ਪਠਾਨਕੋਟ: ਵਿਦੇਸ਼ ਜਾਣ ਦੀ ਲਾਲਸਾ ਵਿੱਚ ਕਈ ਨੌਜਵਾਨ ਗਲਤ ਰਾਹ ਅਪਣਾ ਕੇ ਟਰੈਵਲ ਏਜੰਟਾਂ ਦੇ ਧੋਖੇ ਦਾ ਸ਼ਿਕਾਰ ਹੋ ਰਹੇ ਹਨ ਅਤੇ ਅਜਿਹੇ ਕਈ ਮਾਮਲੇ ਸਾਹਮਣੇ ਆ ਚੁੱਕੇ ਹਨ। ਅਜਿਹਾ ਹੀ ਇੱਕ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਇੱਕ ਨੌਜਵਾਨ ਨੂੰ ਡੋਂਕੀ ਲਗਾ ਲੈ ਕੇ ਅਮਰੀਕਾ ਪਨਾਮਾ ਦੇ ਜੰਗਲਾਂ ਰਾਹੀਂ ਭੇਜਣ ਦੀ ਨਾਕਾਮ ਕੋਸ਼ਿਸ਼ ਕੀਤੀ ਗਈ। ਇਸ ਖਰਤਨਾਕ ਕੋਸ਼ਿਸ਼ ਦੌਰਾਨ ਨੌਜਵਾਨ ਪਨਾਮਾ ਦੇ ਜੰਗਲਾਂ ਵਿੱਚ ਗੁੰਮ ਹੋ ਗਿਆ ਅਤੇ ਉਸਦਾ ਕੋਈ ਸੁਰਾਗ ਨਹੀਂ ਮਿਲ ਰਿਹਾ। ਉਸ ਨੇ ਪਿਛਲੇ ਮਹੀਨੇ ਆਪਣੇ ਪਰਿਵਾਰਕ ਮੈਂਬਰਾਂ ਨਾਲ ਆਖਰੀ ਵਾਰ ਗੱਲ ਕੀਤੀ ਸੀ, ਫਿਰ ਕੋਈ ਗੱਲਬਾਤ ਨਾ ਹੋਣ ਕਾਰਨ ਪਰਿਵਾਰਕ ਮੈਂਬਰਾਂ ਨੇ ਇਸ ਦੀ ਸ਼ਿਕਾਇਤ ਪੁਲਿਸ ਨੂੰ ਕੀਤੀ, ਜਿਸ ਤੋਂ ਬਾਅਦ ਪਠਾਨਕੋਟ ਪੁਲਿਸ ਵੱਲੋਂ ਫਰਜ਼ੀ ਏਜੰਟ ਜੋ ਕਿਪਤੀ-ਪਤਨੀ ਦੱਸੇ ਜਾ ਰਹੇ ਹਨ ਉਨ੍ਹਾਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ।
ਪੀੜਤ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੇ ਪੁੱਤਰ ਨੇ ਐੱਮ.ਬੀ.ਏ. ਕੀਤੀ ਹੋਈ ਸੀ ਅਤੇ ਅਮਰੀਕਾ ਜਾਣ ਲਈ ਜ਼ਿੱਦ ਕਰ ਰਿਹਾ ਸੀ। ਨੌਜਵਾਨ ਨੂੰ ਏਜੰਟ ਨੇ ਧੋਖਾ ਦਿੰਦਿਆਂ ਡੋਂਕੀ ਲਗਾ ਕੇ ਅਮਰੀਕਾ ਭੇਜ ਦਿੱਤਾ ਅਤੇ ਉਹ ਰਸਤੇ ਵਿਚ ਹੀ ਪਨਾਮਾ ਦੇ ਜੰਗਲਾਂ ਅੰਦਰ ਗੁੰਮ ਹੋ ਗਿਆ। ਪਿਛਲੇ ਮਹੀਨੇ ਲਾਪਤਾ ਨੌਜਵਾਨ ਨੇ ਆਖਰੀ ਵਾਰ ਆਪਣੇ ਪਰਿਵਾਰਕ ਮੈਂਬਰਾਂ ਨਾਲ ਗੱਲ ਕੀਤੀ ਪਰ ਹੁਣ ਕਈ ਦਿਨ ਬੀਤ ਚੁੱਕੇ ਹਨ ਅਤੇ ਉਸ ਦਾ ਕੋਈ ਸੁਰਾਗ ਨਹੀਂ ਲੱਗ ਰਿਹਾ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਨੇ ਇਸ ਦੀ ਸ਼ਿਕਾਇਤ ਪਠਾਨਕੋਟ ਪੁਲਿਸ ਨੂੰ ਕੀਤੀ ਹੈ। ਇਸ ਤੋਂ ਇਲਾਵਾ ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਆਪਣੇ ਬੱਚਿਆਂ ਨੂੰ ਗਲਤ ਤਰੀਕੇ ਨਾਲ ਵਿਦੇਸ਼ ਨਾ ਭੇਜਣ ਅਤੇ ਵਿਦੇਸ਼ ਜਾਣ ਦੇ ਨਾਂ 'ਤੇ ਟਰੈਵਲ ਏਜੰਟਾਂ ਦੀ ਠੱਗੀ ਦਾ ਸ਼ਿਕਾਰ ਹੋਣ ਤੋਂ ਬਚਣ।
- ਪ੍ਰਤਾਪ ਬਾਜਵਾ ਬੋਲੇ- ਖਹਿਰਾ ਨਾਲ ਹੋ ਰਹੀ 'ਬਦਲਾਖੋਰੀ', ਆਪ ਨੂੰ ਇਸ ਦੇ ਭੁਗਤਣੇ ਪੈਣਗੇ ਨਤੀਜੇ
- ਲੁਧਿਆਣਾ 'ਚ ਮੰਤਰੀ ਹਰਜੋਤ ਬੈਂਸ ਨੇ ਵਕੀਲ ਸਾਥੀਆਂ ਨਾਲ ਮਨਾਈ ਲੋਹੜੀ, ਬਾਰ ਕੌਂਸਲ ਦੇ ਵਿਕਾਸ ਲਈ ਦਿੱਤੇ 10 ਲੱਖ ਰੁਪਏ
- ਪੰਜਾਬ ਕਾਂਗਰਸ ਦੀ ਮੀਟਿੰਗ; ਇੰਡਿਆ ਗਠਜੋੜ ਦੇ ਸਵਾਲਾਂ 'ਤੇ ਵੜਿੰਗ ਦੀ ਬੇਨਤੀ, ਸਿੱਧੂ ਅੱਜ ਵੀ ਮੀਟਿੰਗ ਤੋਂ ਰਹੇ ਬਾਹਰ
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਡੀ.ਐਸ.ਪੀ ਸਿਟੀ ਨੇ ਦੱਸਿਆ ਕਿ ਉਨ੍ਹਾਂ ਕੋਲ ਸ਼ਿਕਾਇਤ ਆਈ ਸੀ ਕਿ ਇੱਕ ਨੌਜਵਾਨ ਨੂੰ ਟਰੈਵਲ ਏਜੰਟ ਵੱਲੋਂ ਡੋਂਕੀ ਲਗਾ ਕੇ ਅਮਰੀਕਾ ਭੇਜਿਆ ਗਿਆ ਹੈ ਅਤੇ ਇਹ ਨੌਜਵਾਨ ਪਨਾਮਾ ਦੇ ਜੰਗਲਾਂ ਵਿੱਚ ਗੁੰਮ ਹੋ ਗਿਆ ਹੈ। ਨੌਜਵਾਨ ਦਾ ਉਸਦੇ ਪਰਿਵਾਰਕ ਮੈਂਬਰਾਂ ਨਾਲ ਰਾਵਤਾ ਵੀ ਟੁੱਟ ਗਿਆ ਹੈ। ਇਸ ਤੋਂ ਬਾਅਦ ਪਰਿਵਾਰਕ ਮੈਂਬਰਾਂ ਵੱਲੋਂ ਦਿੱਤੀ ਸ਼ਿਕਾਇਤ ਦੇ ਅਧਾਰ 'ਤੇ ਦੋ ਟਰੈਵਲ ਏਜੰਟਾਂ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।