ਪਠਾਨਕੋਟ: ਜ਼ਿਲ੍ਹੇ ਵਿੱਚ ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ 'ਚ ਦੋ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀ ਅਤੇ ਅਧਿਆਪਕ ਸਕੂਲਾਂ ਨੂੰ ਜਾਣ ਵਾਲੀ ਸੜਕ ਟੁੱਟੀ ਹੋਣ ਕਾਰਣ ਪ੍ਰਦਰਸ਼ਨ ਕਰਦੇ ਵਿਖਾਈ ਦੇ ਰਹੇ ਹਨ। ਸਕੂਲੀ ਬੱਚਿਆਂ ਵੱਲੋਂ ਨੈਸ਼ਨਲ ਹਾਈਵੇ ਦੇ ਕੰਢੇ ਉੱਤੇ ਬੈਠਾ ਕੇ ਪ੍ਰਦਰਸ਼ਨ ਕੀਤਾ ਗਿਆ ਹੈ। ਪ੍ਰਸ਼ਾਸਨ ਦੇ ਧਿਆਨ 'ਚ ਇਹ ਮਾਮਲਾ ਆਉਂਦਿਆਂ ਹੀ ਪਠਾਨਕੋਟ ਜ਼ਿਲ੍ਹਾ ਸਿੱਖਿਆ ਵਿਭਾਗ (Pathankot District Education Department) ਨੇ ਇਸ ਪੂਰੇ ਮਾਮਲੇ ਦਾ ਸਖ਼ਤ ਨੋਟਿਸ ਲੈਂਦਿਆਂ ਰੋਸ ਜਤਾਉਣ ਵਾਲੇ ਦੋ ਪ੍ਰਾਈਵੇਟ ਸਕੂਲਾਂ ਨੂੰ ਨੋਟਿਸ ਜਾਰੀ ਕੀਤਾ ਹੈ।
ਬੱਚਿਆਂ ਦੀ ਜਾਨ ਨੂੰ ਪਾਇਆ ਖਤਰੇ 'ਚ: ਨੋਟਿਸ ਵਿੱਚ ਡੀਓ ਨੇ ਕਿਹਾ ਕਿ ਵਿਰੋਧ ਪ੍ਰਦਰਸ਼ਨ ਕਰਨ ਲਈ ਬੱਚਿਆਂ ਦੀ ਵਰਤੋਂ ਕੀਤੀ ਗਈ ਹੈ ਅਤੇ ਇਸ ਪ੍ਰਦਰਸ਼ਨ ਸਬੰਧੀ ਪ੍ਰਸ਼ਾਸਨ ਨੂੰ ਵੀ ਕੋਈ ਜਾਣਕਾਰੀ ਨਹੀਂ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਪ੍ਰਾਈਵੇਟ ਸਕੂਲਾਂ ਵੱਲੋਂ ਇਸ ਪ੍ਰਦਰਸ਼ਨ ਦੀ ਜਾਣਕਾਰੀ ਸਿੱਖਿਆ ਅਧਿਕਾਰੀਆਂ ਨੂੰ ਵੀ ਨਹੀਂ ਦਿੱਤੀ ਗਈ। ਇਸ ਤੋਂ ਮਗਰੋਂ ਜਿਵੇਂ ਹੀ ਇਹ ਮਾਮਲਾ ਜ਼ਿਲ੍ਹਾ ਸਿੱਖਿਆ ਵਿਭਾਗ ਦੇ ਧਿਆਨ ਵਿੱਚ ਆਇਆ ਤਾਂ ਜ਼ਿਲ੍ਹਾ ਸਿੱਖਿਆ ਅਫਸਰ ਨੇ ਇਨ੍ਹਾਂ ਪ੍ਰਾਈਵੇਟ ਸਕੂਲਾਂ ਨੂੰ ਨੋਟਿਸ ਜਾਰੀ ਕਰਕੇ ਸਕੂਲਾਂ ਤੋਂ ਜਵਾਬ ਮੰਗਿਆ ਹੈ ਕਿ ਉਨ੍ਹਾਂ ਵੱਲੋਂ ਬੱਚਿਆਂ ਦੀ ਜਾਨ ਨੂੰ ਖਤਰੇ ਵਿੱਚ ਪਾ ਕੇ ਨੈਸ਼ਨਲ ਹਾਈਵੇ ਦੇ ਕਿਨਾਰੇ ਕੀਤੇ ਗਏ ਪ੍ਰਦਰਸ਼ਨ ਬਾਰੇ ਪਹਿਲਾਂ ਤੋਂ ਜਾਣਕਾਰੀ ਕਿਉਂ ਨਹੀਂ ਦਿੱਤੀ ਗਈ।
ਸਕੂਲਾਂ ਦੀ ਮਾਨਤਾ ਹੋ ਸਕਦੀ ਹੈ ਰੱਦ: ਮਾਮਲੇ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਸਿੱਖਿਆ ਅਫ਼ਸਰ ਰਾਜੇਸ਼ ਕੁਮਾਰ (District Education Officer Rajesh Kumar) ਨੇ ਦੱਸਿਆ ਕਿ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਦੋ ਪ੍ਰਾਈਵੇਟ ਸਕੂਲ ਟੁੱਟੀ ਸੜਕ ਨੂੰ ਲੈ ਕੇ ਧਰਨਾ ਦੇ ਰਹੇ ਹਨ ਅਤੇ ਉਹ ਨੈਸ਼ਨਲ ਹਾਈਵੇ ਦੇ ਕਿਨਾਰੇ ਬੈਠੇ ਹਨ। ਜਿਸ ਵਿੱਚ ਬੱਚਿਆਂ ਦੀ ਵਰਤੋਂ ਕੀਤੀ ਗਈ ਹੈ, ਜੋ ਕਿ ਸਰਾਸਰ ਗਲਤ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਨਿੱਜੀ ਸਕੂਲਾਂ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ ਕਿਉਂਕਿ ਅਜਿਹੇ ਧਰਨੇ ਕਾਰਨ ਬੱਚਿਆਂ ਨਾਲ ਕੋਈ ਵੱਡਾ ਹਾਦਸਾ ਵਾਪਰ ਸਕਦਾ ਸੀ। ਉਨ੍ਹਾਂ ਕਿਹਾ ਕਿ ਜੇਕਰ ਸਕੂਲ ਜਵਾਬ ਨਹੀਂ ਦਿੰਦੇ ਤਾਂ ਮਾਨਤਾ ਰੱਦ (Derecognition of schools) ਕਰਨ ਲਈ ਪੱਤਰ ਲਿਖਿਆ ਜਾਵੇਗਾ।
- CM Mann Open Debate: ਪੰਜਾਬ ਦੇ ਇਤਿਹਾਸ 'ਚ ਪਹਿਲੀ ਵਾਰ, ਇੱਕ ਘੰਟਾ 50 ਮਿੰਟ ਬੋਲੇ ਸੀਐੱਮ ਮਾਨ, ਵਿਰੋਧੀਆਂ ਨੂੰ ਕਿਹਾ-ਬਹਿਸ ਤੋਂ ਭੱਜੇ ਪਰ ਭੁੱਲ ਜਾਓ ਗੁਨਾਹ ਹੋਏ ਮੁਆਫ਼
- SAD ON Warring: ਸਿੱਖ ਨਸਲਕੁਸ਼ੀ ਦੇ ਮੁਲਜ਼ਮ ਕਮਲਨਾਥ ਨੂੰ ਪੰਜਾਬ ਕਾਂਗਰਸ ਪ੍ਰਧਾਨ ਨੇ ਦੱਸਿਆ ਨਿਰਦੋਸ਼, SAD ਨੇ ਕਿਹਾ ਸਿੱਖ ਕੌਮ ਤੋਂ ਮੁਆਫੀ ਮੰਗੇ ਰਾਜਾ ਵੜਿੰਗ
- CM Mann Open Deabte Challenge: CM ਮਾਨ ਵਲੋਂ ਰੱਖੀ ਡਿਬੇਟ 'ਚ ਆਪਣੀ ਕੁਰਸੀ ਲੈਕੇ ਹਿੱਸਾ ਲੈਣ ਪੁੱਜਿਆ ਟੀਟੂ ਬਾਣੀਆ, ਪੁਲਿਸ ਨੇ ਰੋਕਿਆ ਬਾਹਰ
ਪ੍ਰਿੰਸੀਪਲ ਨੇ ਦੱਸਿਆ ਕਾਰਣ: ਇਸ ਵੀਡੀਓ ਵਿੱਚ ਸਕੂਲ ਦੀ ਪ੍ਰਿੰਸੀਪਲ ਨੇ ਵੀ ਟੁੱਟੀ ਸੜਕ ਬਾਰੇ ਦੱਸਿਆ ਕਿ ਇਸ ਟੁੱਟੀ ਸੜਕ ਕਾਰਨ ਹਰ ਰੋਜ਼ ਬੱਚੇ ਜ਼ਖਮੀ ਹੋ ਜਾਂਦੇ ਹਨ, ਜਿਸ ਕਾਰਨ ਬੱਚਿਆਂ ਨੂੰ ਨਾਲ ਲੈ ਕੇ ਪ੍ਰਦਰਸ਼ਨ ਕੀਤਾ ਗਿਆ। ਦੂਜੇ ਪਾਸੇ ਜ਼ਿਲ੍ਹਾ ਸਿੱਖਿਆ ਅਫਸਰ ਵੱਲੋਂ ਕਾਰਵਾਈ ਦੀ ਦਿੱਤੀ ਗਈ ਧਮਕੀ ਤੋਂ ਬਾਅਦ ਬੱਚਿਆਂ ਦੀ ਸੁਰੱਖਿਆ ਦਾ ਅਸਲ ਮੁੱਦਾ ਸੜਕ ਫਿਰ ਤੋਂ ਵਿੱਚ ਹੀ ਲਟਕਦਾ ਵਿਖਾਈ ਦੇ ਰਿਹਾ ਹੈ।