੀਤਾ, ਜਿਸ ਤੋਂ ਬਾਅਦ ਦੁਕਾਨ ਦੇ ਮਾਲਕ ਨੇ ਮੌਕੇ 'ਤੇ ਪਹੁੰਚ ਕੇ ਦਮਕਲ ਵਿਵਾਗ ਨੂੰ ਇਸਦੀ ਸੂਚਨਾ ਦਿੱਤੀ। ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਉਣਾ ਸ਼ੁਰੂ ਕਰ ਦਿੱਤਾ, ਪਰ ਅੱਗ ਇੰਨੀ ਭਿਆਨਕ ਸੀ ਕਿ ਫਾਇਰ ਬ੍ਰਿਗੇਡ ਦੀਆਂ 15 ਦੇ ਕਰੀਬ ਗੱਡੀਆਂ ਰਾਤ ਭਰ ਵੀ ਅੱਗ 'ਤੇ ਕਾਬੂ ਨਹੀਂ ਪਾ ਸਕੀਆਂ ਸਨ। (Terrible Fire Broke out at Shop)
ਫੌਜ ਦੀਆਂ ਗੱਡੀਆਂ ਵੀ ਮੌਕੇ 'ਤੇ ਸੱਦੀਆਂ: ਉਧਰ ਫੌਜ ਤੋਂ ਵੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਭੇਜੀਆਂ ਗਈਆਂ ਸਨ ਪਰ ਜਦੋਂ ਤੱਕ ਅੱਗ 'ਤੇ ਕਾਬੂ ਪਾਇਆ ਜਾਂਦਾ ਉਦੋਂ ਤੱਕ ਦੁਕਾਨ 'ਚ ਰੱਖਿਆ ਲੱਖਾਂ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ। ਇੰਨਾ ਹੀ ਨਹੀਂ ਇਮਾਰਤ ਦੀਆਂ ਕੰਧਾਂ 'ਚ ਵੀ ਤਰੇੜਾਂ ਆ ਗਈਆਂ, ਜਿਸ ਕਾਰਨ ਇਸ ਦੇ ਮਾਲਕ ਦਾ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ। ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਭਾਰੀ ਮੁਸ਼ੱਕਤ ਤੋਂ ਬਾਅਦ ਫਾਇਰ ਬ੍ਰਿਗੇਡ ਵਿਭਾਗ ਵਲੋਂ ਅੱਗ 'ਤੇ ਕਾਬੂ ਪਾਇਆ ਗਿਆ।
ਅੱਗ ਨਾਲ ਹੋ ਗਿਆ ਲੱਖਾਂ ਦਾ ਨੁਕਸਾਨ: ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਗੋਦਾਮ ਦੇ ਮਾਲਕ ਨੇ ਦੱਸਿਆ ਕਿ ਰਾਤ ਸਮੇਂ ਇੱਥੇ ਰੁਕੇ ਪ੍ਰਵਾਸੀ ਮਜ਼ਦੂਰਾਂ ਵੱਲੋਂ ਉਨ੍ਹਾਂ ਨੂੰ ਜਾਣਕਾਰੀ ਦਿੱਤੀ ਗਈ ਕਿ ਤੁਸੀਂ ਜਲਦੀ ਗੁਦਾਮ ਵਿੱਚ ਪਹੁੰਚੋ ਕਿਉਂਕਿ ਇੱਥੇ ਅੱਗ ਲੱਗੀ ਹੋਈ ਹੈ। ਅੱਗ ਇੰਨੀ ਭਿਆਨਕ ਸੀ ਕਿ ਸਭ ਕੁਝ ਸੜ ਕੇ ਸੁਆਹ ਹੋ ਗਿਆ। ਅੱਗ ਦੇ ਸੇਕ ਕਾਰਨ ਇਮਾਰਤ ਵਿੱਚ ਵੀ ਤਰੇੜਾਂ ਆ ਗਈਆਂ ਹਨ। ਗੁਦਾਮ ਦੇ ਮਾਲਕ ਨੇ ਰੋਂਦੇ ਹੋਏ ਦੱਸਿਆ ਕਿ ਉਸ ਦਾ ਸਭ ਕੁਝ ਤਬਾਹ ਹੋ ਗਿਆ ਹੈ, ਹੁਣ ਉਸ ਕੋਲ ਕੁਝ ਨਹੀਂ ਬਚਿਆ।
- Vigilance Case Against AIG & two Accomplices: ਵਿਜੀਲੈਂਸ ਵੱਲੋਂ AIG ਮਾਲਵਿੰਦਰ ਸਿੰਘ ਸਿੱਧੂ ਤੇ ਉਸਦੇ ਦੋ ਸਾਥੀਆਂ ਖਿਲਾਫ ਜਬਰੀ ਵਸੂਲੀ, ਸਾਜਿਸ਼ੀ ਧੋਖਾਧੜੀ ਤੇ ਰਿਸ਼ਵਤ ਦੇ ਦੋਸ਼ ਹੇਠ ਮੁਕੱਦਮਾ ਦਰਜ
- Khedan Wattan Punjab Diya: ਖੇਡਾਂ ਵਤਨ ਪੰਜਾਬ ਦੀਆਂ 'ਚ ਘੋੜਸਵਾਰੀ ਅੰਦਰ ਲੁਧਿਆਣਾ ਦਾ ਚਮਕਿਆ ਨਾਮ, ਹਾਸਿਲ ਕੀਤਾ ਕਾਂਸੀ ਦਾ ਤਗਮਾ
- Sukhbir Badal Targeted on Kejriwal: ਸੁਖਬੀਰ ਬਾਦਲ ਦਾ ਮਾਨ ਅਤੇ ਕੇਜਰੀਵਾਲ 'ਤੇ ਨਿਸ਼ਾਨਾ, ਕਿਹਾ- ED ਕੋਲ ਨਹੀਂ MP ਜਾਣਗੇ ਕੇਜਰੀਵਾਲ ਤੇ ਸਾਰਾ ਖਰਚਾ ਚੁੱਕੇਗੀ ਪੰਜਾਬ ਸਰਕਾਰ
ਅੱਗ ਨਾਲ ਗੁਦਾਮ ਨੂੰ ਆਈਆਂ ਤਰੇੜਾਂ: ਉਧਰ ਫਾਇਰ ਬ੍ਰਿਗੇਡ ਵਿਭਾਗ ਦੇ ਅਧਿਕਾਰੀ ਨੇ ਦੱਸਿਆ ਕਿ ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਸ਼ਹਿਰ ਦੇ ਦੋਵੇਂ ਫਾਇਰ ਸਟੇਸ਼ਨਾਂ ਤੋਂ ਗੱਡੀਆਂ ਮੌਕੇ 'ਤੇ ਭੇਜ ਦਿੱਤੀਆਂ ਗਈਆਂ ਹਨ, ਜਿਨ੍ਹਾਂ ਵੱਲੋਂ ਅੱਗ ਬੁਝਾਉਣ ਦਾ ਕੰਮ ਜਾਰੀ ਹੈ। ਅੱਗ 'ਤੇ ਕਾਫੀ ਹੱਦ ਤੱਕ ਕਾਬੂ ਪਾ ਲਿਆ ਗਿਆ ਹੈ ਪਰ ਅੱਗ ਦੇ ਤੇਜ਼ ਹੋਣ ਕਾਰਨ ਇਮਾਰਤ 'ਚ ਤਰੇੜਾਂ ਆ ਗਈਆਂ ਹਨ, ਇਸ ਲਈ ਇਹ ਕੰਮ ਸਾਵਧਾਨੀ ਨਾਲ ਕੀਤਾ ਜਾ ਰਿਹਾ ਹੈ।