ਦੀਨਾਨਗਰ: ਕੁਝ ਸਾਲ ਪਹਿਲਾਂ ਪੁਲਿਸ ਸਟੇਸ਼ਨ ‘ਤੇ ਹੋਏ ਅੱਤਵਾਦੀ ਹਮਲੇ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ ਹੈ। ਇਸ ਹਮਲੇ ਵਿੱਚ ਪੁਲਿਸ ਮੁਲਾਜ਼ਮ ਸ਼ਹੀਦ ਹੋਇਆ ਸੀ। ਇਸ ਸ਼ਰਧਾਂਜਲੀ ਸਮਾਰੋਹ ਵਿੱਚ ਸ਼ਹੀਦ ਪਰਿਵਾਰ ਸੁਰੱਖਿਆ ਪ੍ਰੀਸ਼ਦ ਦੇ ਪ੍ਰਧਾਨ ਰਵਿੰਦਰ ਵਿੱਕੀ ਮੁੱਖ ਤੌਰ ਤੇ ਪੁੱਜੇ, ਅਤੇ ਹਲਕਾ ਭੋਆ ਦੇ ਵਿਧਾਇਕ ਜੋਗਿੰਦਰ ਪਾਲ ਨੇ ਵੀ ਇਸ ਪ੍ਰੋਗਰਾਮ ਦੇ ਪੁੱਜ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ
ਸ਼ਹੀਦ ਪਰਿਵਾਰ ਸੁਰੱਖਿਆ ਪ੍ਰੀਸ਼ਦ ਦੇ ਪ੍ਰਧਾਨ ਰਵਿੰਦਰ ਵਿੱਕੀ ਨੇ ਕਿਹਾ, ਕਿ ਸ਼ਹੀਦ ਦੇਸ਼ ਦੇ ਅਸਲੀ ਹੀਰੋ ਹਨ ਅਤੇ ਉਨ੍ਹਾਂ ਨੂੰ ਹਮੇਸ਼ਾ ਯਾਦ ਰੱਖਣਾ ਅਤੇ ਉਨ੍ਹਾਂ ਦੇ ਪਰਿਵਾਰ ਦਾ ਸਨਮਾਨ ਕਰਨਾ ਸਾਡਾ ਸਾਰਿਆਂ ਦਾ ਫਰਜ਼ ਹੈ।
ਉਨ੍ਹਾਂ ਨੇ ਕਿਹਾ ਕਿ ਸਾਡੀ ਸੰਸਥਾ ਸ਼ਹੀਦ ਪਰਿਵਾਰ ਸੁਰੱਖਿਆ ਪ੍ਰੀਸ਼ਦ ਹਮੇਸ਼ਾਂ ਹੀ ਉਨ੍ਹਾਂ ਸ਼ਹੀਦਾਂ ਦੇ ਪਰਿਵਾਰਾਂ ਦੇ ਨਾਲ ਖੜ੍ਹੀ ਹੈ, ਜਿਨ੍ਹਾਂ ਨੇ ਦੇਸ਼ ਦੀ ਖਾਤਰ ਆਪਣੀ ਜਾਨ ਨਿਛਾਵਰ ਕਰ ਦਿੱਤੀ ਅਤੇ ਸਾਡੀ ਸੰਸਥਾ ਦਾ ਮੁੱਖ ਉਦੇਸ਼ ਇਹੀ ਹੈ, ਕਿ ਨੌਜਵਾਨਾਂ ਨੂੰ ਜ਼ਿਆਦਾ ਤੋਂ ਜ਼ਿਆਦਾ ਦੇਸ਼ ਭਗਤੀ ਦੇ ਨਾਲ ਜੋੜਿਆ ਜਾਵੇ।
ਉਧਰ ਮੁੱਖ ਤੌਰ ‘ਤੇ ਪੁੱਜੇ ਵਿਧਾਇਕ ਨੇ ਆਪਣੀ ਹੁਣ ਤੱਕ ਦੀ ਪੂਰੀ ਤਨਖਾਹ ਹਲਕਾ ਭੋਆ ਦੇ ਸ਼ਹੀਦਾਂ ਦੀ ਯਾਦ ਵਿੱਚ ਗੇਟ ਬਣਾਉਣ ਦੇ ਲਈ ਦਿੱਤੀ ਹੈ। ਸ਼ਹੀਦਾਂ ਦੀ ਯਾਦ ਵਿੱਚ ਬਣਾਏ ਜਾ ਰਹੇ ਗੇਟ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ। ਇਹ ਗੇਟ ਹਲਕੇ ਦੇ ਸ਼ਹੀਦਾਂ ਦੀ ਯਾਦ ਵਿੱਚ ਬਣਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ:Terrorist Attack:ਸ਼ਹੀਦ ਪਰਿਵਾਰਾਂ ਦੇ ਜ਼ਖ਼ਮ ਅਜੇ ਵੀ ਅੱਲੇ