ਪਠਾਨਕੋਟ: ਕੋਰੋਨਾ ਦੀ ਦੂਜੀ ਲਹਿਰ ਦੇਸ਼ ’ਚ ਤੇਜੀ ਨਾਲ ਫੈਲ ਰਹੀ ਹੈ ਉਥੇ ਹੀ ਸਰਕਾਰ ਵੱਲੋਂ ਵੀ ਇਸ ਨੂੰ ਲੈ ਕੇ ਸਖਤੀ ਕੀਤੀ ਗਈ ਹੈ ਤਾਂ ਜੋ ਇਸ ’ਤੇ ਠੱਲ ਪਾਈ ਜਾ ਸਕੇ। ਉਥੇ ਹੀ ਪਠਾਨਕੋਟ ਸਰਕਾਰੀ ਹਸਪਤਾਲ ਦਾ ਦੌਰਾ ਕਰਨ ਹਲਕਾ ਵਿਧਾਇਕ ਅਮਿਤ ਵਿਜ ਪਹੁੰਚੇ ਜਿਨਾਂ ਨੇ ਹਸਪਤਾਲ ਦਾ ਦੌਰਾ ਕਰ ਪ੍ਰਬੰਧਾਂ ਜਾਇਜ਼ਾ ਲਿਆ ਤੇ ਲੋਕਾਂ ਦੀਆਂ ਮੁਸ਼ਕਿਲਾ ਸੁਣੀਆਂ। ਇਸ ਮੌਕੇ ਵਿਧਾਇਕ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਬੈਠਕ ਕਰ ਟੀਕਾਕਰਨ ਦਾ ਜਾਇਜ਼ਾ ਲਿਆ।
ਇਹ ਵੀ ਪੜੋ: ਸਾਡੇ ਪ੍ਰਬੰਧ ਸਰਕਾਰ ਨਾਲੋਂ ਬਿਹਤਰ : ਰਾਜੇਵਾਲ
ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਕਿ ਸੂਬੇ ਦੇ 18 ਸਾਲ ਤੋਂ ਉਪਰ ਦੇ ਲੋਕਾਂ ਦਾ ਟੀਕਾਕਰਨ ਜਲਦ ਤੋਂ ਜਲਦ ਹੋ ਸਕੇ। ਉਨਾਂ ਨੇ ਕਿਹਾ ਕਿ ਇਸ ਲਈ ਸਰਕਾਰ ਕੇਂਦਰ ਤੋਂ ਲਗਾਤਾਰ ਵੈਕਸੀਨ ਦੀ ਮੰਗ ਕਰ ਰਹੀ ਹੈ। ਉਥੇ ਹੀ ਉਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਿਦੇਸ਼ਾਂ ਤੋਂ ਵੀ ਵੈਕਸੀਨ ਮੰਗਵਾਈ ਜਾ ਰਹੀ ਹੈ ਤਾਂ ਜੋ ਸੂਬੇ ’ਚ ਜਲਦ ਤੋਂ ਜਲਦ ਕੋਰੋਨਾ ਮੁਕਤ ਕੀਤਾ ਜਾ ਸਕੇ।