ਪਠਨਾਕੋਟ: ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਅੱਜ ਡਾ. ਸ਼ਿਯਾਮਾ ਪ੍ਰਸਾਦ ਮੁਖਰਜੀ ਦੇ ਸ਼ਹੀਦੀ ਸਮਾਗਮ ਦੇ ਵਿੱਚ ਸ਼ਾਮਲ ਹੋਣ ਲਈ ਪਠਾਨਕੋਟ ਪੁੱਜੇ। ਜਿੱਥੇ ਉਨ੍ਹਾਂ ਨੇ ਡਾ. ਸ਼ਿਯਾਮਾ ਪ੍ਰਸਾਦ ਮੁਖਰਜੀ ਨੂੰ ਸ਼ਰਧਾਂਜਲੀ ਭੇਂਟ ਕੀਤੀ। ਇਸ ਮੌਕੇ ਉਨ੍ਹਾਂ ਨੇ ਵੱਖ-ਵੱਖ ਸਵਾਲਾਂ ਦੇ ਜਵਾਬ ਦਿੰਦੇ ਹੋਏ ਕਿਹਾ, ਸਭ ਤੋਂ ਪਹਿਲਾਂ ਸ਼ਿਯਾਮਾ ਪ੍ਰਸਾਦ ਮੁਖਰਜੀ ਦੇ ਇਸ ਸਮਾਰਕ ਨੂੰ ਰਾਸ਼ਟਰੀ ਸਮਾਰਕ ਕਿਉਂ ਘੋਸ਼ਿਤ ਨਹੀਂ ਕੀਤਾ ਗਿਆ।
ਇਸ ਦੇ ਉੱਪਰ ਬੋਲਦੇ ਹੋਏ ਅਸ਼ਵਨੀ ਸ਼ਰਮਾ ਨੇ ਕਿਹਾ, ਕਿ ਰਾਸ਼ਟਰੀ ਸਮਾਰਕ ਬਣਾਉਣ ਦੇ ਲਈ ਇੱਕ ਪ੍ਰੋਸੀਜ਼ਰ ਹੈ, ਜੋ ਕੰਮ ਪ੍ਰੋਸੀਜ਼ਰ ਦੇ ਹਿਸਾਬ ਦੇ ਨਾਲ ਪੂਰਾ ਕੀਤਾ ਜਾਵੇਗਾ। ਅੱਜ ਡਾ ਸ਼ਿਯਾਮਾ ਪ੍ਰਸਾਦ ਮੁਖਰਜੀ ਦੇ ਬਲੀਦਾਨ ਦਿਹਾੜੇ ਮੌਕੇ ਉਨ੍ਹਾਂ ਦੇ ਆਦਰਸ਼ਾਂ ਨੂੰ ਯਾਦ ਕੀਤਾ ਗਿਆ ਹੈ।
ਉਨ੍ਹਾਂ ਨੇ ਦੇਸ਼ ਦੇ ਵਿੱਚ ਇੱਕ ਵਿਧਾਨ ਇੱਕ ਸੰਵਿਧਾਨ ਦਾ ਜੋ ਸੁਪਨਾ ਦੇਖਿਆ ਸੀ, ਜਿਸ ਨੂੰ ਕੇਂਦਰ ਦੀ ਮੋਦੀ ਸਰਕਾਰ ਵੱਲੋਂ 370 ਧਾਰਾ ਤੋੜ ਕੇ ਪੂਰਾ ਕੀਤਾ ਗਿਆ ਹੈ। ਅਸ਼ਵਨੀ ਸ਼ਰਮਾ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਹੁਣ ਤੱਕ ਦਾ ਸਭ ਤੋਂ ਤਾਕਤਵਾਰ ਤੇ ਸੂਝਵਾਨ ਪ੍ਰਧਾਨ ਮੰਤਰੀ ਦੱਸਿਆ।
ਕਿਸਾਨਾਂ ਦੇ ਮੁੱਦੇ ‘ਤੇ ਬੋਲਦੇ ਹੋਏ, ਅਸ਼ਵਨੀ ਸ਼ਰਮਾ ਨੇ ਕਿਹਾ ਕੇਂਦਰ ਸਰਕਾਰ (Central Government) ਨੇ ਕਿਸਾਨਾਂ (Farmers) ਦੇ ਨਾਲ 11 ਵਾਰ ਕਿਸਾਨਾਂ (Farmers) ਨਾਲ ਮੀਟਿੰਗ ਕੀਤੀ। ਪਰ ਕਿਸਾਨਾਂ ਦੀ ਜਿੱਦ ਕਰਨ ਸਾਰੀਆਂ ਮੀਟਿੰਗਾਂ ਬੇਸਿੱਟ ਰਹੀਆਂ। ਉਨ੍ਹਾਂ ਨੇ ਨਵੇਂ ਖੇਤੀ ਕਾਨੂੰਨਾਂ ਨੂੰ ਕਿਸਾਨਾਂ ਦੇ ਲਈ ਲਾਭਦਾਇਕ ਦੱਸਿਆ, ਤੇ ਆਉਣ ਵਾਲੇ ਸਮੇਂ ਵਿੱਚ ਕਿਸਾਨਾਂ ਦੀ ਆਮਦਨ ਦੋਗਨੀ ਕਰਨ ਲਈ ਇਨ੍ਹਾਂ ਕਾਨੂੰਨਾਂ ਨੂੰ ਪਹਿਲੀ ਪੋੜੀ ਦੱਸਿਆ।
ਇਸ ਮੌਕ ਉਨ੍ਹਾਂ ਨੇ ਪੰਜਾਬ ਸਰਕਾਰ (Government of Punjab) ‘ਤੇ ਵੀ ਨਿਸ਼ਾਨੇ ਸਾਧੇ, ਕਿਹਾ ਕੈਪਟਨ ਸਰਕਾਰ ਦੇ ਸਾਢੇ ਚਾਰ ਸਾਲ ਪੂਰੇ ਹੋ ਚੁੱਕੇ ਹਨ, ਪਰ ਹਾਲੇ ਤੱਕ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦਿਆ ਵਿੱਚੋਂ ਇੱਕ ਵੀ ਵਾਅਦਾ ਪੂਰਾ ਨਹੀਂ ਹੋਇਆ। ਉਨ੍ਹਾਂ ਨੇ ਕੈਪਟਨ ਸਰਕਾਰ ਨੂੰ ਧੋਖੇਬਾਜ਼ ਤੇ ਲਾਰੇਬਾਜ਼ ਸਰਕਾਰ ਕਿਹਾ
ਇਹ ਵੀ ਪੜ੍ਹੋ: Patiala:BSP ਅਤੇ ਅਕਾਲੀ ਵਰਕਰਾਂ ਨੇ ਕੀਤੀ ਮੀਟਿੰਗ