ਪਠਾਨਕੋਟ: ਜ਼ਿਲ੍ਹੇ ਦੇ ਰਣਜੀਤ ਸਾਗਰ ਡੈਮ ਦੇ ਨਿਰਮਾਣ ਦੇ ਸਮੇਂ ਸੂਬਾ ਸਰਕਾਰ (State Government) ਵੱਲੋਂ ਪਿੰਡ ਉੱਚਾ ਥੜ੍ਹਾ ਵਿਖੇ ਸਰਕਾਰੀ ਕੁਆਰਟਰਾਂ ਦੇ ਨਾਲ ਸਰਕਾਰੀ ਹਸਪਤਾਲ (Government Hospital) ਦਾ ਨਿਰਮਾਣ ਵੀ ਕਰਵਾਇਆ ਗਿਆ ਸੀ ਤਾਂ ਕਿ ਕਲੋਨੀ ਦੇ ਵਿਚ ਰਹਿਣ ਵਾਲੇ ਅਤੇ ਅਰਧ ਪਹਾੜੀ ਖੇਤਰ ਧਾਰ ਦੇ ਲੋਕਾਂ ਨੂੰ ਸਿਹਤ ਸੁਵਿਧਾਵਾਂ ਮਿਲ ਸਕਣ। ਪਰ ਲੋਕਾਂ ਨੂੰ ਇਲਾਜ ਦੀ ਸਹੂਲਤ ਦੇਣ ਵਾਲਾ ਇਹ ਸਰਕਾਰੀ ਹਸਪਤਾਲ ਅੱਜਕੱਲ੍ਹ ਖ਼ੁਦ ਹੀ ਬਿਮਾਰ ਬਣਿਆ ਹੋਇਆ ਹੈ ਕਿਉਂਕਿ ਇਸ ਹਾਸਪਤਾਲ ਦੀ ਇਮਾਰਤ ਦੀ ਹਾਲਤ ਕਾਫੀ ਖਸਤਾ ਹੋ ਚੁੱਕੀ ਹੈ ਅਤੇ ਨਾਲ ਹੀ ਹਸਪਤਾਲ ਦੇ ਵਿਚ ਸਿਰਫ ਇੱਕ ਡਾਕਟਰ ਹੋਣ ਦੇ ਕਾਰਨ ਲੋਕਾਂ ਨੂੰ ਪਠਾਨਕੋਟ ਸਰਕਾਰੀ ਹਸਪਤਾਲ ਜਾਂ ਪ੍ਰਾਈਵੇਟ ਹਸਪਤਾਲ ਦਾ ਰੁਖ ਕਰਨਾ ਪੈਂਦਾ ਹੈ।
ਇਸ ਬਾਰੇ ਜਦੋਂ ਸਥਾਨਕ ਲੋਕਾਂ ਦੇ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਇਲਾਕੇ ਦੇ ਲੋਕਾਂ ਨੂੰ ਸਹੂਲਤਾਂ ਦੇਣ ਦੇ ਦਾਅਵੇ ਕੀਤੇ ਜਾ ਰਹੇ ਹਨ ਪਰ ਪਿੰਡ ਉੱਚਾ ਥੜ੍ਹਾ ਦੇ ਵਿਚ ਸਰਕਾਰੀ ਹੋਸਟਲ ਦਾ ਨਿਰਮਾਣ ਕਰਵਾਇਆ ਗਿਆ ਤਾਂ ਕਿ ਲੋਕਾਂ ਨੂੰ ਸਹੂਲਤ ਮਿਲ ਸਕੇ ਪਰ ਸਰਕਾਰੀ ਹੋਸਟਲ ਦੇ ਵਿੱਚ ਇਕ ਹੀ ਡਾਕਟਰ ਹੋਣ ਦੇ ਕਾਰਨ ਲੋਕਾਂ ਨੂੰ ਖਾਸੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਰਕਾਰ ਦੀਆਂ ਸਿਹਤ ਸੁਵਿਧਾਵਾਂ ਦੀ ਵੀ ਪੋਲ ਇਹ ਹਸਪਤਾਲ ਖੋਲ ਰਿਹਾ ਹੈ।
ਓਧਰ ਦੂਜੇ ਪਾਸੇ ਹਸਪਤਾਲ ਦੇ ਵਿਚ ਕੰਮ ਕਰ ਰਹੇ ਕਰਮਚਾਰੀ ਦੇ ਨਾਲ ਜਦੋਂ ਗੱਲ ਕੀਤੀ ਤਾਂ ਉਨ੍ਹਾਂ ਨੇ ਕਿਹਾ ਕਿ ਹਸਪਤਾਲ ਦੇ ਵਿੱਚ ਸਿਰਫ਼ ਇੱਕ ਡਾ. ਆਉਂਦਾ ਹੈ ਜੋ ਦੁਪਹਿਰ ਦੋ ਵਜੇ ਤੱਕ ਆਪਣੀਆਂ ਸੇਵਾਵਾਂ ਦਿੰਦਾ ਹੈ ਉਸ ਤੋਂ ਬਾਅਦ ਹਸਪਤਾਲ ਵਿੱਚ ਕੋਈ ਵੀ ਡਾਕਟਰ ਮੌਜੂਦ ਨਹੀਂ ਰਹਿੰਦਾ। ਇਸ ਬਾਰੇ ਜਦੋਂ ਰਣਜੀਤ ਸਾਗਰ ਡੈਮ ਦੇ ਚੀਫ ਇੰਜੀਨੀਅਰ ਦੇ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੇ ਧਿਆਨ ਵਿੱਚ ਇਹ ਮਾਮਲਾ ਆਇਆ ਹੈ ਜਿਸ ਦਾ ਜਲਦ ਹੱਲ ਕੀਤਾ ਜਾਵੇਗਾ।
ਇਹ ਵੀ ਪੜ੍ਹੋ:ਭਾਜਪਾ ਇਹਨਾਂ 19 ਪੁਆਇੰਟ ਦੇ ਸਹਾਰੇ ਜਿੱਤਣਾ ਚਾਹੁੰਦੀ ਹੈ ''ਪੰਜਾਬ''