ਪਠਾਨਕੋਟ: ਕਰਫ਼ਿਊ ਦੇ ਦੌਰਾਨ ਪ੍ਰਵਾਸੀ ਮਜ਼ਦੂਰ ਆਪਣੇ ਘਰ ਜਾਣਾ ਚਾਹੁੰਦੇ ਹਨ। ਸਰਕਾਰਾਂ ਨੇ ਵੀ ਉਨ੍ਹਾਂ ਨੂੰ ਘਰ ਵਾਪਿਸ ਭੇਜਣ ਦੇ ਇੰਤਜਾਮ ਕੀਤੇ ਹਨ। ਮਜ਼ਦੂਰਾਂ ਦੀ ਘਰ ਵਾਪਸੀ ਤੋਂ ਪਹਿਲਾਂ ਉਨ੍ਹਾਂ ਦੀ ਮੈਡੀਕਲ ਜਾਂਚ ਲਈ ਉਨ੍ਹਾਂ ਨੂੰ ਹਸਪਤਾਲ ਬੁਲਾਇਆ ਗਿਆ ਸੀ, ਪਰ ਜਾਂਚ ਲਈ ਆਏ ਮਜ਼ਦੂਰਾਂ ਦੀ ਭੀੜ ਸਮਾਜਿਕ ਦੂਰੀ ਦੀਆਂ ਧੱਜੀਆਂ ਉਡਾ ਰਹੀ ਸੀ।
ਦੱਸ ਦਈਏ ਕਿ ਇਸ ਇਸ ਭੀੜ ਵਿੱਚ ਬੱਚੇ, ਬਜ਼ੁਰਗ ਅਤੇ ਮਹਿਲਾਵਾਂ ਵੀ ਸ਼ਾਮਿਲ ਸਨ ਜੋ ਕਿ ਬਹੁਤ ਚਿੰਤਾਜਨਕ ਗੱਲ ਹੈ। ਇਸ ਮੌਕੇ ਹਾਲਾਂਕਿ ਪੁਲਿਸ ਲਾਊਡ ਸਪੀਕਰਾਂ ਨਾਲ ਸਮਾਜਿਕ ਦੂਰੀ ਬਣਾਉਣ ਲਈ ਹਿਦਾਇਤਾਂ ਦੇ ਰਹੀ ਸੀ ਪਰ ਭੀੜ ਵਿੱਚ ਸਮਾਜਿਕ ਦੂਰੀ ਦੀਆਂ ਸ਼ਰੇਆਮ ਧੱਜੀਆਂ ਉੱਡੀਆਂ।
ਇਹ ਵੀ ਪੜ੍ਹੋ: ਗੜ੍ਹਸ਼ੰਕਰ ਕੋਲ ਭਾਰਤੀ ਏਅਰਫੋਰਸ ਦਾ ਲੜਾਕੂ ਜਹਾਜ਼ ਹੋਇਆ ਹਾਦਸਾਗ੍ਰਸਤ
ਉਧਰ ਹਸਪਤਾਲ ਦੇ ਮੈਡੀਕਲ ਅਫ਼ਸਰ ਵੀ ਇਸ ਗੱਲ ਨੂੰ ਮੰਨ ਰਹੇ ਹਨ ਕਿ ਇੱਕ-ਦਮ ਇਹ ਸਾਰੇ ਪ੍ਰਵਾਸੀ ਮਜਦੂਰ ਸਿਵਲ ਹਸਪਤਾਲ 'ਚ ਇਕੱਠੇ ਹੋ ਗਏ। ਉਨ੍ਹਾਂ ਕਿਹਾ ਕਿ ਇਹਨਾਂ ਨੂੰ ਸ਼ਿਫਟ 'ਚ ਆਉਣ ਲਈ ਵੀ ਕਿਹਾ ਜਾ ਰਿਹਾ ਹੈ ਅਤੇ ਵਾਰ-ਵਾਰ ਸਮਾਜਿਕ ਦੂਰੀ ਬਣਾਉਣ ਲਈ ਵੀ ਹਿਦਾਇਤਾਂਂ ਦਿੱਤੀਆਂ ਜਾ ਰਹੀਆਂ ਹਨ।