ਪਠਾਨਕੋਟ: ਕੋਰੋਨਾ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਇਸ ਦੇ ਚੱਲਦਿਆਂ ਸਰਕਾਰ ਵਲੋਂ ਪੁਖ਼ਤਾ ਪ੍ਰਬੰਧ ਕੀਤੇ ਜਾ ਰਹੇ ਹਨ। ਇਸ ਦੇ ਨਾਲ ਹੀ ਐੱਨ.ਐੱਚ.ਆਰ.ਐੱਮ ਮੁਲਾਜ਼ਮਾਂ ਵਲੋਂ ਆਪਣੀਆਂ ਮੰਗਾਂ ਨੂੰ ਲੈਕੇ ਪ੍ਰਦਰਸ਼ਨ ਵੀ ਕੀਤਾ ਜਾ ਰਿਹਾ ਹੈ। ਉਨ੍ਹਾਂ ਦੀ ਮੰਗ ਹੈ ਕਿ ਉਹ ਲੰਬੇ ਸਮੇਂ ਤੋਂ ਸਿਹਤ ਮਹਿਕਮੇ 'ਚ ਕੰਮ ਕਰ ਰਹੇ ਹਨ, ਤੇ ਸਰਕਾਰ ਉਨ੍ਹਾਂ ਦੀਆਂ ਸੇਵਾਵਾਂ ਰੈਗੂਲਰ ਕਰੇ।
ਇਸ ਦੇ ਚੱਲਦਿਆਂ ਪੰਜਾਬ ਹੈਲਥ ਡਾਇਰੈਕਟਰ ਵਲੋਂ ਪਠਾਨਨਕੋਟ ਦੇ ਸਰਕਾਰੀ ਹਸਪਤਾਲ ਦਾ ਦੌਰਾ ਕੀਤਾ ਗਿਆ। ਉਨ੍ਹਾਂ ਵਲੋਂ ਅਧਿਕਾਰੀਆਂ ਨਾਲ ਬੈਠਕ ਕਰਕੇ ਜ਼ਿਲ੍ਹੇ 'ਚ ਕੋਰੋਨਾ ਸਥਿਤੀ ਦਾ ਜਾਇਜ਼ਾ ਵੀ ਲਿਆ। ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਕੋਰੋਨਾ ਦੀ ਸਥਿਤੀ ਦੇ ਚੱਲਦਿਆਂ ਐੱਨਐੱਚਆਰਐੱਮ ਸਿਹਤ ਕਾਮੇ ਹੜਤਾਲ 'ਤੇ ਗਏ ਹਨ। ਉਨ੍ਹਾਂ ਦਾ ਕਹਿਣਾ ਕਿ ਪ੍ਰਦਰਸ਼ਨ ਕਰ ਰਹੇ ਮੁਲਾਜ਼ਮਾਂ ਵਲੋਂ ਸਰਕਾਰ ਨੂੰ ਬਲੈਕਮੇਲ ਕੀਤਾ ਜਾ ਰਿਹਾ ਹੈ, ਜਿਸ ਕਾਰਨ ਉਨ੍ਹਾਂ ਨੂੰ ਸੇਵਾਮੁਕਤ ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਇਸ ਦੇ ਨਾਲ ਹੀ ਆਕਸੀਜਨ ਦੀ ਕਮੀ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਜ਼ਰੂਰਤ ਦੇ ਹਿਸਾਬ ਨਾਲ ਜਿਥੇ ਆਕਸੀਜਨ ਦੀ ਜ਼ਰੂਰਤ ਹੈ, ਉਥੇ ਉਪਲੱਬਧ ਕਰਵਾਈ ਜਾ ਰਹੀ ਹੈ।
ਇਹ ਵੀ ਪੜ੍ਹੋ:ਲੁਧਿਆਣਾ: ਹਸਪਤਾਲ ’ਚ ਕੋਰੋਨਾ ਕਾਰਨ 2 ਮੌਤਾਂ, ਪਰਿਵਾਰ ਨੇ ਲਾਏ ਲਾਪਰਵਾਹੀ ਦੇ ਇਲਜਾਮ