ਪਠਾਨਕੋਟ: ਪਿੰਡ ਸਰਨਾ ਨੇੜੇ ਤੇਜ਼ ਰਫ਼ਤਾਰ ਬੱਸ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਅੰਮ੍ਰਿਤਸਰ ਕੌਮੀ ਸ਼ਾਹ ਮਾਰਗ ਉੱਤੇ ਵਾਪਰੇ ਇਸ ਹਾਦਸੇ 'ਚ ਤੇਜ਼ ਰਫ਼ਤਾਰ ਪ੍ਰਾਈਵੇਟ ਬੱਸ ਨੇ ਮੋਟਰਸਾਈਕਲ ਸਵਾਰ ਪਿਓ ਧੀ ਨੂੰ ਟੱਕਰ ਮਾਰ ਦਿੱਤੀ।ਟੱਕਰ ਏਨੀ ਜ਼ਬਰਦਸਤ ਸੀ ਕਿ ਇਸ ਦੁਰਘਟਨਾ 'ਚ ਪਿਤਾ ਦੀ ਮੌਤ ਹੋ ਗਈ ਅਤੇ ਧੀ ਦਾ ਹਸਪਤਾਲ 'ਚ ਇਲਾਜ਼ ਚੱਲ ਰਿਹਾ ਹੈ। ਦੁਰਘਟਨਾ ਤੋਂ ਬਾਅਦ ਬੱਸ ਡਰਾਇਵਰ ਮੌਕੇ ਤੋਂ ਫ਼ਰਾਰ ਹੋ ਗਿਆ।
ਇਸ ਬਾਰੇ ਗੱਲ ਕਰਦੇ ਹੋਏ ਜਾਂਚ ਅਧਿਕਾਰੀ ਇਕਬਾਲ ਸਿੰਘ ਐਸਐਚਓ ਨੇ ਦੱਸਿਆ ਕਿ ਬੱਸ ਡਰਾਇਵਰ ਫ਼ਰਾਰ ਚੱਲ ਰਿਹਾ ਹੈ। ਉਸ ਦੀ ਭਾਲ ਜਾਰੀ ਹੈ, ਜਦੋਂ ਵੀ ਉਹ ਫ਼ੜਿਆ ਗਿਆ ਉਸ 'ਤੇ ਕਾਰਵਾਈ ਜ਼ਰੂਰ ਹੋਵੇਗੀ।