ETV Bharat / state

ਪਠਾਨਕੋਟ 'ਚ ਅਣਪਛਾਤੇ ਲੁੱਟੇਰਿਆਂ ਨੇ ਪਰਿਵਾਰ 'ਤੇ ਕੀਤਾ ਹਮਲਾ, 1 ਦੀ ਮੌਤ, 4 ਜ਼ਖਮੀ - 1 ਦੀ ਮੌਤ 4 ਜ਼ਖਮੀ

ਪਠਾਨਕੋਟ ਦੇ ਪਿੰਡ ਥਰਿਆਲ ਵਿਖੇ ਚੋਰਾਂ ਵੱਲੋਂ ਲੁੱਟ ਦੀ ਵਾਰਦਾਤ ਨੂੰ ਅੰਜ਼ਾਮ ਦਿੱਤਾ ਗਿਆ। ਲੁੱਟੇਰਿਆਂ ਨੇ ਘਰ 'ਚ ਸੁੱਤੇ ਪਏ ਪੰਜ ਲੋਕਾਂ ਉੱਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ। ਇਨ੍ਹਾਂ 'ਚੋਂ ਇੱਕ ਦੀ ਮੌਤ ਹੋ ਗਈ ਹੈ। ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਲਈ ਵਿਸ਼ੇਸ਼ ਐਸਆਈਟੀ ਟੀਮ ਦਾ ਗਠਨ ਕਰ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਲੁੱਟੇਰਿਆਂ ਨੇ ਪਰਿਵਾਰ 'ਤੇ ਕੀਤਾ ਹਮਲਾ, 1 ਦੀ ਮੌਤ 4 ਜ਼ਖਮੀ

author img

By

Published : Aug 20, 2020, 3:23 PM IST

ਪਠਾਨਕੋਟ : ਜ਼ਿਲ੍ਹੇ ਦੇ ਪਿੰਡ ਥਰਿਆਲ ਦੇ ਵਿਖੇ ਕੁੱਝ ਲੁੱਟੇਰਿਆਂ ਨੇ ਇੱਕ ਘਰ 'ਚ ਲੁੱਟ ਦੀ ਵਾਰਦਾਤ ਨੂੰ ਅੰਜ਼ਾਮ ਦਿੱਤਾ। ਲੁੱਟੇਰਿਆਂ ਵੱਲੋਂ ਘਰ 'ਚ ਸੁੱਤੇ ਪਏ ਪੰਜ ਲੋਕਾਂ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ। ਜਿਨ੍ਹਾਂ 'ਚੋਂ ਇੱਕ ਦੀ ਮੌਤ ਹੋ ਗਈ ਹੈ ਤੇ ਚਾਰ ਲੋਕ ਗੰਭੀਰ ਜ਼ਖਮੀ ਹਨ।

ਲੁੱਟੇਰਿਆਂ ਨੇ ਪਰਿਵਾਰ 'ਤੇ ਕੀਤਾ ਹਮਲਾ, 1 ਦੀ ਮੌਤ 4 ਜ਼ਖਮੀ

ਜਾਣਕਾਰੀ ਮੁਤਾਬਕ ਪਿੰਡ ਥਰਿਆਲ 'ਚ ਦੇਰ ਰਾਤ ਕੁੱਝ ਹਥਿਆਰਬੰਦ ਲੁੱਟੇਰੇ ਇੱਕ ਘਰ 'ਚ ਲੁੱਟ ਕਰਨ ਲਈ ਦਾਖਲ ਹੋਏ। ਇੱਥੇ ਉਨ੍ਹਾਂ ਨੇ ਪਹਿਲਾਂ ਲੁੱਟ ਕੀਤੀ। ਲੁੱਟ ਤੋਂ ਬਾਅਦ ਲੁੱਟੇਰਿਆਂ ਨੇ ਘਰ ਵਿੱਚ ਸੁੱਤੇ ਪਏ ਪਰਿਵਾਰ ਦੇ ਪੰਜ ਲੋਕਾਂ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਉਨ੍ਹਾਂ ਨੂੰ ਜ਼ਖਮੀ ਕਰ ਦਿੱਤਾ। ਸਵੇਰੇ ਜਦ ਸਥਾਨਕ ਲੋਕਾਂ ਨੂੰ ਘਟਨਾ ਬਾਰੇ ਪਤਾ ਲਗਾ ਤਾਂ ਉਨ੍ਹਾਂ ਨੇ ਪੁਲਿਸ ਨੂੰ ਇਸ ਦੀ ਸੂਚਨਾ ਦਿੱਤੀ। ਜਿਸ ਤੋਂ ਬਾਅਦ ਜ਼ਖਮੀਆਂ ਨੂੰ ਸਿਵਲ ਹਸਪਤਾਲ ਪਠਾਨਕੋਟ ਦਾਖਲ ਕਰਵਾਇਆ ਗਿਆ।

ਜ਼ਖਮੀਆਂ ਦਾ ਇਲਾਜ ਕਰ ਰਹੇ ਸਿਵਲ ਸਰਜਨ ਭੁਪਿੰਦਰ ਸਿੰਘ ਨੇ ਦੱਸਿਆ ਕਿ ਪਰਿਵਾਰ ਦੇ ਪੰਜ ਮੈਂਬਰਾਂ 'ਚੋਂ ਇੱਕ ਵਿਅਕਤੀ ਦੀ ਮੌਤ ਹੋ ਚੁੱਕੀ ਹੈ। ਮ੍ਰਿਤਕ ਦੀ ਪਛਾਣ ਅਸ਼ੋਕ ਕੁਮਾਰ ਵਜੋਂ ਹੋਈ ਹੈ ਅਤੇ ਪਰਿਵਾਰ ਦੇ ਬਾਕੀ ਚਾਰ ਮੈਂਬਰ ਗੰਭੀਰ ਜ਼ਖਮੀ ਹਨ। ਚਾਰਾਂ ਜ਼ਖਮੀ ਮਰੀਜ਼ਾਂ ਦੀ ਗੰਭੀਰ ਹਾਲਤ ਨੂੰ ਵੇਖਦੇ ਹੋਏ ਉਨ੍ਹਾਂ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਹੈ।

ਇਸ ਮਾਮਲੇ ਦੀ ਜਾਂਚ ਕਰ ਰਹੇ ਐਸਐਪੀ ਗੁਲਨੀਤ ਸਿੰਘ ਨੇ ਦੱਸਿਆ ਉਨ੍ਹਾਂ ਨੂੰ ਪਿੰਡ ਦੇ ਕੁੱਝ ਲੋਕਾਂ ਵੱਲੋਂ ਇਸ ਘਟਨਾ ਦੀ ਸੂਚਨਾ ਮਿਲੀ। ਜ਼ਖਮੀਆਂ ਦਾ ਇਲਾਜ ਸ਼ੁਰੂ ਕਰਵਾ ਦਿੱਤਾ ਗਿਆ ਹੈ। ਇਨ੍ਹਾਂ 'ਚ ਇੱਕ ਵਿਅਕਤੀ ਅਸ਼ੋਕ ਕੁਮਾਰ ਦੀ ਮੌਤ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਦੀ ਮੁੱਢਲੀ ਜਾਂਚ 'ਚ ਇਹ ਹਮਲਾ ਅਣਪਛਾਤੇ ਲੁੱਟੇਰਿਆਂ ਵੱਲੋਂ ਕੀਤਾ ਗਿਆ ਤੇ ਮੌਕੇ ਵਾਰਦਾਤ ਉੱਤੇ ਲੁੱਟ ਦੀ ਘਟਨਾ ਹੋਣ ਦੇ ਸਬੂਤ ਮਿਲੇ ਹਨ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਫਿਲਹਾਲ ਚਾਰੋਂ ਜ਼ਖਮੀ ਬਿਆਨ ਦੇਣ ਦੀ ਹਾਲਤ 'ਚ ਨਹੀਂ ਹਨ। ਪੁਲਿਸ ਨੇ ਇਸ ਮਾਮਲੇ ਦੀ ਜਾਂਚ ਲਈ ਵਿਸ਼ੇਸ਼ ਐਸਆਈਟੀ ਟੀਮ ਦਾ ਗਠਨ ਕਰ ਜਾਂਚ ਸ਼ੁਰੂ ਕਰ ਦਿੱਤੀ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.