ਪਠਾਨਕੋਟ: ਦੇਸ਼ ਵਿੱਚ ਅਕਸਰ ਹੀ ਔਰਤਾਂ ਨਾਲ ਲਗਾਤਾਰ ਕੁੱਟਮਾਰ ਦੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ, ਅਜਿਹਾ ਹੀ ਇਕ ਵੀਡੀਓ ਸ਼ੋਸਲ ਮੀਡਿਆ ਉੱਤੇ ਬਹੁਤ ਜ਼ਿਆਦਾ ਵਾਇਰਲ ਹੋ ਰਹੀ ਹੈ, ਜਿਸ ਵੀਡੀਓ 'ਚ ਕੁਝ ਲੋਕ ਇੱਕ ਔਰਤ ਨੂੰ ਹਥਿਆਰਾਂ ਅਤੇ ਡੰਡਿਆਂ ਨਾਲ ਕੁੱਟਦੇ ਦਿਖਾਈ ਦੇ ਰਹੇ ਹਨ, ਉਹ ਗੰਭੀਰ ਰੂਪ 'ਚ ਜ਼ਖਮੀ ਹੋ ਗਈ। ਉਸ ਦੇ ਸਿਰ ਅਤੇ ਬਾਕੀ ਸਰੀਰ 'ਚੋਂ ਖੂਨ ਵਹਿਣ ਲੱਗਾ, ਇੰਨਾ ਹੀ ਨਹੀਂ ਇਕ ਵਾਰ ਉਹ ਜ਼ਮੀਨ 'ਤੇ ਵੀ ਡਿੱਗ ਗਈ, ਇਸ ਦੇ ਬਾਵਜੂਦ ਹਮਲਾਵਰਾਂ ਨੇ ਉਸ ਨੂੰ ਜਾਨੋਂ ਮਾਰਨ ਦੀ ਕੋਸ਼ਿਸ਼ ਕੀਤੀ। Video viral of woman beating in village Dimku
ਮਿਲੀ ਜਾਣਕਾਰੀ ਅਨੁਸਾਰ ਦੱਸ ਦਈਏ ਕਿ ਇਹ ਸਾਰਾ ਮਾਮਲਾ ਪਠਾਨਕੋਟ ਦੇ ਪਿੰਡ ਡਿਮਕੂ ਦਾ ਦੱਸਿਆ ਜਾ ਰਿਹਾ ਹੈ, ਜਿੱਥੇ ਜ਼ਮੀਨੀ ਵਿਵਾਦ ਨੂੰ ਲੈ ਕੇ ਕੁਝ ਲੋਕਾਂ ਨੇ ਇਸ ਔਰਤ ਦੀ ਕੁੱਟਮਾਰ ਕੀਤੀ ਅਤੇ ਵੀਡੀਓ ਵਾਇਰਲ ਹੋ ਗਈ, ਜਿਸ ਤੋਂ ਬਾਅਦ ਪੁਲਿਸ ਹਰਕਤ 'ਚ ਆਈ ਅਤੇ ਉਨ੍ਹਾਂ 'ਤੇ 9 ਮਾਮਲਾ ਦਰਜ ਕਰ ਲਿਆ ਹੈ।
ਫਿਲਹਾਲ ਪੁਲਿਸ ਪੂਰੇ ਮਾਮਲੇ ਅਤੇ ਵੀਡੀਓ ਦੀ ਜਾਂਚ ਕਰ ਰਹੀ ਹੈ। ਜ਼ਖਮੀ ਔਰਤ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੇ ਔਰਤ ਨੇ ਦੱਸਿਆ ਕਿ ਉਸ ਦਾ ਕਿਸੇ ਨਾਲ ਜ਼ਮੀਨੀ ਵਿਵਾਦ ਚੱਲ ਰਿਹਾ ਹੈ, ਜਿਸ ਕਾਰਨ ਉਸ ਨੇ ਉਸ 'ਤੇ ਹਮਲਾ ਕੀਤਾ ਹੈ, ਜਿਸ ਕਾਰਨ ਉਸ ਨੇ ਇਨਸਾਫ ਦੀ ਅਪੀਲ ਕੀਤੀ ਹੈ।
ਇਸ ਸਬੰਧੀ ਜਦੋਂ ਪੁਲਿਸ ਅਧਿਕਾਰੀਆਂ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਧਿਆਨ ਵਿੱਚ ਇੱਕ ਵੀਡੀਓ ਆਈ ਹੈ। ਜਿਸ ਵਿੱਚ ਕੁਝ ਲੋਕ ਔਰਤ ਦੀ ਕੁੱਟਮਾਰ ਕਰ ਰਹੇ ਹਨ। ਫਿਲਹਾਲ ਔਰਤ ਦੇ ਬਿਆਨਾਂ ਦੇ ਆਧਾਰ 'ਤੇ 9 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜੋ:- ਪੰਜਾਬ ਪੁਲਿਸ ਦੀ ਗਿਰਫ਼ ਵਿੱਚ ਗੈਂਗਸਟਰ ਦੀਪਕ ਟੀਨੂੰ, ਮਿਲਿਆ 8 ਦਿਨਾਂ ਦਾ ਰਿਮਾਂਡ