ਪਠਾਨਕੋਟ: ਜ਼ਿਲ੍ਹੇ 'ਚ ਸਿਹਤ ਵਿਭਾਗ ਵੱਲੋਂ ਦੁਕਾਨਾਂ 'ਚ ਸ਼ਰੇਆਮ ਵੇਚੇ ਜਾ ਰਹੇ ਤੰਬਾਕੂ ਨੂੰ ਰੋਕਣ ਲਈ ਸਿਹਤ ਵਿਭਾਗ ਵੱਲੋਂ ਛਾਪੇਮਾਰੀ ਕੀਤੀ ਗਈ। ਇਸ ਸੰਬੰਧੀ ਦੁਕਾਨਦਾਰਾਂ ਦੇ ਜਿੱਥੇ ਚਾਲਾਨ ਕਟੇ ਜਾ ਰਹੇ ਹਨ, ਉੱਥੇ ਹੀ ਉਨ੍ਹਾਂ ਨੂੰ ਸਿਹਤ ਵਿਭਾਗ ਵੱਲੋਂ ਤੰਬਾਕੂ ਨਾ ਵੇਚਣ ਦੀ ਚੇਤਾਵਨੀ ਵੀ ਦਿੱਤੀ ਗਈ।
ਗੱਲਬਾਤ ਕਰਦਿਆਂ ਸਿਹਤ ਵਿਭਾਗ ਦੇ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਦਾ ਮਕਸਦ ਲੋਕਾਂ ਨੂੰ ਤੰਬਾਕੂ ਤੋਂ ਹੋਣ ਵਾਲੀਆਂ ਜਾਨਲੇਵਾ ਬੀਮਾਰੀਆਂ ਤੋਂ ਬਚਾਉਣਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ 'ਚ ਕਈ ਲੋਕਾਂ ਨੂੰ ਤੰਬਾਕੂ ਕਾਰਨ ਆਪਣੀ ਜਾਨ ਗਵਾਉਣੀ ਪੈਂਦੀ ਹੈ ਇਸ ਲਈ ਉਨ੍ਹਾਂ ਵੱਲੋਂ ਇਹ ਕੋਸ਼ਿਸ਼ ਹੈ ਕਿ ਤੰਬਾਕੂ ਦੁਕਾਨਾਂ 'ਚ ਵਿਕਣਾ ਬੰਦ ਹੋਵੇ ਤਾਂ ਜੋ ਤੰਬਾਕੂ ਦਾ ਸੇਵਨ ਘਟਾਇਆ ਜਾ ਸਕੇ।
ਇਹ ਵੀ ਪੜ੍ਹੋ- ਗੁਰਦੁਆਰਾ ਗਿਆਨ ਗੋਦੜੀ ਹਰਿਦੁਆਰ ਮੂਲ ਸਥਾਨ ਤੋਂ ਬਿਨਾਂ ਸਿੱਖ ਕੌਮ ਨੂੰ ਪ੍ਰਵਾਨ ਨਹੀਂ ਹੋਵੇਗਾ: ਜਥੇਦਾਰ ਦਾਦੂਵਾਲ
ਇਸ ਤਰ੍ਹਾਂ ਜਿੱਥੇ ਪੰਜਾਬ ਸਰਕਾਰ ਨਸ਼ਿਆਂ ਨੂੰ ਰੋਕਣ ਲਈ ਅਹਿਮ ਉਪਰਾਲੇ ਕਰ ਰਹੀ ਹੈ ਉੱਥੇ ਹੀ ਸਿਹਤ ਵਿਭਾਗ ਵੱਲੋਂ ਚੁੱਕਿਆ ਗਿਆ ਇਹ ਕਦਮ ਸ਼ਲਾਘਾਯੋਗ ਹੈ।