ਪਠਾਨਕੋਟ: ਪਠਾਨਕੋਟ ਵਿਖੇ ਇੱਕ ਨਾਬਾਲਗ ਕੁੜੀ ਨਾਲ ਜਬਰ ਜਨਾਹ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਨਾਬਾਲਗ ਕੁੜੀ ਨਾਲ ਦੋ ਨੌਜਵਾਨਾਂ ਨੇ ਜਬਰ ਜਨਾਹ ਕੀਤਾ ਹੈ। ਪੀੜਤ ਲੜਕੀ ਦੇ ਪਰਿਵਾਰ ਨੇ ਇਸ ਸਬੰਧੀ ਸ਼ਿਕਾਇਤ ਪੁਲਿਸ ਨੂੰ ਕੀਤੀ ਜਿਸ ਦੇ ਚੱਲਦੇ ਪੁਲਿਸ ਨੇ ਜਬਰ ਜਨਾਹ ਕਰਨ ਵਾਲੇ ਦੋਨਾਂ ਨੌਜਵਾਨਾਂ ਨੂੰ ਗ੍ਰਿਫਤਾਰ ਕਰ ਲਿਆ ਹੈ।
ਵੂਮੈਨ ਸੈੱਲ ਦੀ ਇੰਚਾਰਜ ਰੁਪਿੰਦਰ ਕੌਰ ਨੇ ਦੱਸਿਆ ਕਿ ਉਨ੍ਹਾਂ ਕੋਲ ਜਬਰ ਜਨਾਹ ਦਾ ਮਾਮਲਾ ਆਇਆ ਸੀ ਜਿਸ ਵਿੱਚ ਦੱਸਿਆ ਗਿਆ ਸੀ ਕਿ ਮੁਹੱਲੇ ਦੇ ਦੋ ਨੌਜਵਾਨਾਂ ਨੇ ਇੱਕ ਨਾਬਾਲਗ ਕੁੜੀ ਨਾਲ ਜਬਰ ਜਨਾਹ ਕੀਤਾ ਹੈ। ਪੀੜਤ ਪਰਿਵਾਰ ਦੀ ਸ਼ਿਕਾਇਤ ਦੇ ਆਧਾਰ ਉੱਤੇ ਪੁਲਿਸ ਵੱਲੋਂ ਮਾਮਲਾ ਦਰਜ ਕਰ ਦੋਨਾਂ ਆਰੋਪੀ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਜਿਹੜੇ ਦੋ ਨੌਜਵਾਨ ਗ੍ਰਿਫ਼ਤਾਰ ਕੀਤੇ ਹਨ ਉਨ੍ਹਾਂ ਵਿੱਚੋਂ ਇੱਕ ਨੌਜਵਾਨ ਦੀ ਉਮਰ 17 ਹੈ ਤੇ ਦੂਜੇ ਦੀ ਉਮਰ 18 ਸਾਲ ਹੈ।